ਪੰਜਾਬ

punjab

ETV Bharat / city

ਅਕਾਲੀ ਦਲ ਦੀ ਕੋਰ ਕਮੇਟੀ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ - ਸਾਬਕਾ ਅਕਾਲੀ ਸਰਪੰਚ ਦਲਬੀਰ ਢਿੱਲਵਾਂ

ਕੋਰ ਕਮੇਟੀ ਨੇ ਆਪਣੀ ਬੈਠਕ ਦੌਰਾਨ ਕਿਹਾ ਕਿ ਜੇਲ੍ਹ ਮੰਤਰੀ ਰੇਤ, ਸ਼ਰਾਬ ਅਤੇ ਡਰੱਗ ਮਾਫ਼ੀਆ ਦੀ ਪੁਸ਼ਤਪਨਾਹੀ ਕਰਨ ਲਈ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਤੁਰੰਤ ਬਰਖ਼ਾਸਤ ਕੀਤੇ ਜਾਣ ਦੀ ਮੰਗ ਕੀਤੀ ਹੈ।

Akali Dal core committee
ਫ਼ੋਟੋ।

By

Published : Nov 26, 2019, 9:00 AM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਸੋਮਵਾਰ ਨੂੰ ਇੱਕ ਬੈਠਕ ਕੀਤੀ। ਇਸ ਬੈਠਕ 'ਚ ਉਨ੍ਹਾਂ ਸਾਬਕਾ ਅਕਾਲੀ ਸਰਪੰਚ ਦਲਬੀਰ ਢਿੱਲਵਾਂ ਦੇ ਕਾਤਲਾਂ ਦੀ ਪੁਸ਼ਤਪਨਾਹੀ ਕਰਨ ਅਤੇ ਸੂਬੇ ਦੀਆਂ ਜੇਲ੍ਹਾਂ ਅੰਦਰ ਗੈਗਸਟਰਾਂ ਨੂੰ ਖੁੱਲ੍ਹੀ ਛੋਟ ਦੇਣ ਦਾ ਵਿਰੋਧ ਕੀਤਾ। ਉਨਾਂ ਨੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਤੁਰੰਤ ਬਰਖ਼ਾਸਤ ਕੀਤੇ ਜਾਣ ਦੀ ਮੰਗ ਕੀਤੀ ਹੈ।

ਕੋਰ ਕਮੇਟੀ ਦੀ ਬੈਠਕ ਦੀ ਅਗਵਾਈ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਇਹ ਮਤਾ ਪਾਸ ਕੀਤਾ ਗਿਆ ਕਿ ਪਾਰਟੀ ਵਿਧਾਇਕਾਂ ਦਾ ਇੱਕ ਵਫ਼ਦ ਪੰਜਾਬ ਦੇ ਡੀਜੀਪੀ ਨੂੰ ਮਿਲੇਗਾ ਅਤੇ ਮੰਗ ਕਰੇਗਾ ਕਿ ਦਲਬੀਰ ਢਿੱਲਵਾਂ ਦੇ ਪਰਿਵਾਰ ਨਾਲ ਇਨਸਾਫ਼ ਕੀਤਾ ਜਾਵੇ। ਇਸ ਦੇ ਨਾਲ ਹੀ, ਪੀੜਤ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਸੁਖਜਿੰਦਰ ਰੰਧਾਵਾ ਵਿਰੁੱਧ ਮਾਮਲਾ ਦਰਜ ਕੀਤਾ ਜਾਵੇ। ਕੋਰ ਕਮੇਟੀ ਨੇ ਇਹ ਵੀ ਕਿਹਾ ਕਿ ਜੇਕਰ ਡੀਜੀਪੀ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕਰਦਾ ਹੈ ਤਾਂ ਅਕਾਲੀ ਦਲ ਇਹ ਮਸਲਾ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਕੋਲ ਲੈ ਕੇ ਜਾਵੇਗਾ ਅਤੇ ਰੰਧਾਵਾ ਵਿਰੁੱਧ ਤੁਰੰਤ ਕਾਰਵਾਈ ਦੀ ਮੰਗ ਕਰੇਗਾ।

ਲੇਬਰ ਪਾਰਟੀ ਦਾ ਐਲਾਨ, ਜਲ੍ਹਿਆਂਵਾਲਾ ਬਾਗ਼ ਸਾਕੇ ਉੱਤੇ ਮੁਆਫੀ ਮੰਗੇਗਾ ਬ੍ਰਿਟੇਨ

ਕੋਰ ਕਮੇਟੀ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਕਿ ਜੇਲ੍ਹ ਮੰਤਰੀ ਰੇਤ, ਸ਼ਰਾਬ ਅਤੇ ਡਰੱਗ ਮਾਫ਼ੀਆ ਦੀ ਪੁਸ਼ਤਪਨਾਹੀ ਕਰਨ ਲਈ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰ ਰਿਹਾ ਹੈ। ਹੁਣ ਇਹ ਹਾਲਾਤ ਬਣ ਚੁੱਕੇ ਹਨ ਕਿ ਰੰਧਾਵਾ ਇਨ੍ਹਾਂ ਸਾਰੇ ਗਿਰੋਹਾਂ ਦੇ ਸੀਈਓ ਵਾਂਗ ਕੰਮ ਕਰ ਰਿਹਾ ਹੈ।

