ਪੰਜਾਬ

punjab

ETV Bharat / city

ਮੀਟਿੰਗ ਤੋਂ ਬਾਅਦ ਅਕਾਲੀ ਦਲ ਦੀ ਕਿਸਾਨ ਜਥੇਬੰਦੀਆਂ ਨੂੰ ਅਪੀਲ

ਕਿਸਾਨੀ ਸੰਘਰਸ਼ ਦੇ ਚੱਲਦੇ ਕਿਸਾਨ ਜਥੇਬੰਦੀਆਂ ਦੇ ਵੱਲੋਂ ਭਾਜਪਾ ਨੂੰ ਛੱਡ ਸੂਬੇ ਦੀਆਂ ਸਿਆਸੀ ਪਾਰਟੀਆਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਅਕਾਲੀ ਦਲ ਦਾ ਬਿਆਨ ਸਾਹਮਣੇ ਆਇਆ ਹੈ। ਇਸ ਦੌਰਾਨ ਅਕਾਲੀ ਦਲ (Akali Dal) ਨੇ ਕਿਹਾ ਕਿ ਪੰਜਾਬ ਵਿੱਚ ਸਿਆਸੀ ਗਤੀਵਿਧੀਆਂ ਉੱਪਰ ਰੋਕ ਨਹੀਂ ਲਗਾਉਣੀ ਚਾਹੀਦੀ।

ਮੀਟਿੰਗ ਤੋਂ ਬਾਅਦ ਅਕਾਲੀ ਦਲ ਦੀ ਕਿਸਾਨ ਜਥੇਬੰਦੀਆਂ ਨੂੰ ਅਪੀਲ

By

Published : Sep 10, 2021, 10:38 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਸੰਯੁਕਤ ਕਿਸਾਨ ਮੋਰਚੇ ਨੁੰ ਆਖਿਆ ਕਿ ਉਹ ਪੰਜਾਬ ਵਿਚ ਸਿਆਸੀ ਗਤੀਵਿਧੀਆਂ ’ਤੇ ਰੋਕ ਨਾ ਲਗਾ ਕੇ ਮੋਰਚੇ ਦਾ ਕੌਮੀ ਸਰੂਪ ਕਾਇਮ ਰੱਖੇ। ਇਸਦੇ ਨਾਲ ਹੀ ਪਾਰਟੀ ਨੇ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਸੰਘਰਸ਼ ਨੁੂੰ ਮਜ਼ਬੂਤ ਕਰਨ ਵਾਸਤੇ ਹਰ ਸੰਭਵ ਸਹਾਇਤਾ ਦੀ ਪੇਸ਼ਕਸ਼ ਵੀ ਕੀਤੀ।

ਇੱਥੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਤੀਨਿਧਾਂ ਨਾਲ ਵਿਸਥਾਰ ਸਹਿਤ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਪੰਜਾਬ ਤੱਕ ਸੀਮਤ ਕਰ ਕੇ ਬਾਅਦ ਵਿੱਚ ਇੱਥੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਫਿਰਾਕ ਵਿਚ ਹੈ। ਉਹਨਾਂ ਕਿਹਾ ਕਿ ਸਾਡੀ ਲੜਾਈ ਕੌਮੀ ਪੱਧਰ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਕਿਸੇ ਵੀ ਸੂਬੇ ਵਿੱਚ ਕਿਸਾਨ ਅੰਦੋਲਨ ਕਾਰਨ ਸਿਆਸੀ ਸਰਗਰਮੀਆਂ ਸੀਮਤ ਨਹੀਂ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਲੋਕਾਂ ਵਿੱਚ ਜਾਣਾ ਸਾਡਾ ਹੱਕ ਅਤੇ ਇਸ ’ਤੇ ਰੋਕ ਨਹੀਂ ਲਗਾਈ ਜਾਣੀ ਚਾਹੀਦੀ।

