ਚੰਡੀਗੜ੍ਹ:ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪਹਿਲੀ ਵਾਰ ਨਜ਼ਰ ਆਏ ਹਨ। ਦੱਸ ਦਈਏ ਕਿ ਜਮਾਨਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਨਤਮਸਤਕ ਹੋਏ। ਇਸਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ’ਤੇ ਸਾਂਝੀਆਂ ਕੀਤੀਆਂ ਹਨ।
ਅਗਾਊਂ ਜ਼ਮਾਨਤ ਮਨਜ਼ੂਰ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਪਹਿਲੀ ਵਾਰ ਆਏ ਸਾਹਮਣੇ - anticipatory bail Bikram Singh Majithia
ਡਰੱਗ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਰਾਹਤ ਮਿਲਣ ਤੋਂ ਬਾਅਦ ਪਹਿਲੀ ਵਾਰ ਉਹ ਸਾਹਮਣੇ ਆਏ ਹਨ। ਹਾਈਕੋਰਟ ਵੱਲੋਂ ਅਗਾਊਂ ਜਮਾਨਤ ਮਨਜ਼ੂਰ ਹੋਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਨਤਮਸਤਕ ਹੋਏ।

ਬਿਕਰਮ ਸਿੰਘ ਮਜੀਠੀਆ
ਅਗਾਊਂ ਜ਼ਮਾਨਤ ਮਨਜ਼ੂਰ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਪਹਿਲੀ ਵਾਰ ਆਏ ਸਾਹਮਣੇ
ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਐੱਨਡੀਪੀਐੱਸ ਮਾਮਲੇ (NDPS cases) 'ਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਜ਼ਮਾਨਤ ਅਗਾਊਂ ਮਨਜ਼ੂਰ ਹੋ ਗਈ ਹੈ। ਹਾਈਕੋਰਟ ਨੇ ਕਿਹਾ ਕਿ ਮਜੀਠਿਆ ਨੂੰ ਅੰਤਰਿਮ ਰਾਹਤ ਦਿੱਤੀ ਗਈ ਹੈ ਅਤੇ ਨਾਲ ਹੀ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਮਜੀਠੀਆ ਬੁੱਧਵਾਰ ਨੂੰ ਸਵੇਰੇ 11 ਵਜੇ ਜਾਂਚ 'ਚ ਸ਼ਾਮਲ ਹੋਣਗੇ।
ਇਹ ਵੀ ਪੜੋ:ਅਕਾਲੀ ਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਸਣੇ ਕਈ ਆਗੂ ਭਾਜਪਾ ਵਿੱਚ ਸ਼ਾਮਲ
Last Updated : Jan 11, 2022, 6:48 PM IST