ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਬਗਾਵਤੀ ਸੁਰਾਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਪਿਛਲੇ ਦਿਨੀਂ ਹੋਈ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਸ਼ਾਮਲ ਨਹੀਂ ਹੋਏ। ਜਿਸ ਤੋਂ ਬਾਅਦ ਹੁਣ ਉਨ੍ਹਾਂ ਵੱਲੋਂ ਝੂੰਦਾ ਕਮੇਟੀ ਦੀ ਰਿਪੋਰਟ ਨੂੰ ਸਿੱਧਾ ਕੋਰ ਕਮੇਟੀ ਵਿੱਚ ਰੱਖਣ 'ਤੇ ਕਈ ਸਵਾਲ ਪਾਰਟੀ ’ਤੇ ਹੀ ਖੜ੍ਹੇ ਕੀਤੇ ਹਨ। ਜਾਣਕਾਰੀ ਅਨੁਸਾਰ ਉਨ੍ਹਾਂ ਸਵਾਲ ਚੁੱਕਦਿਆਂ ਕਿਹਾ ਕਿ ਪਹਿਲਾਂ ਇਸ ਰਿਪੋਰਟ ਨੂੰ ਸਮੀਖਿਆ ਕਮੇਟੀ ਕੋਲ ਭੇਜਿਆ ਜਾਣਾ ਚਾਹੀਦਾ ਸੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਦੇ ਕਾਨੂੰਨ ਮੁਤਾਬਕ ਚੱਲਣਾ ਚਾਹੀਦਾ ਹੈ।
ਝੂੰਦਾ ਕਮੇਟੀ ਦੀ ਰਿਪੋਰਟ ਤੇ ਬਵਾਲ:ਪ੍ਰੋਫੈਸਰ ਚੰਦੂਮਾਜਰਾ ਨੇ ਉਨ੍ਹਾਂ ਨੇ ਰਿਪੋਰਟ ਵੀ ਨਹੀਂ ਪੜ੍ਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕੀ ਰਿਪੋਰਟ ਸਿੱਧੀ ਕੋਰ ਕਮੇਟੀ ਵਿੱਚ ਕਿਉਂ ਭੇਜੀ ਗਈ ਹੈ। ਮੀਡੀਆ ਦੀਆਂ ਰਿਪੋਰਟਾਂ ਅਨੁਸਾਰ ਇਸਦੇ ਨਾਲ ਹੀ ਉਨ੍ਹਾਂ ਕੋਰ ਕਮੇਟੀ ਦੀ ਮੀਟਿੰਗ ਵਿੱਸ ਸ਼ਾਮਲ ਹੋਣ ਦਾ ਕਾਰਨ ਵੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਮੇਰੇ ਨੇੜੇ ਦੇ ਕੁਝ ਰਿਸ਼ਤੇਦਾਰਾਂ ਦੇ ਭੋਗ ਸਨ, ਇਸ ਲਈ ਲਈ ਉਹ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ।
ਰਿਪਰੋਟ ਸਿੱਧਾ ਕੋਰ ਕਮੇਟੀ ਚ ਲਿਜਾਣ ਤੇ ਇਤਰਾਜ਼:ਇੱਥੇ ਇਹ ਵੀ ਸਾਹਮਣੇ ਆਇਆ ਸੀ ਕਿ ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਬਾਦਲ ਨੇ ਕਮੇਟੀ ਕਨਵੀਨਰ ਬਲਵਿੰਦਰ ਭੂੰਦੜ ਨੂੰ ਸਮੀਖਿਆ ਕਮੇਟੀ ਦੀ ਮੀਟਿੰਗ ਕਰਨ ਲਈ ਕਿਹਾ ਸੀ ਜਿਸ ਵਿੱਚ ਝੂੰਦਾ ਕਮੇਟੀ ਦੀ ਰਿਪੋਰਟ 'ਤੇ ਵਿਚਾਰ ਕਰਨ ਲਈ ਕਿਹਾ ਸੀ ਅਤੇ ਉਸ ਰਿਪੋਰਟ ਬਾਰੇ ਸਮੀਖਿਆ ਕਰਨ ਤੋਂ ਬਾਅਦ ਕੋਰ ਕਮੇਟੀ ਵਿਚ ਲੈ ਕੇ ਆਉਣ ਲਈ ਕਿਹਾ ਸੀ ਪਰ ਇਸ ਦੇ ਬਾਵਜੂਦ ਰਿਪੋਰਟ ਸਿੱਧੇ ਕੋਰ ਕਮੇਟੀ ਵਿੱਚ ਰੱਖੀ ਗਈ।