ਪੰਜਾਬ

punjab

ETV Bharat / city

ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ - ਨਾਮਜ਼ਦਗੀ ਪੱਤਰ ਰੱਦ ਹੋਣ ਮਾਮਲਾ

ਪੰਜਾਬ ਦੇ ਵਿੱਚ ਆਉਣ ਵਾਲੀਆਂ ਮਿਉਂਸਿਪਲ ਚੋਣਾਂ ਨੂੰ ਲੈ ਕੇ ਕਈ ਥਾਵਾਂ ਤੇ ਸਿਰਫ਼ ਕਾਂਗਰਸ ਨੂੰ ਛੱਡ ਕੇ ਬਾਕੀ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਥਾਵਾਂ ਤੇ ਦੁਬਾਰਾ ਚੋਣ ਕਰਵਾਉਣ ਦੀ ਮੰਗ ਕੀਤੀ। ਇਸ ਬਾਬਤ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਵੀ ਮਿਲਿਆ। ਚੰਡੀਗੜ੍ਹ ਵਿਖੇ ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਮਿਉਂਸਿਪਲ ਚੋਣਾਂ ਵਿੱਚ ਕਾਂਗਰਸ ਸ਼ਰੇਆਮ ਧੱਕੇਸ਼ਾਹੀ ਕਰ ਰਹੀ ਹੈ ਪਰ ਚੋਣ ਕਮਿਸ਼ਨ ਕੋਈ ਕਾਰਵਾਈ ਨਹੀਂ ਕਰ ਰਿਹਾ ਹੈ ਉਸ ਬਾਬਤ ਰਾਜਪਾਲ ਨੂੰ  ਪੂਰੀ ਜਾਣਕਾਰੀ ਦਿੱਤੀ ਗਈ ਹੈ  ।

Akali Dal delegation meets Governor
ਅਕਾਲੀ ਦਲ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ

By

Published : Feb 9, 2021, 7:31 PM IST

ਚੰਡੀਗੜ੍ਹ :ਪੰਜਾਬ ਦੇ ਵਿੱਚ ਆਉਣ ਵਾਲੀਆਂ ਮਿਉਂਸਿਪਲ ਚੋਣਾਂ ਨੂੰ ਲੈ ਕੇ ਕਈ ਥਾਵਾਂ ਤੇ ਸਿਰਫ਼ ਕਾਂਗਰਸ ਨੂੰ ਛੱਡ ਕੇ ਬਾਕੀ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਥਾਵਾਂ ਤੇ ਦੁਬਾਰਾ ਚੋਣ ਕਰਵਾਉਣ ਦੀ ਮੰਗ ਕੀਤੀ। ਇਸ ਬਾਬਤ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਵੀ ਮਿਲਿਆ। ਚੰਡੀਗੜ੍ਹ ਵਿਖੇ ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਮਿਉਂਸਿਪਲ ਚੋਣਾਂ ਵਿੱਚ ਕਾਂਗਰਸ ਸ਼ਰੇਆਮ ਧੱਕੇਸ਼ਾਹੀ ਕਰ ਰਹੀ ਹੈ ਪਰ ਚੋਣ ਕਮਿਸ਼ਨ ਕੋਈ ਕਾਰਵਾਈ ਨਹੀਂ ਕਰ ਰਿਹਾ ਹੈ ਉਸ ਬਾਬਤ ਰਾਜਪਾਲ ਨੂੰ ਪੂਰੀ ਜਾਣਕਾਰੀ ਦਿੱਤੀ ਗਈ ਹੈ ।
ਉਨ੍ਹਾਂ ਕਿਹਾ ਕਿ ਅਸੀਂ ਰਾਜਪਾਲ ਨੂੰ ਦੱਸਿਆ ਗਿਆ ਕਿ ਚੋਣ ਕਮਿਸ਼ਨ ਆਪਣੀ ਬੇਵਸੀ ਦੱਸ ਕੇ ਕੋਈ ਵੀ ਕਾਰਵਾਈ ਨਹੀਂ ਕਰ ਰਿਹਾ । ਉਨ੍ਹਾਂ ਕਿਹਾ ਕਿ ਅਸੀਂ ਰਾਜਪਾਲ ਨੂੰ ਕਿਹਾ ਕਿ ਉਹ ਇਸ ਬਾਬਤ ਕੋਈ ਐਕਸ਼ਨ ਲੈਣ ਅਤੇ ਜਿਨ੍ਹਾਂ ਥਾਵਾਂ ਤੇ ਵਿਰੋਧੀ ਪਾਰਟੀਆਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਕੇ ਕਾਂਗਰਸ ਦੇ ਉਮੀਦਵਾਰਾਂ ਨੂੰ ਚੋਣਾਂ ਤੋਂ ਪਹਿਲਾਂ ਹੀ ਜਿਤਾ ਦਿੱਤਾ ਗਿਆ ਉਨ੍ਹਾਂ ਥਾਂਵਾਂ ਤੇ ਦੁਬਾਰਾ ਚੋਣ ਹੋਣੀ ਚਾਹੀਦੀ ਹੈ ।ਉਨ੍ਹਾਂ ਕਿਹਾ ਕਿ ਜੇ ਦੁਬਾਰਾ ਚੋਣ ਨਹੀਂ ਕਰਵਾਈ ਜਾਂਦੀ ਤਾਂ ਸਾਡੇ ਕੋਲ ਇੱਕ ਹੀ ਵਿਕਲਪ ਬਚਦਾ ਹੈ ਕੀ ਅਸੀਂ ਹਾਈ ਕੋਰਟ ਦਾ ਰੁਖ ਕਰੀਏ ।

ABOUT THE AUTHOR

...view details