ਕੋਰ ਕਮੇਟੀ ਨੇ ਕਿਹਾ ਕਿ ਜੇਲ੍ਹ ਮੰਤਰੀ ਵਿਰੁੱਧ ਲੱਗੇ ਦੋਸ਼ਾਂ ਦੀ ਗੰਭੀਰਤਾ ਨੂੰ ਵੇਖਦੇ ਹੋਏ ਅਤੇ ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਬਟਾਲਾ ਪੁਲਿਸ ਉਸ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਹੀ ਹੈ, ਇਹ ਕੇਸ ਡੂੰਘੀ ਜਾਂਚ ਲਈ ਸੀਬੀਆਈ ਨੂੰ ਸੌਂਪ ਦੇਣਾ ਚਾਹੀਦਾ ਹੈ। ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕੋਰ ਕਮੇਟੀ ਨੂੰ ਦੱਸਿਆ ਕਿ ਉਹ ਅਕਾਲੀ ਵਰਕਰ ਦਲਬੀਰ ਢਿੱਲਵਾਂ ਦੇ ਭੋਗ ਸਮਾਗਮ ਵਿੱਚ ਹਿੱਸਾ ਲੈਣਗੇ।

ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਇਸ ਗੱਲ ਦਾ ਵੀ ਸਖ਼ਤ ਨੋਟਿਸ ਲਿਆ ਕਿ ਸੁਖਜਿੰਦਰ ਰੰਧਾਵਾ ਦੀ ਨਿਗਰਾਨੀ ਹੇਠ ਸੂਬੇ ਦੀਆਂ ਜੇਲ੍ਹਾਂ ਅੰਦਰ ਗੈਗਸਟਰਾਂ ਨੂੰ ਮਨਮਰਜ਼ੀ ਕਰਨ ਦੀ ਖੁੱਲ੍ਹ ਦਿੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਜਿਵੇਂ ਮੰਤਰੀ ਅਤੇ ਗੈਂਗਸਟਰਾਂ ਦਾ ਕੋਈ ਗਠਜੋੜ ਹੋਵੇ ਅਤੇ ਇਸ ਗਠਜੋੜ ਨੂੰ ਰੰਧਾਵਾ ਨੂੰ ਬਰਖ਼ਾਸਤ ਕਰਕੇ ਹੀ ਤੋੜਿਆ ਜਾ ਸਕਦਾ ਹੈ।

ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਦਿੱਤੇ ਬਿਆਨ ਕਿ ਸੂਬੇ ਦੀ ਮਾਲੀ ਹਾਲਤ ਸੰਕਟ ਭਰੀ ਹੈ, ਨੋਟਿਸ ਲੈਂਦਿਆਂ ਕੋਰ ਕਮੇਟੀ ਨੇ ਕਿਹਾ ਕਿ ਇਹ ਸਭ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਮਾਫ਼ੀਆ ਨਾਲ ਮਿਲ ਕੇ ਕੀਤੀ। ਸਰਕਾਰੀ ਖਜ਼ਾਨੇ ਦੀ ਲੁੱਟ ਕਰਕੇ ਵਾਪਰਿਆ ਹੈ। ਕਮੇਟੀ ਨੇ ਕਿਹਾ ਕਿ ਜਿਹੜਾ ਪੈਸਾ ਸਰਕਾਰੀ ਖਜ਼ਾਨੇ ਵਿੱਚ ਜਾਣਾ ਚਾਹੀਦਾ ਹੈ, ਉਸ ਨੂੰ ਕਾਂਗਰਸੀ ਵਿਧਾਇਕਾਂ ਵੱਲੋਂ ਹੇਰਾ-ਫੇਰੀ ਕਰਕੇ ਲੁੱਟਿਆ ਜਾ ਰਿਹਾ ਹੈ ਅਤੇ ਇਮਾਨਦਾਰ ਅਧਿਕਾਰੀਆਂ ਨੂੰ ਕਾਂਗਰਸੀ ਆਗੂਆਂ ਅਤੇ ਉਨ੍ਹਾਂ ਦੇ ਮਾਫ਼ੀਆ ਅਨਸਰਾਂ ਦੀਆਂ ਬੇਈਮਾਨੀਆਂ ਉੱਤੇ ਪਰਦਾ ਪਾਉਣ ਵਾਸਤੇ ਮਜ਼ਬੂਰ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਕੋਰ ਕਮੇਟੀ ਨੇ ਸੁਲਤਾਨਪੁਰ ਲੋਧੀ ਅਤੇ ਬਾਕੀ ਧਾਰਮਿਕ ਅਸਥਾਨਾਂ ਉੱਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਸਮਾਗਮਾਂ ਦੀ ਸਫਲਤਾ ਲਈ ਗੁਰੂ ਸਾਹਿਬ ਅਤੇ ਸਿੱਖ ਸੰਗਤ ਦਾ ਸ਼ੁਕਰਾਨਾ ਅਦਾ ਕੀਤਾ। ਕੋਰ ਕਮੇਟੀ ਨੇ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਵੱਲੋਂ ਸਮਾਜ ਦੀ ਕੀਤੀ ਸੇਵਾ ਨੂੰ ਸਰਾਹਿਆ। ਕਮੇਟੀ ਨੇ ਐਸਜੀਪੀਸੀ ਮੈਂਬਰਾਂ ਸ਼ਿੰਗਾਰਾ ਸਿੰਘ ਲੋਹੀਆਂ ਅਤੇ ਸੁਰਿੰਦਰਪਾਲ ਸਿੰਘ ਬੱਦੋਵਾਲ ਦੀ ਮੌਤ ਉੱਤੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ।

ABOUT THE AUTHOR

...view details