ਜਲੰਧਰ:ਵਿੱਚ ਅਗਨੀਪਥ ਸਕੀਮ ਰਾਹੀਂ ਹੋਣ ਜਾ ਰਹੀ ਫੌਜ ਦੀ ਭਰਤੀ ਨੂੰ (Agneepath Scheme in Punjab) ਰੱਦ ਹੋ ਸਕਦੀ ਹੈ । ਫੌਜ ਦਾ ਕਹਿਣਾ ਹੈ ਕਿ ਭਰਤੀ ਪ੍ਰਕਿਰਿਆ (Adequate arrangements for the recruitment rally) ਲਈ ਸਥਾਨਕ ਪ੍ਰਸ਼ਾਸਨ ਵੱਲੋਂ ਬਣਦਾ ਸਾਥ ਨਹੀਂ ਮਿਲ ਰਿਹਾ ਜਿਸ ਕਾਰਨ ਫੌਜ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਹੈ। ਫੌਜ ਵੱਲੋਂ ਪੰਜਾਬ ਸਰਕਾਰ ਨੂੰ ਲਿਖੇ ਪੱਤਰ ਵਿੱਚ ਕਈ ਸਹੂਲਤਾਂ ਦੇਣ ਦੀ ਗੱਲ ਕਹੀ ਗਈ ਹੈ। ਫੌਜ ਦਾ ਕਹਿਣਾ ਹੈ ਕਿ ਭਰਤੀ ਰੈਲੀ (Join the Indian Army) ਦੌਰਾਨ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੈਡੀਕਲ ਸਹੂਲਤਾਂ ਜ਼ਰੂਰੀ ਹਨ। ਭਰਤੀ ਰੈਲੀ ਵਾਲੀ ਥਾਂ ਉੱਤੇ ਮੈਡੀਕਲ ਟੀਮ ਸਮੇਤ ਐਂਬੂਲੈਂਸ ਦਾ ਪ੍ਰਬੰਧ ਜ਼ਰੂਰੀ ਹੈ। ਇਸ ਦੇ ਨਾਲ ਹੀ ਭਰਤੀ ਰੈਲੀ ਦੌਰਾਨ ਰੋਜ਼ਾਨਾ 3 ਤੋਂ 4 ਹਜ਼ਾਰ ਲੋਕਾਂ ਲਈ ਖਾਣੇ ਦਾ ਵੀ ਪ੍ਰਬੰਧ ਕੀਤਾ ਜਾਵੇ।
ਪੰਜਾਬ ਦੇ ਮੁੱਖ ਸਕੱਤਰ (Punjab Chief Secretary) ਨੂੰ ਲਿਖੇ ਪੱਤਰ ਵਿੱਚ ਫੌਜ ਨੇ ਕਿਹਾ ਕਿ ਫੌਜ ਨੇ ਕਿਹਾ ਹੈ ਕਿ ਭਰਤੀ ਰੈਲੀਆਂ ਜਾਂ ਤਾਂ ਮੁਲਤਵੀ ਕੀਤੀਆਂ ਜਾ ਸਕਦੀਆਂ ਹਨ ਜਾਂ ਗੁਆਂਢੀ ਸੂਬਿਆਂ ਵਿੱਚ ਤਬਦੀਲ ਕੀਤੀਆਂ ਜਾ ਸਕਦੀਆਂ ਹਨ।ਜਲੰਧਰ ਜ਼ੋਨਲ ਰਿਕਰੂਟਿੰਗ ਅਫਸਰ ਮੇਜਰ ਜਨਰਲ ਸ਼ਰਦ ਬਿਕਰਮ ਸਿੰਘ ਨੇ ਇਹ ਪੱਤਰ 8 ਸਤੰਬਰ ਨੂੰ ਪੰਜਾਬ ਦੇ ਮੁੱਖ ਸਕੱਤਰ ਵੀ.ਕੇ ਜੰਜੂਆ ਅਤੇ ਕੁਮਾਰ ਰਾਹੁਲ, ਪ੍ਰਮੁੱਖ ਸਕੱਤਰ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਨੂੰ ਲਿਖਿਆ ਹੈ।