ਚੰਡੀਗੜ੍ਹ:ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਤੋਂ ਯਾਨੀ 12 ਮਾਰਚ ਨੂੰ 8 ਜਨਵਰੀ ਤੋਂ ਲੱਗਿਆ ਹੋਇਆ ਚੋਣ ਜ਼ਾਬਤਾ ਸਮਾਪਤ ਕਰ ਦਿੱਤਾ ਗਿਆ ਹੈ। ਹਾਲਾਂਕਿ ਚੋਣ ਹਿੰਸਾ ਅਤੇ ਉਲੰਘਣਾ ਦੇ ਮਾਮਲੇ ’ਚ ਸ਼ਿਕਾਇਤਾਂ ਦਾ ਫੈਸਲਾ ਹੋਣਾ ਫਿਲਹਾਲ ਬਾਕੀ ਹੈ।
ਉੱਥੇ ਹੀ ਦੂਜੇ ਪਾਸੇ ਪੰਜਾਬ ’ਚ ਪੰਜਾਬ ਸਰਕਾਰ ਬਦਲਣ ਤੋਂ ਬਾਅਦ ਏਡੀਜੀਪੀ (ADGP Punjab) ਵੱਲੋਂ ਪੰਜਾਬ ਦੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ (security of former MLAs and ministers) ਨੂੰ ਵਾਪਸ ਲੈਣ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਚ ਸਿਰਫ ਅਦਾਲਤੀ ਨਿਰਦੇਸ਼ਾਂ ਵਾਲੇ ਲੋਕਾਂ ਨੂੰ ਛੱਡ ਬਾਕੀ ਸਾਰੀਆਂ ਦੀ ਸੁਰੱਖਿਆ ਨੂੰ ਵਾਪਸ ਲਿਆ ਜਾਵੇਗਾ। ਦੱਸ ਦਈਏ ਕਿ 122 ਦੇ ਕਰੀਬ ਸਾਬਕਾ ਮੰਤਰੀ ਅਤੇ ਵਿਧਾਇਕ ਹਨ।
ਇਨ੍ਹਾਂ ਵਿੱਚ ਭਾਰਤ ਭੂਸ਼ਣ ਆਸ਼ੂ, ਬ੍ਰਹਮ ਮਹਿੰਦਰਾ, ਮਨਪ੍ਰੀਤ ਬਾਦਲ, ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਅਜਾਇਬ ਸਿੰਘ ਭੱਟੀ, ਰਾਣਾ ਕੇਪੀ ਸਿੰਘ, ਰਜ਼ੀਆ ਸੁਲਤਾਨਾ, ਰਣਦੀਪ ਸਿੰਘ ਨਾਭਾ ਆਦਿ ਦੇ ਨਾਮ ਸ਼ਾਮਲ ਹਨ।
ਇਸ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ, ਸੁੱਖ ਸਰਕਾਰੀਆ, ਕੁਲਜੀਤ ਨਾਗਰਾ, ਸੁਨੀਲ ਦੱਤੀ, ਰਾਣਾ ਗੁਰਜੀਤ ਸਿੰਘ, ਕੁਲਦੀਪ ਵੈਦ, ਸੰਜੇ ਤਲਵਾਰ, ਸੁੱਖਵਿੰਦਰ ਸਿੰਘ ਡੈਨੀ, ਗੁਰਪ੍ਰੀਤ ਸਿੰਘ ਕਾਂਗੜ, ਪਰਗਟ ਸਿੰਘ, ਅਰੂਣਾ ਚੌਧਰੀ, ਅਤੇ ਰਾਜਿੰਦਰ ਬੇਰੀ ਦੀ ਸੁਰੱਖਿਆ ਵੀ ਵਾਪਸ ਲਈ ਜਾਵੇਗੀ।
ਜਾਰੀ ਕੀਤੇ ਗਏ ਹੁਕਮ ਚ ਕਿਹਾ ਗਿਆ ਹੈ ਕਿ ਇਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ (security of former MLAs and ministers) ਵਾਪਸ ਲੈ ਕੇ ਸਬੰਧਤ ਯੂਨਿਟ ਨੂੰ ਤੁਰੰਤ ਸੂਚਿਤ ਕੀਤਾ ਜਾਵੇ। ਜਿਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਨੂੰ ਅਦਾਲਤ ਦੇ ਹੁਕਮਾਂ 'ਤੇ ਸੁਰੱਖਿਆ (security of former MLAs and ministers) ਦਿੱਤੀ ਗਈ ਸੀ, ਉਸ ਨੂੰ ਵਾਪਸ ਨਾ ਲਿਆ ਜਾਵੇ। ਦੂਜੇ ਪਾਸੇ ਜੇਕਰ ਕਿਸੇ ਸਾਬਕਾ ਮੰਤਰੀ ਜਾਂ ਵਿਧਾਇਕ ਨੂੰ ਸੁਰੱਖਿਆ ਦੇ ਖਤਰੇ ਬਾਰੇ ਪਤਾ ਲੱਗਦਾ ਹੈ ਤਾਂ ਉਸ ਦੀ ਸੁਰੱਖਿਆ ਵਾਪਸ ਲੈਣ ਤੋਂ ਪਹਿਲਾਂ ਏਡੀਜੀਪੀ (ਸੁਰੱਖਿਆ) ਤੋਂ ਕਲੀਅਰੈਂਸ ਲਈ ਜਾਵੇ।
ਇਹ ਵੀ ਪੜੋ:- ਪੰਜਾਬ ‘ਚ ਅੱਜ ਤੋਂ ਚੋਣ ਜ਼ਾਬਤਾ ਖਤਮ