ਨਵੀਂ ਦਿੱਲੀ: ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਦੇਣ ਵਾਲੇ ਇੱਕ ਕਥਿਤ ਟਵੀਟ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ, ਜਿਸ ਵਿੱਚ ਉਨ੍ਹਾਂ ਨੇ 1984 ਦੇ ਸਿੱਖ ਵਿਰੋਧੀ ਨਾਲ ਜੁੜੀ ਇੱਕ ਲਾਈਨ ਦਾ ਹਵਾਲਾ ਦਿੱਤਾ ਗਿਆ। ਇਸ ਟਵੀਟ ਤੋਂ ਬਾਅਦ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਵਿਵਾਦਾਂ ’ਚ ਘਿਰ ਗਏ ਹਨ।
ਬੀਜੇਪੀ ਆਗੂ ਨੇ ਘੇਰੀ ਕਾਂਗਰਸ: ਇਸ ਟਵੀਟ ਤੋਂ ਬਾਅਦ ਬੀਜੇਪੀ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ’ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਰਾਜੀਵ ਗਾਂਧੀ ਦੀ ਬਰਸੀ ’ਤੇ ਜੋ ਗੱਲ ਲਿਖੀ ਹੈ ਉਹ ਬਹੁਤ ਹੀ ਸ਼ਰਮਨਾਕ ਅਤੇ ਦੁਖਦਾਈ ਦੀ ਗੱਲ ਹੈ। ਨਹਿਰੂ ਅਤੇ ਗਾਂਧੀ ਪਰਿਵਾਰ ਅੱਜ ਵੀ ਸਿੱਖਾਂ ਤੋਂ ਨਫਰਤ ਕਰਦਾ ਹੈ। ਇਸ ਤਰ੍ਹਾਂ ਦੀ ਗੱਲ ਕਾਂਗਰਸ ਦੀ ਮਾਨਸਿਕਤਾ ਨੂੰ ਸਾਫ ਜ਼ਾਹਿਰ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਪੁਲਿਸ ਨੂੰ ਚੌਧਰੀ ’ਤੇ ਮਾਮਲਾ ਦਰਜ ਗ੍ਰਿਫਤਾਰ ਕਰਨਾ ਚਾਹੀਦਾ ਹੈ। ਉਹ ਨਫਰਤ ਫੈਲਾ ਰਹੇ ਹਨ।
'ਵੜਿੰਗ ਦੇਣ ਜਵਾਬ': ਪੰਜਾਬ ਲੋਕ ਕਾਂਗਰਸ ਦੇ ਆਗੂ ਪ੍ਰਿਤਪਾਲ ਬਲੀਏਵਾਲ ਨੇ ਵੀ ਇਸ ਮਾਮਲੇ ’ਤੇ ਆਪਣੀ ਪ੍ਰਤੀਕ੍ਰਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੀ ਇਹ ਜਰੂਰੀ ਸੀ ਕਿ ਰਾਜੀਵ ਗਾਂਧੀ ਨੂੰ ਸਨਮਾਨ ਦੇਣ ਦੇ ਲਈ ਸਿੱਖਾਂ ਦੇ ਜ਼ਖਮਾਂ ਨੂੰ ਹਰੇ ਕਰਨਾ ਜਰੂਰੀ ਹੈ। ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਸ ਸਬੰਧੀ ਜਵਾਬ ਦੇਣਾ ਚਾਹੀਦਾ ਹੈ ਕਿ ਉਹ ਚੌਧਰੀ ਤੋਂ ਸਹਿਮਤ ਹਨ ਜਾਂ ਨਹੀਂ। ਜੋ ਹਜ਼ਾਰਾਂ ਬੇਕਸੂਰ ਸਿੱਖਾਂ ਦੇ ਕਤਲੇਆਮ ਨੂੰ ਜਾਇਜ਼ ਠਹਿਰਾ ਰਹੇ ਹਨ।
ਅਕਾਲੀ ਦਲ ਨੇ ਘੇਰੀ ਕਾਂਗਰਸ:ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਗਾਂਧੀ ਪਰਿਵਾਰ ਦੁਆਰਾ ਕੀਤੇ ਗਏ ਇਤਿਹਾਸ ’ਚ ਸਿੱਖਾਂ ਦੀ ਸਭ ਤੋਂ ਭੈੜੀ ਨਸਲਕੁਸ਼ੀ ਨੂੰ ਕਦੇ ਨਹੀਂ ਭੁੱਲੇ ਅਤੇ ਨਾ ਹੀ ਭੁੱਲਾਂਗੇ। ਕਾਂਗਰਸ ਪਾਰਟੀ ਅਤੇ ਇਸਦੇ ਆਗੂਆਂ ਦਾ ਧੰਨਵਾਦ ਇਸ ਮਾਮਲੇ ਨੂੰ ਉਜਾਗਰ ਕਰਨ ਲਈ ਇਹ ਸਿਰਫ ਦਿਖਾਉਂਦਾ ਹੈ ਕਿ ਤੁਸੀਂ ਕਿੰਨੇ ਬਿਮਾਰ ਹੋ।