ਚੰਡੀਗੜ੍ਹ:ਪੰਜਾਬ ਸਰਕਾਰ ਵਲੋਂ ਬੁਲਾਏ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਵਧੀਕ ਸਾਲਿਸਟਰ ਜਨਰਲ ਸਤਪਾਲ ਜੈਨ ਦੀ ਕਾਨੂੰਨੀ ਸਲਾਹ ਤੋਂ ਬਾਅਦ ਰੱਦ ਕਰ ਦਿੱਤਾ। ਜਿਸ ਨੂੰ ਲੈਕੇ ਵਧੀਕ ਸਾਲਿਸਟਰ ਜਨਰਲ ਸਤਪਾਲ ਜੈਨ ਦਾ ਕਹਿਣਾ ਕਿ ਰਾਜਪਾਲ ਵਲੋਂ ਉਨ੍ਹਾਂ ਤੋਂ ਕਾਨੂੰਨੀ ਸਲਾਹ ਮੰਗੀ ਗਈ ਸੀ, ਜਿਸ 'ਚ ਉਨ੍ਹਾਂ ਦੱਸਿਆ ਕਿ ਸਰਕਾਰ ਆਪਣੇ ਪੱਧਰ 'ਤੇ ਵਿਸ਼ਵਾਸ ਮੱਤ ਲਈ ਵਿਸ਼ੇਸ਼ ਸੈਸ਼ਨ ਨਹੀਂ ਬੁਲਾ ਸਕਦੀ।
ਉਨ੍ਹਾਂ ਕਿਹਾ ਕਿ ਜੇਕਰ ਰਾਜਪਾਲ ਕਿਸੇ ਸਰਕਾਰ ਤੋਂ ਵਿਸ਼ਵਾਸ ਮੱਤ ਮੰਗਦਾ ਹੈ ਤਾਂ ਹੀ ਸੈਸ਼ਨ ਬੁਲਾਇਆ ਜਾ ਸਕਦਾ ਹੈ। ਵਧੀਕ ਸਾਲਿਸਟਰ ਜਨਰਲ ਸਤਪਾਲ ਜੈਨ ਦਾ ਕਹਿਣਾ ਕਿ ਵਿਸ਼ਵਾਸ ਮੱਤ ਲਈ ਤਿੰਨ ਮੌਕਿਆਂ 'ਤੇ ਹੀ ਸੈਸ਼ਨ ਬੁਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕੋਈ ਨਵੀਂ ਬਣਦੀ ਹੈ ਤਾਂ ਰਾਜਪਾਲ ਉਨ੍ਹਾਂ ਨੂੰ ਵਿਸ਼ਵਾਸ ਮੱਤ ਪੇਸ਼ ਕਰਨ ਲਈ ਕਹਿ ਸਕਦਾ ਹੈ। ਇਸ ਲਈ ਸੈਸ਼ਨ ਬੁਲਾਇਆ ਜਾ ਸਕਦਾ ਹੈ।
ਵਧੀਕ ਸਾਲਿਸਟਰ ਜਨਰਲ ਦਾ ਬਿਆਨ ਇਸ ਤੋਂ ਇਲਾਵਾ ਜੇਕਰ ਸਰਕਾਰ 'ਚ ਜੋੜ ਤੋੜ ਹੁੰਦਾ ਹੈ, ਜਿਵੇਂ ਕਿ ਹੋਰ ਸੂਬਿਆਂ 'ਚ ਚੱਲਦੀ ਸਰਕਾਰ ਡਿੱਗਦੀ ਹੈ ਤਾਂ ਰਾਜਪਾਲ ਇਸ ਮੌਕੇ 'ਤੇ ਵਿਸ਼ਵਾਸ ਮੱਤ ਪੇਸ਼ ਕਰਨ ਲਈ ਸਰਕਾਰ ਨੂੰ ਕਹਿ ਸਕਦਾ ਹੈ। ਜਿਸ ਲਈ ਸਰਕਾਰ ਵਿਸ਼ਵਾਸ ਮੱਤ ਪੇਸ਼ ਕਰਨ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾ ਸਕਦੀ ਹੈ।
ਇਸ ਦੇ ਨਾਲ ਹੀ ਤੀਜਾ ਮੌਕਾ ਜਦੋਂ ਕਿ ਵਿਰੋਧੀ ਧਿਰ ਵਲੋਂ ਸਰਕਾਰ ਤੋਂ ਬਹੁਮਤ ਸਪੱਸ਼ਟ ਕਰਨ ਦੀ ਮੰਗ ਕੀਤੀ ਜਾਂਦੀ ਹੈ, ਜਿਸ 'ਚ ਵਿਰੋਧੀ ਧਿਰ ਰਾਜਪਾਲ ਤੋਂ ਮੰਗ ਕਰਦੇ ਹਨ ਕਿ ਸਰਕਾਰ ਨੂੰ ਵਿਸ਼ਵਾਸ ਮੱਤ ਪੇਸ਼ ਕਰਨ ਦੀ ਗੱਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਿਰ ਸਰਕਾਰ ਸੈਸ਼ਨ ਬੁਲਾ ਸਕਦੀ ਹੈ। ਵਧੀਕ ਸਾਲਿਸਟਰ ਜਨਰਲ ਸਤਪਾਲ ਜੈਨ ਦਾ ਕਹਿਣਾ ਕਿ ਸਰਕਾਰ ਆਪਣੇ ਪੱਧਰ 'ਤੇ ਹੀ ਵਿਸ਼ਵਾਸ ਮੱਤ ਪੇਸ਼ ਕਰਨ ਲਈ ਸੈਸ਼ਨ ਨਹੀਂ ਬੁਲਾ ਸਕਦੀ। ਅਜਿਹਾ ਕੋਈ ਪ੍ਰਵਧਾਨ ਨਹੀਂ ਹੈ।
ਇਹ ਵੀ ਪੜ੍ਹੋ:ਰਾਜਪਾਲ ਵਲੋਂ ਵਿਧਾਨ ਸਭਾ ਸੈਸ਼ਨ ਰੱਦ ਕਰਨ ਦੇ ਫੈਸਲੇ 'ਤੇ AAP ਨੇ ਚੁੱਕੇ ਸਵਾਲ