ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਇਸ ਦੌਰਾਨ ਵਫਦ ਰਾਜਪਾਲ ਨੂੰ ਮੈਮੋਰੰਡਮ ਦਿੱਤਾ। ਦੱਸ ਦਈਏ ਕਿ ਇਹ ਵਫ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਰਾਜਪਾਲ ਨੂੰ ਮਿਲਣ ਲਈ ਪਹੁੰਚਿਆ ਸੀ। ਮਿਲੀ ਜਾਣਕਾਰੀ ਮੁਤਾਬਿਕ ਅਕਾਲੀ ਦਲ ਦੇ ਵਫਦ ਨੇ ਸਿੱਧੂ ਮੂਸੇਵਾਲਾ ਦੇ ਗੀਤ ਐਸਵਾਈਐਲ ਅਤੇ ਕੰਵਰ ਗਰੇਵਾਲ ਦਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਗੀਤ ਰਿਹਾਈ ਨੂੰ ਲੈ ਕੇ ਮੈਮੋਰੰਡਮ ਦਿੱਤਾ ਗਿਆ ਹੈ।
'ਹਰਿਆਣਾ ਨੂੰ ਇੰਚ ਜ਼ਮੀਨ ਵੀ ਨਹੀਂ ਦੇਵਾਂਗੇ':ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੰਡੀਗੜ੍ਹ ਦਾ ਅਧਿਕਾਰੀ ਛੱਡ ਕੇ ਹਰਿਆਣਾ ਨੂੰ ਕੰਟਰੋਲ ਦੇਣ ਦੇ ਖਿਲਾਫ ਰਾਜਪਾਲ ਨੂੰ ਮੈਮੋਰੰਡਮ ਦਿੱਤਾ ਹੈ। ਅਸੀਂ ਇੱਕ ਇੰਚ ਜ਼ਮੀਨ ਵੀ ਚੰਡੀਗੜ੍ਹ ਦੀ ਹਰਿਆਣਾ ਨੂੰ ਨਹੀਂ ਦੇਵਾਂਗੇ ਪੰਜਾਬ ਦੀ ਜਨਤਾ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਜ਼ਿਨ੍ਹੇ ਵੀ ਨਵੇਂ ਸਟੇਟ ਬਣੇ ਹਨ ਉਨ੍ਹਾਂ ਚ ਰਾਜਧਾਨੀ ਪੁਰਾਣੇ ਸੂਬੇ ਦੇ ਕੋਲ ਰਹਿੰਦੀ ਹੈ।
'ਕੇਜਰੀਵਾਲ ਪੰਜਾਬ ਦੀ ਸਰਕਾਰ ਚਲਾ ਰਿਹਾ':ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਮਾਨ ਨੇ ਬਹੁਤ ਹੀ ਖਤਰਨਾਕ ਕੰਮ ਕੀਤਾ ਹੈ। ਹਰਿਆਣਾ ਦੀ ਤਰਜ ’ਤੇ ਵਿਧਾਨਸਭਾ ਦੇ ਲਈ ਹਰਿਆਣਾ ਦੀ ਤਰਜ਼ ਤੇ ਜ਼ਮੀਨ ਮੰਗਕੇ। ਉਨ੍ਹਾਂ ਨੇ ਅੱਗੇ ਕਿਹਾ ਕਿ ਐਸਵਾਈਐਲ ਦਾ ਮੁੱਦਾ ਹੋਵੇ ਜਾਂ ਬੀਬੀਐਮਬੀ ਦਾ ਮੁੱਦਾ ਭਗਵੰਤ ਮਾਨ ਨੇ ਕੁਝ ਨਹੀਂ ਕਿਹਾ। ਕਿਉਂਕਿ ਭਗਵੰਤ ਮਾਨ ਸੀਐੱਮ ਹੈ ਹੀ ਨਹੀਂ ਕੇਜਰੀਵਾਲ ਪੰਜਾਬ ਦੀ ਸਰਕਾਰ ਚਲਾ ਰਿਹਾ ਹੈ।