ਚੰਡੀਗੜ੍ਹ: ਕੁਝ ਸਮਾਂ ਪਹਿਲਾਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੀ ਇੱਕ ਪੋਸਟ ਸਾਹਮਣੇ ਆਈ ਸੀ ਜਿਸ ਵਿੱਚ ਗਰੁੱਪ ਵੱਲੋਂ ਨੰਬਰ ਜਾਰੀ ਕਰ ਗੈਂਗ ਵੀ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ ਉੱਥੇ ਹੀ ਹੁਣ ਦੂਜੇ ਪਾਸੇ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਗੈਂਗਸਟਰ ਗੋਲਡੀ ਬਰਾੜ ਵੱਲੋਂ ਨੌਜਵਾਨਾਂ ਨੂੰ ਸਿੱਧਾ ਸਿੱਧਾ ਫੋਨ ਕੀਤਾ ਜਾ ਰਿਹਾ ਹੈ।
ਮੀਡੀਆ ਸੂਤਰਾਂ ਦੀ ਮੰਨੀਏ ਤਾਂ ਗੈਂਗਸਟਰ ਗੋਲਡੀ ਬਰਾੜ ਵੱਲੋਂ 18 ਤੋਂ 19 ਸਾਲਾਂ ਦੇ ਨੌਜਵਾਨਾਂ ਦੇ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਹ ਨੌਜਵਾਨਾਂ ਨੂੰ ਅਪਰਾਧ ਦੀ ਦੂਨੀਆ ਵਿੱਚ ਨਾਂ ਚਮਕਾਉਣ ਦਾ ਝਾਂਸਾ ਦੇ ਰਿਹਾ ਹੈ। ਮੀਡੀਆ ਸੂਤਰਾਂ ਦੀ ਮੰਨੀਏ ਤਾਂ ਗੋਲਡੀ ਬਰਾੜ ਦਿੱਲੀ, ਹਰਿਆਣਾ ਰਾਜਸਥਾਨ ਅਤੇ ਪੰਜਾਬ ਦੇ ਨੌਜਵਾਨਾਂ ਦੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਲ ਸਭ ਤੋਂ ਛੋਟੇ ਮੁਲਜ਼ਮ ਅੰਕਿਤ ਸੇਰਸਾ ਨੂੰ ਵੀ ਗੋਲਡੀ ਬਰਾੜ ਨੂੰ ਇੰਝ ਹੀ ਤਿਆਰ ਕੀਤਾ ਸੀ। ਜੋ ਕਿ ਹੁਣ ਪੁਲਿਸ ਦੀ ਗ੍ਰਿਫਤ ਵਿੱਚ ਹੈ।
ਦਵਿੰਦਰ ਬੰਬੀਹਾ ਗੈਂਗ ਵੱਲੋਂ ਨੰਬਰ ਜਾਰੀ: ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਵੱਲੋਂ ਗੈਂਗ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਸੀ। ਇਸ ਸਬੰਧੀ ਉਨ੍ਹਾਂ ਵੱਲੋਂ ਪੋਸਟ ਵੀ ਸਾਂਝੀ ਕੀਤੀ ਗਈ ਸੀ ਜਿਸ ਵਿੱਚ ਨੰਬਰ ਵੀ ਜਾਰੀ ਕੀਤਾ ਗਿਆ ਸੀ। ਨਾਲ ਹੀ ਕਿਹਾ ਗਿਆ ਸੀ ਕਿ ਜੋ ਵੀ ਵੀਰ ਗਰੁੱਪ ਨੂੰ ਜੁਆਈਨ ਕਰਨਾ ਚਾਹੁੰਦੇ ਹਨ ਉਹ ਵਾਟਸਐਪ ਮੈਸੇਜ ਕਰ ਦੇਣ। ਨਾਲ ਹੀ ਗੈਂਗਸਟਰਾਂ ਵੱਲੋਂ 77400-13056 ਨੰਬਰ ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜੋ:MLA ਲਾਭ ਸਿੰਘ ਦੇ ਪਿਤਾ ਦੀ ਮੌਤ ਦਾ ਮਾਮਲਾ, ਚੌਂਕੀ ਇੰਚਾਰਜ ਨੇ ਕਿਹਾ- 'ਪਹਿਲਾ ਆਇਆ ਸੀ ਪੁਆਇਜ਼ਨ ਕੇਸ'