ਹੋਰ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ, ਜੋ ਅਕਾਲੀ ਦਲ ਵੱਲੋਂ ਮੋਰਚੇ ਨੂੰ ਲਿਖੇ ਪੱਤਰ ਦੇ ਆਧਾਰ ’ਤੇ ਵਿਸ਼ੇਸ਼ ਤੌਰ ’ਤੇ ਹੋ ਰਹੀ ਮੀਟਿੰਗ ਵਿੱਚ ਸ਼ਾਮਲ ਹੋਏ, ਨੇ ਦੱਸਿਆ ਕਿ ਅਕਾਲੀ ਦਲ ਕਿਸਾਨ ਸੰਘਰਸ਼ ਦੇ ਨਾਲ ਡਟ ਕੇ ਨਾਲ ਖੜ੍ਹਾ ਹੈ। ਉਹਨਾਂ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਕਿਸਾਨ ਲਹਿਰ ਕਿਸੇ ਵੀ ਤਰੀਕੇ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਅਕਾਲੀ ਦਲ ਨੇ ਕਿਹਾ ਕਿ ਉਹ ਅਜਿਹੇ ਕਿਸੇ ਵੀ ਦਿਨ ਰੈਲੀ ਨਹੀਂ ਰੱਖਣਗੇ ਜਿਸ ਦਿਨ ਮੋਰਚੇ ਦੇ ਵੱਲੋਂ ਵਿਸ਼ੇਸ਼ ਪ੍ਰੋਗਰਾਮ ਰੱਖਿਆ ਜਾਵੇਗਾ।

ਪ੍ਰੋ. ਚੰਦੂਮਾਜਰਾ ਅਤੇ ਸਰਦਾਰ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਕਿਸੇ ਨਾਲ ਟਕਰਾਅ ਨਹੀਂ ਚਾਹੁੰਦਾ। ਉਹਨਾਂ ਕਿਹਾ ਕਿ ਸਿਰਫ ਅਕਾਲੀ ਦਲ ਨੁੂੰ ਹੀ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ। ਪਾਰਟੀ ਨੇ ਇਹ ਵੀ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ ਨੇ ਬਾਘਾਪੁਰਾਣਾ ਵਿਚ ਰੈਲੀ ਕੀਤੀ ਤੇ ਕਾਂਗਰਸ ਨੇ ਕੱਲ੍ਹ ਖੇਮਕਰਨ ਵਿਚ ਰੈਲੀ ਕੀਤੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਵੀ ਸਰਕਾਰੀ ਪ੍ਰੋਗਰਾਮਾਂ ਰਾਹੀਂ ਆਪਣਾ ਪ੍ਰਚਾਰ ਕਰ ਰਹੀ ਹੈ ਜਦਕਿ ਕਾਂਗਰਸ ਤੇ ਆਪ ਨੇ ਵੱਡੀ ਪੱਧਰ ’ਤੇ ਇਸ਼ਤਿਹਾਰਬਾਜ਼ੀ ਕੀਤੀ ਹੈ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਇਹ ਅਕਾਲੀ ਦਲ ਦਾ ਹੱਕ ਹੈ ਕਿ ਉਹ ਕਿਸਾਨਾਂ, ਨੌਜਵਾਨਾਂ ਤੇ ਦਲਿਤਾਂ ਦੇ ਨਾਲ ਨਾਲ ਵਪਾਰ ਤੇ ਉਦਯੋਗ ਦੇ ਹਿੱਤਾਂ ਦੀ ਰਾਖੀ ਵਾਸਤੇ ਲੋਕਾਂ ਤੱਕ ਪਹੁੰਚ ਕਰੇ।

ਇਹ ਵੀ ਪੜ੍ਹੋ:ਕਿਸਾਨਾਂ ਅੱਗੇ ਝੁੱਕੇ ਸਿਆਸੀ ਲੀਡਰ, ਲਿਆ ਸਟੈਂਡ

ABOUT THE AUTHOR

...view details