ਚੰਡੀਗੜ੍ਹ: ਪੰਜਾਬ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ 19 ਅਕਤੂਬਰ ਨੂੰ ਦੋ ਦਿਨਾਂ ਦਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਇਹ ਵਿਸ਼ੇਸ਼ ਇਜਲਾਸ ਖੇਤੀ ਕਾਨੂੰਨਾਂ ਨੂੰ ਖ਼ਤਮ ਕਰਨ ਦੀ ਰਣਨੀਤੀ ਨੂੰ ਅੰਤਮ ਰੂਪ ਦੇਣ ਲਈ ਸੱਦਿਆ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਬਾਹਰ ਖੇਤੀ ਕਾਨੂੰਨਾਂ ਖਿਲਾਫ ਟਰੈਕਟਰ ਰੈਲੀ ਕੱਢੀ।
ਵਿਧਾਨ ਸਭਾ ਦੇ ਬਾਹਰ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਨੇ ਕੱਢੀ ਟਰੈਕਟਰ ਰੈਲੀ
ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ 19 ਅਕਤੂਬਰ ਨੂੰ ਦੋ ਦਿਨਾਂ ਦਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਬਾਹਰ ਖੇਤੀ ਕਾਨੂੰਨਾਂ ਖਿਲਾਫ ਟਰੈਕਟਰ ਰੈਲੀ ਕੱਢੀ। ਵਿਕਰਮ ਸਿੰਘ ਮਜੀਠੀਆ ਦਾ ਟਰੈਕਟਰ ਰੋਕੇ ਜਾਣ 'ਤੇ ਵਿਰੋਧ ਕਰਦਿਆਂ, ਪੰਜਾਬ ਸਰਕਾਰ ਦੀ ਮੰਸ਼ਾਂ ਨੂੰ ਕੁਰਸੀ ਦਾ ਲਾਲਚ ਦੱਸਿਆ।
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੱਢੀ ਟਰੈਕਟਰ ਰੈਲੀ ਦੌਰਾਨ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਸਣੇ ਕਈ ਵਿਧਾਇਕਾਂ ਤੇ ਲੀਡਰਾਂ ਨੇ ਹਿੱਸਾ ਲਿਆ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਵਿਕਰਮ ਸਿੰਘ ਮਜੀਠੀਆ ਦਾ ਟਰੈਕਟਰ ਰੋਕਿਆ ਗਿਆ ਤਾਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ। ਉਨ੍ਹਾਂ ਖੇਤੀ ਕਾਨੂੰਨਾਂ ਦੀ ਕਾਪੀ ਫਾੜ ਕੇ ਅਤੇ ਪੰਜਾਬ ਸਰਕਾਰ ਤੇ ਕੇਂਦਰ ਖਿਲਾਫ ਨਾਅਰੇਬਾਜ਼ੀ ਕੀਤੀ।
ਵਿਕਰਮ ਸਿੰਘ ਮਜੀਠੀਆ ਦਾ ਟਰੈਕਟਰ ਰੋਕੇ ਜਾਣ 'ਤੇ ਉਨ੍ਹਾਂ ਨੇ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਪਹਿਲਾਂ ਤਾਂ ਸਾਨੂੰ ਕਦੇ ਰੋਕਿਆ ਨਹੀਂ, ਜਦ ਕਿਸਾਨਾਂ ਦੀ ਗੱਲ ਆਈ ਹੈ ਤਾਂ ਉਹ ਅੰਨਦਾਤਾ ਦੇ ਗੱਡੇ ਨੂੰ ਰੋਕ ਰਹੇ ਹਨ। ਮਜੀਠੀਆ ਨੇ ਕਿਹਾ ਕਿ ਰਾਣਾ ਗੁਰਜੀਤ ਨੂੰ ਕਿਸਾਨਾਂ ਦੇ ਹੱਕ 'ਚ ਸਾਡੇ ਨਾਲ ਖੜ੍ਹਨਾ ਚਾਹੀਦਾ ਹੈ ਪਰ ਉਹ ਸਰਕਾਰਾਂ ਨਾਲ ਰੱਲ ਗਏ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਮੰਸ਼ਾਂ ਨੂੰ ਕੁਰਸੀ ਦਾ ਲਾਲਚ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸੀ ਸੱਚੇ ਕਿਸਾਨ ਹਿਤੈਸ਼ੀ ਹਨ ਤਾਂ ਉਹ ਅਕਾਲੀ ਦਲ ਨਾਲ ਇੱਕਜੁੱਟ ਹੋ ਕੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਣ।