ਚੰਡੀਗੜ੍ਹ: ਪੰਜਾਬ ਵਿੱਚ ਆਰਥਿਕ ਮੰਦੀ ਦੇ ਹਾਲਾਤਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ ਸਰਕਾਰ 'ਤੇ ਕਾਫ਼ੀ ਇਲਜ਼ਾਮ ਲਾਏ ਹਨ। ਢੀਂਡਸਾ ਨੇ ਕਿਹਾ ਕਿ ਪੰਜਾਬ ਦੀ ਆਮਦਨ ਵਿੱਚ ਕਮੀਂ ਆਈ ਪਰ GST ਨਾ ਮਿਲਣਾ ਇਸ ਦਾ ਕੋਈ ਕਾਰਨ ਨਹੀਂ।
ਸੂਬੇ ਵਿੱਚ ਆਰਥਿਕ ਮੰਦੀ 'ਤੇ ਅਕਾਲੀਆਂ ਨੇ ਕਾਂਗਰਸ ਨੂੰ ਘੇਰਿਆ - ਪਰਮਿੰਦਰ ਸਿੰਘ ਢੀਂਡਸਾ
ਪੰਜਾਬ ਵਿੱਚ ਆਰਥਿਕ ਮੰਦੀ ਦੇ ਹਾਲਾਤਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ ਸਰਕਾਰ 'ਤੇ ਕਾਫ਼ੀ ਇਲਜ਼ਾਮ ਲਾਏ ਹਨ।

ਤੁਹਾਨੂੰ ਦੱਸ ਦਈਏ ਕਿ ਰਾਜ ਸਭਾ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਸੀ ਕਿ ਜੀਐਸਟੀ ਕੁਲੈਕਸ਼ਨ ਵਿੱਚ ਸੂਬਿਆਂ ਨੂੰ ਆਪਣਾ ਹਿੱਸਾ ਨਹੀਂ ਮਿਲ ਰਿਹਾ। ਪਿਛਲੇ 4 ਮਹੀਨਿਆਂ ਤੋਂ ਕੇਂਦਰ ਸਰਕਾਰ ਤੋਂ ਸੂਬਾ ਸਰਕਾਰਾਂ ਨੂੰ ਇਹ ਪੈਸਾ ਨਹੀਂ ਮਿਲਿਆ। ਪੰਜਾਬ ਸਰਕਾਰ ਵੀ ਉਨ੍ਹਾਂ ਵਿੱਚੋਂ ਇੱਕ ਹੈ। ਇਸੇ ਕਰਕੇ ਪੰਜਾਬ 'ਚ ਹਾਲਾਤ ਖਰਾਬ ਚੱਲ ਰਹੇ ਹਨ। ਲੋਕਾਂ ਨੂੰ ਪੈਨਸ਼ਨ ਨਹੀਂ ਦਿੱਤੀ ਜਾ ਰਹੀ ਤੇ ਲੋਕ ਸੜਕਾਂ 'ਤੇ ਉੱਤਰ ਰਹੇ ਹਨ।
ਇਸ ਸਬੰਧੀ ਢੀਂਡਸਾ ਨੇ ਕਿਹਾ ਕਿ ਦੋ ਮਹੀਨੇ ਦੇ ਜੀਐਸਟੀ ਬਕਾਏ ਦੀ ਅਦਾਇਗੀ 'ਚ ਦੇਰੀ ਹੋਈ ਹੈ ਤੇ ਦੋ ਮਹੀਨੇ 'ਚ ਹੀ ਪੰਜਾਬ ਸਰਕਾਰ ਦੀ ਹਾਲਤ ਮੰਦੀ ਹੋ ਕਿਵੇਂ ਹੋ ਗਈ? ਉਨ੍ਹਾਂ ਕਿਹਾ ਕਿ 3 ਸਾਲ ਬਾਅਦ ਕਾਂਗਰਸ ਕੇਂਦਰ ਸਰਕਾਰ ਦਾ ਕਸੂਰ ਕੱਢ ਰਹੀ ਹੈ ਤੇ ਨਾਲ ਹੀ ਸਵਾਲ ਚੁੱਕਿਆ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ 'ਤੇ ਕਿਉਂ ਨਿਰਭਰ ਰਹਿੰਦੀ ਹੈ?