ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈਕੇ ਸੂਬੇ 'ਚ ਚੋਣ ਪ੍ਰਚਾਰ ਸਿੱਖਰਾਂ 'ਤੇ ਹੈ। ਇਸ ਦੇ ਨਾਲ ਹੀ ਇਲਜ਼ਾਮਬਾਜ਼ੀਆਂ ਦਾ ਦੌਰ ਵੀ ਲਗਾਤਾਰ ਜਾਰੀ ਹੈ। ਵਿਰੋਧੀਆਂ ਵਲੋਂ ਇੱਕ ਦੂਸਰੇ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਇਸ ਵਿਚਾਲੇ ਸਾਬਕਾ ਆਪ ਆਗੂ ਕੁਮਾਰ ਵਿਸ਼ਵਾਸ ਵਲੋਂ ਅਰਵਿੰਦ ਕੇਜਰੀਵਾਲ ਨੂੰ ਲੈਕੇ ਬਿਆਨ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਸੂਬੇ ਦੀ ਸਿਆਸਤ ਭਖਦੀ ਜਾ ਰਹੀ ਹੈ।
ਕੁਮਾਰ ਵਿਸ਼ਾਵਾਸ ਵਲੋਂ ਆਪ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਪੰਜਾਬ 'ਚ ਵੱਖਵਾਦੀਆਂ ਦਾ ਸਮਰਥਨ ਕਰਨ ਦਾ ਦੋਸ਼ ਲਗਾਇਆ ਸੀ। ਵਿਸ਼ਵਾਸ ਦਾ ਕਹਿਣਾ ਸੀ ਕਿ ਇੱਕ ਦਿਨ ਕੇਜਰੀਵਾਲ ਨੇ ਮੈਨੂੰ ਕਿਹਾ ਸੀ ਕਿ ਉਹ ਜਾਂ ਤਾਂ ਪੰਜਾਬ ਦਾ ਮੁੱਖ ਮੰਤਰੀ ਬਣੇਗਾ ਜਾਂ ਇੱਕ ਆਜ਼ਾਦ ਦੇਸ਼ ਖਾਲਿਸਤਾਨ ਦਾ ਪਹਿਲਾ ਪ੍ਰਧਾਨ ਮੰਤਰੀ ਬਣੇਗਾ।