ਚੰਡੀਗੜ੍ਹ- ਪਿਛਲ੍ਹੇ ਕੁਝ ਦਿਨ੍ਹਾਂ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਆਪ੍ਰੇਸ਼ਨ ਲੋਟਸ (Operation Lotus) ਦਾ ਮੁੱਦਾ ਗਰਮਾਇਆ ਹੋਇਆ ਹੈ। ਬੀਤੇ ਦਿਨ੍ਹੀਂ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਆਪ੍ਰੇਸ਼ਨ ਲੋਟਸ (Operation Lotus) ਬੀਜੇਪੀ ਉਤੇ ਤਹਿਤ ਕੁਝ ਉਨ੍ਹਾਂ ਦੀ ਪਾਰਟੀ ਦੇ ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼ ਲਾਏ ਹਨ।
ਅਕਾਲੀ ਆਗੂ ਨੇ ਅੱਗੇ ਕਿਹਾ ਕਿ ਇਨ੍ਹਾਂ ਨੇ ਵਿਧਾਇਕ ਸ਼ੀਤਲ ਦਾ ਨਾਂ ਲਿਆ ਹੈ ਅਤੇ ਦੋਸ਼ ਕੇਂਦਰੀ ਗ੍ਰਹਿ ਮੰਤਰੀ ਉਤੇ ਲਾਇਆ ਹੈ। ਮੈਂ ਅਮਿਤ ਸ਼ਾਹ ਨੂੰ ਅਪੀਲ ਕਰਦਾ ਹਾਂ ਲੋਕਤੰਤਰ ਨੂੰ ਖਤਰਾ ਹੈ ਅਤੇ ਇਸ ਦੀ ਜਾਂਚ ਕਰਵਾਈ ਜਾਵੇ। ਮਜੀਠਿਆ ਨੇ ਕਿਹਾ ਕਿ ਵਿਧਾਇਕ ਸ਼ੀਤਲ ਆਖ ਰਿਹਾ ਹੈ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਵਿਧਾਇਕ ਸ਼ੀਤਲ ਖਿਲਾਫ ਤਾਂ ਵੱਖ-ਵੱਖ 8 ਕੇਸ ਦਰਜ ਹਨ। ਮਜੀਠਿਆ ਨੇ ਸਵਾਲ ਕੀਤਾ ਕਿ ਹਰਪਾਲ ਚੀਮਾ ਨੇ ਕਿਹਾ ਕਿ ਬਲਜਿੰਦਰ ਕੌਰ ਨੂੰ ਵੀ ਪੇਸ਼ਕਸ਼ ਕੀਤੀ ਹੈ, ਉਹ ਦੱਸਣ ਕਿ ਉਹ ਪ੍ਰੈਸ ਕਾਨਫਰੰਸ ਵਿੱਚ ਕਿਉਂ ਨਹੀਂ ਆਈ।
ਇਸ ਬਾਰੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ (Bikram Singh Majithia) ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਅਤੇ ਅਮਨ ਅਰੋੜਾ (Aman Arora) ਨੇ ਗੰਭੀਰ ਦੋਸ਼ ਲਾਏ ਹਨ ਕਿ ਵਿਧਾਇਕਾਂ ਦੀ ਖਰੀਦ ਫਰੋਖਤ ਹੋਈ ਹੈ। ਇਸ ਬਾਰੇ ਬੀਤੇ ਦਿਨ ਆਪ ਵਿਧਾਇਕਾਂ ਦੇ ਵਫਦ ਨੇ DGP Punjab ਨੂੰ ਸ਼ਿਕਾਇਤ ਵੀ ਕੀਤੀ ਹੈ। ਪੰਜਾਬ ਪੁਲਿਸ ਨੇ ਇਸ ਬਾਰੇ FIR ਦਰਜ ਕਰਕੇ ਜਾਂਚ CBI ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਕਿਹਾ FIR ਤਾਂ ਕੀਤੀ ਗਈ ਹੈ ਪਰ ਹਾਲੇ ਤੱਕ ਕਿਸੇ ਕੋਲ ਵੀ ਇਸ ਦੀ ਕਾਪੀ ਨਹੀਂ ਹੈ।