ਚੰਡੀਗੜ੍ਹ : ਸੰਗਰੂਰ ਦੇ ਲੌਂਗੋਵਾਲ ਵਿੱਚ ਬੀਤੇ ਦਿਨੀਂ ਸਕੂਲ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਬੱਚਿਆਂ ਦੀ ਹੋਈ ਦਰਦਨਾਕ ਮੌਤ ਦਾ ਮਾਮਲਾ ਹਾਈ ਕੋਰਟ ਵਿੱਚ ਪਹੁੰਚ ਚੁੱਕਿਆ ਹੈ। ਵਕੀਲ ਐੱਚ.ਸੀ.ਅਰੋੜਾ ਵੱਲੋਂ ਇੱਕ ਪਟੀਸ਼ਨ ਦਾਇਰ ਕਰਕੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਉਲੰਘਣਾ ਹੋਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਵੱਲੋਂ ਸਕੂਲ ਬੱਸਾਂ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਨੂੰ ਸਕੂਲ ਵੱਲੋਂ ਨਹੀਂ ਮੰਨਿਆ ਗਿਆ। ਇਸ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹਨ।