ਪੰਜਾਬ

punjab

ETV Bharat / city

ਮੀਟਿੰਗ ਤੋਂ ਬਾਅਦ ਕਲੋਨਾਈਜਰਾਂ ਨੇ ਮਾਨ ਸਰਕਾਰ ਖਿਲਾਫ਼ ਕੱਢੀ ਜੰਮਕੇ ਭੜਾਸ - CM ਨਾਲ ਮੀਟਿੰਗ ਲਈ ਪਹੁੰਚੇ ਅਧਿਆਪਕਾਂ ਵੱਲੋਂ ਹੰਗਾਮਾ

ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿੱਚ ਮੰਗਾਂ ਨੂੰ ਲੈਕੇ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਕਰਨ ਆਏ ਕਲੋਨਾਈਜਰਾਂ ਵੱਲੋਂ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ (colonizer expressed his displeasure with the government) ਹੈ। ਕਲੋਨਾਈਜਰਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਸੀਐਮ ਮਾਨ ਨਾਲ ਮੀਟਿੰਗ
ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਸੀਐਮ ਮਾਨ ਨਾਲ ਮੀਟਿੰਗ

By

Published : Aug 19, 2022, 5:39 PM IST

Updated : Aug 19, 2022, 9:14 PM IST

ਚੰਡੀਗੜ੍ਹ:ਅੱਜ ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਨੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ (Chief Minister Bhagwant Mann ) ਕੀਤੀ। ਕੱਚੇ ਅਧਿਆਪਕਾਂ, ਵਾਲਮੀਕਿ ਸਮਾਜ ਦੇ ਲੋਕਾਂ ਅਤੇ ਕਲੋਨਾਈਜ਼ਰਾਂ ਨਾਲ ਮੀਟਿੰਗ ਵੱਖਰੀ ਸੀ। ਪੰਜਾਬ ਵਿੱਚ ਲੰਮੇ ਸਮੇਂ ਤੋਂ ਰਜਿਸਟਰੇਸ਼ਨ ਨਾ ਹੋਣ ਕਾਰਨ ਕਲੋਨਾਈਜ਼ਰ ਨਾਰਾਜ਼ ਹਨ ਜਿਸ ਲਈ ਉਹ ਮੁੱਖ ਮੰਤਰੀ ਨੂੰ ਮਿਲਣ ਲਈ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਨ। ਕੱਚੇ ਅਧਿਆਪਕਾਂ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਮੀਟਿੰਗ ਤੋਂ ਬਾਅਦ ਕਲੋਨਾਈਜਰਾਂ ਨੇ ਮਾਨ ਸਰਕਾਰ ਖਿਲਾਫ਼ ਕੱਢੀ ਜੰਮਕੇ ਭੜਾਸ

ਮੁੱਖ ਮੰਤਰੀ ਨੂੰ ਮਿਲਣ ਤੋਂ ਬਾਅਦ ਕਲੋਨਾਈਜ਼ਰ ਵੱਲੋਂ ਰੋਸ ਪ੍ਰਦਰਸ਼ਨ: ਪੰਜਾਬ ਵਿੱਚ ਲੰਮੇ ਸਮੇਂ ਤੋਂ ਰਜਿਸਟਰੀ ਨਾ ਹੋਣ ਕਾਰਨ ਕਲੋਨਾਈਜ਼ਰ ਵੀ ਸਰਕਾਰ ਤੋਂ ਨਾਰਾਜ਼ ਨਜ਼ਰ ਆਏ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਲੋਨਾਈਜ਼ਰ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਅਤੇ ਨਾ ਹੀ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਕਹਿਣ ਲਈ ਹੀ ਬਣੀ ਹੋਈ ਹੈ ਅਤੇ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਨਹੀਂ ਕਰ ਪਾ ਰਹੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੀਐਮ ਵੱਲੋਂ ਉਨ੍ਹਾਂ ਨਾਲ ਗੱਲਬਾਤ ਲਈ 5 ਮਿੰਟ ਤੱਕ ਦਾ ਸਮਾਂ ਵੀ ਨਹੀਂ ਦਿੱਤਾ ਗਿਆ।

CM ਨਾਲ ਮੀਟਿੰਗ ਲਈ ਪਹੁੰਚੇ ਅਧਿਆਪਕਾਂ ਵੱਲੋਂ ਹੰਗਾਮਾ: ਕੱਚੇ ਅਧਿਆਪਕਾਂ ਦੀਆਂ ਵੱਖ ਵੱਖ ਜਥੇਬੰਦੀਆਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪੁੱਜੇ ਹੋਏ ਸਨ ਜਿੰਨ੍ਹਾਂ ਵਿੱਚੋਂ ਕੁਝ ਮੁੱਖ ਮੰਤਰੀ ਨੂੰ ਮਿਲਣ ਲਈ ਪੰਜਾਬ ਭਵਨ ਦੇ ਅੰਦਰ ਗਏ ਹੋਏ ਸਨ ਜਦਕਿ ਕੁਝ ਬਾਹਰ ਹੀ ਰਹੇ। ਪੰਜਾਬ ਭਵਨ ਦੇ ਅੰਦਰ ਨਾ ਜਾ ਸਕਣ ਵਾਲੇ ਕੱਚੇ ਅਧਿਆਪਕਾਂ ਨੇ ਪੰਜਾਬ ਭਵਨ ਦੇ ਬਾਹਰ ਹੰਗਾਮਾ ਕੀਤਾ। ਉਨ੍ਹਾਂ ਦੇ ਹੰਗਾਮੇ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਨੇ ਕੁਝ ਕੱਚੇ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉਕਤ ਅਧਿਆਪਕਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਨੂੰ ਬੁਲਾਇਆ ਹੈ ਅਤੇ ਮੁਲਾਕਾਤ ਨਹੀਂ ਕੀਤੀ। ਮੀਟਿੰਗ ਨਾ ਹੋਣ ਕਾਰਨ ਇਨ੍ਹਾਂ ਲੋਕਾਂ ਨੇ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਕੱਢਿਆ।

ਵਾਲੀਮਿਕ ਸਮਾਜ ਦੇ ਲੋਕ ਮੀਟਿੰਗ ਤੋਂ ਬਾਅਦ ਨਜ਼ਰ ਆਏ ਸੰਤੁਸ਼ਟ: ਹਾਲਾਂਕਿ ਮੁੱਖ ਮੰਤਰੀ ਨੂੰ ਮਿਲਣ ਤੋਂ ਬਾਅਦ ਵਾਲਮੀਕਿ ਸਮਾਜ ਦੇ ਲੋਕ ਸੰਤੁਸ਼ਟ ਨਜ਼ਰ ਆਏ। ਸਮਾਜ ਦੇ ਲੋਕਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੀ ਗੱਲ ਸੁਣੀ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ 'ਤੇ ਜ਼ਰੂਰ ਕਾਰਵਾਈ ਕਰੇਗੀ। ਜਿੱਥੋਂ ਤੱਕ ਸਾਬਕਾ ਏਜੀ ਅਨਮੋਲ ਰਤਨ ਸਿੱਧੂ ਖ਼ਿਲਾਫ਼ ਕਾਰਵਾਈ ਦੀ ਗੱਲ ਹੈ, ਸੀਐਮ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਉਹ ਜੋ ਕਰੇਗਾ ਉਹ ਭਰੇਗਾ ਯਾਨੀ ਕਿ ਕਿਤੇ ਨਾ ਕਿਤੇ ਮੁੱਖ ਮੰਤਰੀ ਦਾ ਇਸ਼ਾਰਾ ਇਸ ਮਾਮਲੇ ਵਿੱਚ ਕਾਰਵਾਈ ਕਰਨ ਦਾ ਸੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਨਾਲ ਇਹ ਸਾਡੀ ਪਹਿਲੀ ਮੁਲਾਕਾਤ ਸੀ। ਇਸ ਲਈ ਸਿਰਫ ਗੱਲਬਾਤ ਨਾਲ ਹੀ ਮਸਲੇ ਹੱਲ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਾਲਮੀਕਿ ਸਮਾਜ 21 ਤਰੀਕ ਨੂੰ ਪ੍ਰੋਗਰਾਮ ਕਰਨ ਜਾ ਰਿਹਾ ਹੈ।

ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਸੀਐਮ ਮਾਨ ਨਾਲ ਮੀਟਿੰਗ

ਇਹ ਵੀ ਪੜ੍ਹੋ:CM ਮਾਨ ਨਾਲ ਮੀਟਿੰਗ ਲਈ ਪਹੁੰਚੇ ਅਧਿਆਪਕਾਂ ਨੂੰ ਚੰਡੀਗੜ੍ਹ ਪੁਲਿਸ ਨੇ ਚੁੱਕਿਆ

Last Updated : Aug 19, 2022, 9:14 PM IST

For All Latest Updates

ABOUT THE AUTHOR

...view details