ਪੰਜਾਬ

punjab

ETV Bharat / city

ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ

ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਾਜਪਾਲ ਨੂੰ ਮਿਲ ਕੇ ਦੱਸ ਰਹੇ ਹਨ ਕਿ ਇਸ ਮਾਮਲੇ ਦੀ ਸੀਬੀਆਈ ਦੇ ਨਾਲ-ਨਾਲ ਇਨਫੋਰਸਮੈਂਟ ਡਾਇਰੈਕਟੋਰੈਟ ਤੋਂ ਦੂਹਰੀ ਜਾਂਚ ਕਰਵਾਈ ਜਾਵੇ ਕਿਉਂਕਿ ਸੂਬੇ ਵਿੱਚ ਨਜਾਇਜ਼ ਸ਼ਰਾਬ ਦਾ ਧੰਦਾ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ।

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

By

Published : Aug 4, 2020, 9:39 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਮੰਗਲਵਾਰ ਨੂੰ ਕਿਹਾ ਕਿ ਕਿਉਂਕਿ 2 ਕਾਂਗਰਸੀ ਮੈਂਬਰ ਪਾਰਲੀਮੈਂਟ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਅਤੇ ਸਰਕਾਰ ਵੱਲੋਂ ਜ਼ਹਿਰੀਲੀ ਸ਼ਰਾਬ ਦੀ ਵਿਕਰੀ ਨੂੰ ਰੋਕਣ ਪ੍ਰਤੀ ਵਚਨਬੱਧਤਾ 'ਤੇ ਸਵਾਲ ਕੀਤੇ ਹਨ, ਇਸ ਲਈ ਮੁੱਖ ਮੰਤਰੀ ਨੂੰ ਤੁਰੰਤ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣਾ ਚਾਹੀਦਾ ਹੈ ਤੇ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ 110 ਤੋਂ ਵੱਧ ਜਣਿਆਂ ਦੇ ਕਤਲ ਦੇ ਦੋਸ਼ੀ ਕਾਂਗਰਸੀਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੇ।

ਸਾਬਕਾ ਮੈਂਬਰ ਪਾਰਲੀਮੈਂਟ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਾਜਪਾਲ ਨੂੰ ਮਿਲ ਕੇ ਦੱਸ ਰਹੇ ਹਨ ਕਿ ਇਸ ਮਾਮਲੇ ਦੀ ਸੀਬੀਆਈ ਦੇ ਨਾਲ-ਨਾਲ ਇਨਫੋਰਸਮੈਂਟ ਡਾਇਰੈਕਟੋਰੈਟ ਤੋਂ ਦੂਹਰੀ ਜਾਂਚ ਕਰਵਾਈ ਜਾਵੇ ਕਿਉਂਕਿ ਸੂਬੇ ਵਿੱਚ ਨਜਾਇਜ਼ ਸ਼ਰਾਬ ਦਾ ਧੰਦਾ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ।

ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਹਾਲਾਤਾਂ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ ਕਿਉਂਕਿ ਉਹ ਆਬਕਾਰੀ ਤੇ ਗ੍ਰਹਿ ਮੰਤਰਾਲੇ ਦੇ ਆਪ ਇੰਚਾਰਜ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨਕਲੀ ਸ਼ਰਾਬ ਦੇ ਧੰਦੇ ਦੇ ਇਸ ਮੱਕੜ ਜਾਲ ਵਿੱਚ ਇਸ ਕਰ ਕੇ ਫਸ ਗਿਆ ਹੈ ਕਿਉਂਕਿ ਆਬਕਾਰੀ ਤੇ ਪੁਲਿਸ ਵਿਭਾਗ ਲੋੜੀਂਦੇ ਕਦਮ ਚੁੱਕਣ ਵਿੱਚ ਅਸਫ਼ਲ ਰਹੇ ਹਨ।

ਉਨ੍ਹਾਂ ਕਿਹਾ ਕਿ ਨਾ ਸਿਰਫ ਦੋਵੇਂ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਕਰਨ ਵਿੱਚ ਅਸਫ਼ਲ ਰਹੇ ਹਨ ਬਲਕਿ ਉਹ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਮੂਹਰੇ ਸ਼ਕਤੀ ਵਿਹੂਣੇ ਹੋ ਗਏ ਹਨ ਕਿਉਂਕਿ ਇਹ ਲੋਕ ਹੀ ਗੈਰ ਕਾਨੂੰਨੀ ਸ਼ਰਾਬ ਦਾ ਧੰਦਾ ਚਲਾ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਗੱਲ ਦਾ ਸਪਸ਼ਟ ਜਵਾਬ ਦੇਣਾ ਚਾਹੀਦਾ ਹੈ ਕਿ ਉਹ ਕਾਂਗਰਸੀ ਅਹੁਦੇਦਾਰਾਂ ਦੀਆਂ ਗੈਰ ਕਾਨੂੰਨੀ ਗਤੀਵਿਧੀਆਂ 'ਤੇ ਕਾਬੂ ਪਾਉਣ ਵਿੱਚ ਅਸਫਲ ਕਿਉਂ ਰਹੇ ਹਨ ਅਤੇ ਉਨ੍ਹਾਂ ਦੇ ਖਿਲਾਫ ਉਦੋਂ ਵੀ ਕਾਰਵਾਈ ਕਿਉਂ ਨਹੀਂ ਕੀਤੀ ਜਦੋਂ ਜ਼ਹਿਰੀਲੀ ਸ਼ਰਾਬ ਦੀ ਤ੍ਰਾਸਦੀ ਦੇ ਪੀੜਤ ਪਰਿਵਾਰਾਂ ਨੇ ਉਨ੍ਹਾਂ ਦੇ ਨਾਂਅ ਲਏ ਹਨ।

ABOUT THE AUTHOR

...view details