ਪੰਜਾਬ

punjab

ETV Bharat / city

ਅਕਾਲੀ ਦਲ ਨੇ ਵਪਾਰ ਅਤੇ ਉਦਯੋਗ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ - ਪ੍ਰਧਾਨ ਐਨਕੇ ਸ਼ਰਮਾ

ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਅਤੇ ਉਦਯੋਗ ਦੇ ਪ੍ਰਧਾਨ ਐਨਕੇ ਸ਼ਰਮਾ ਨੇ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੱਚ ਵਾਧਾ ਕਰਦਿਆਂ ਸੁਰਿੰਦਰ ਸਿੰਘ ਚੌਹਾਨ ਅਤੇ ਗੁਰਦੀਪ ਸਿੰਘ ਗੋਸ਼ਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਅਕਾਲੀ ਦਲ ਨੇ ਵਪਾਰ ਅਤੇ ਉਦਯੋਗ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ
ਅਕਾਲੀ ਦਲ ਨੇ ਵਪਾਰ ਅਤੇ ਉਦਯੋਗ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ

By

Published : Nov 13, 2020, 4:56 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਅਤੇ ਉਦਯੋਗ ਦੇ ਪ੍ਰਧਾਨ ਐਨਕੇ ਸ਼ਰਮਾ ਨੇ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੱਚ ਵਾਧਾ ਕਰਦਿਆਂ ਪਾਰਟੀ ਨਾਲ ਜੁੜੇ ਵਪਾਰੀ ਵਰਗ ਅਤੇ ਉਦਯੋਗ ਜਗਤ ਨਾਲ ਸਬੰਧਤ ਸੀਨੀਅਰ ਆਗੂਆਂ ਨੂੰ ਵਿੰਗ ਵਿੱਚ ਸ਼ਾਮਲ ਕੀਤਾ ਹੈ।

ਸ਼ੁੱਕਰਵਾਰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ, ਜਿਨ੍ਹਾਂ ਆਗੂਆਂ ਨੂੰ ਵਪਾਰ ਅਤੇ ਉਦਯੋਗ ਵਿੰਗ ਵਿੱਚ ਸ਼ਾਮਲ ਕੀਤਾ ਹੈ ਉਨ੍ਹਾਂ ਵਿੱਚ ਸੁਰਿੰਦਰ ਸਿੰਘ ਚੌਹਾਨ ਅਤੇ ਗੁਰਦੀਪ ਸਿੰਘ ਗੋਸ਼ਾ, ਜੋ ਦੋਵੇਂ ਲੁਧਿਆਣਾ ਤੋਂ ਹਨ, ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸਤੋਂ ਇਲਾਵਾ ਵਿੰਗ ਦੇ ਪ੍ਰਧਾਨ ਸ਼ਰਮਾ ਨੇ ਦੱਸਿਆ ਕਿ ਵਿਪਿਨ ਸੂਦ ਕਾਕਾ ਲੁਧਿਆਣਾ, ਨੀਰਜ ਸਤੀਜਾ ਲੁਧਿਆਣਾ, ਰਵਿੰਦਰ ਵੈਸ਼ਨਵ ਡੇਰਾਬਸੀ ਅਤੇ ਡਾਕਟਰ ਐਚ.ਐਸ ਵਾਲੀਆ ਜਲੰਧਰ ਚਾਰਾਂ ਨੂੰ ਵਪਾਰ ਅਤੇ ਉਦਯੋਗ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਵਿੰਗ ਦੀ ਬਾਕੀ ਦੀ ਜਥੇਬੰਦੀ ਦਾ ਐਲਾਨ ਵੀ ਥੋੜੇ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ।

ABOUT THE AUTHOR

...view details