ਪੰਜਾਬ

punjab

ETV Bharat / city

ਅਕਾਲੀ ਦਲ ਬੇਅਦਬੀ ਤੇ ਗੋਲੀਕਾਂਡ ਮਾਮਲੇ ਦੀ ਜਾਂਚ ਦਾ ਸਾਹਮਣਾ ਕਰੇ : ਵੇਰਕਾ - ਸਰਕਾਰ ਨੂੰ ਡਰਾਉਣ ਦੀ ਕੋਸ਼ਿਸ਼

ਸ਼੍ਰੋਮਣੀ ਅਕਾਲੀ ਦਲ ਵਲੋਂ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਹਾਊਸ ਚੌਂਕ 'ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਅਕਾਲੀ ਦਲ 'ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕੀ ਸੁਖਬੀਰ ਬਾਦਲ ਦਾ ਡਰ ਬੋਲਣ ਲੱਗ ਪਿਆ ਹੈ, ਪਰ ਕੈਪਟਨ ਸਰਕਾਰ ਡਰਨ ਵਾਲੀ ਨਹੀਂ ਹੈ।

ਅਕਾਲੀ ਦਲ ਬੇਅਦਬੀ ਤੇ ਗੋਲੀਕਾਂਡ ਮਾਮਲੇ ਦੀ ਜਾਂਚ ਦਾ ਸਾਹਮਣਾ ਕਰੇ: ਵੇਰਕਾ
ਅਕਾਲੀ ਦਲ ਬੇਅਦਬੀ ਤੇ ਗੋਲੀਕਾਂਡ ਮਾਮਲੇ ਦੀ ਜਾਂਚ ਦਾ ਸਾਹਮਣਾ ਕਰੇ: ਵੇਰਕਾ

By

Published : Jun 15, 2021, 12:37 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵਲੋਂ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਹਾਊਸ ਚੌਂਕ 'ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਅਕਾਲੀ ਦਲ 'ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕੀ ਸੁਖਬੀਰ ਬਾਦਲ ਦਾ ਡਰ ਬੋਲਣ ਲੱਗ ਪਿਆ ਹੈ, ਪਰ ਕੈਪਟਨ ਸਰਕਾਰ ਡਰਨ ਵਾਲੀ ਨਹੀਂ ਹੈ।

ਕੈਪਟਨ ਸਰਕਾਰ ਡਰਨ ਵਾਲੀ ਨਹੀਂ

ਅਕਾਲੀ ਦਲ ਬੇਅਦਬੀ ਤੇ ਗੋਲੀਕਾਂਡ ਮਾਮਲੇ ਦੀ ਜਾਂਚ ਦਾ ਸਾਹਮਣਾ ਕਰੇ: ਵੇਰਕਾ

ਇਸ ਦੇ ਨਾਲ ਹੀ ਵੇਰਕਾ ਨੇ ਤੰਜ ਕਸਦਿਆਂ ਇਹ ਵੀ ਕਿਹਾ ਕੀ ਅਕਾਲੀ ਦਲ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਆਪਣੇ ਪਾਪਾਂ ਦੀ ਜਾਂਚ ਦਾ ਸਾਹਮਣਾ ਕਰਨ ਦੀ ਬਜਾਏ ਸਰਕਾਰ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਗੋਲੀਕਾਂਡ ਕਰਵਾਉਣ ਵਾਲੇ ਜਨਰਲ ਡਾਇਰ ਨੂੰ ਲੋਕ ਸਲਾਖਾਂ ਪਿੱਛੇ ਜਲਦ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਜਿਹੇ ਲੋਕਾਂ ਖਿਲਾਫ਼ ਜਲਦ ਕਾਰਵਾਈ ਕਰੇਗੀ।

ਇਹ ਵੀ ਪੜ੍ਹੋ:ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ Chief Secretary ਪੰਜਾਬ ਤਲਬ

ABOUT THE AUTHOR

...view details