ਅੰਮ੍ਰਿਤਸਰ: ਜਦੋਂ ਤੋਂ ਕੇਂਦਰ ਵੱਲੋਂ ਬੀਐਸਐਫ ਨੂੰ 50 ਕਿਲੋਮੀਟਰ ਦੇ ਏਰੀਏ ਦਾ ਅਧਿਕਾਰ ਦਿੱਤਾ ਗਿਆ ਉਸ ਤੋਂ ਬਾਅਦ ਲਗਾਤਾਰ ਹੀ ਅਕਾਲੀ ਦਲ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਹੁਣ 29 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅੰਮ੍ਰਿਤਸਰ ਵਾਹਗਾ ਸਰਹੱਦ ਤੋਂ ਲੈ ਕੇ ਅੰਮ੍ਰਿਤਸਰ ਗੋਲਡਨ ਗੇਟ ਤੱਕ ਇਕ ਵੱਡੀ ਰੈਲੀ ਕੱਢੀ ਜਾਵੇਗੀ ਜਿਸ ਵਿਚ ਕੀ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਵੀ ਕੀਤੀ ਜਾਵੇਗੀ. ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਪੱਤਰਕਾਰਾਂ ਨੂੰ ਦਿੱਤੀ।
ਬੀਐਸਐਫ ਦੇ ਅਧਿਕਾਰ ਖੇਤਰ ਵਧਣ ਉਪਰੰਤ ਅਕਾਲੀ ਦਲ ਲਗਾਤਾਰ ਕਰ ਰਿਹੈ ਵਿਰੋਧ
ਵਲਟੋਹਾ ਨੇ ਦੱਸਿਆ ਕਿ ਬੀਐਸਐਫ ਨੂੰ 50 ਕਿਲੋਮੀਟਰ ਤੱਕ ਦਾ ਅਧਿਕਾਰ ਖੇਤਰ ਮਿਲ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਹੀ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਬੀਐਸਐਫ ਸਾਡੀ ਮਾਣ ਮੱਤੀ ਫ਼ੌਜ ਹੈ ਅਤੇ ਬੀਐੱਸਐੱਫ ਦਾ ਕੰਮ ਹੈ ਕਿ ਸਰਹੱਦ ਤੇ ਲੈ ਕੇ ਦੁਸ਼ਮਣ ਨਾਲ ਟਾਕਰਾ ਲੈਣ ਨਾ ਕਿ ਸ਼ਹਿਰ ਵੱਲ ਨੂੰ ਆ ਕੇ ਇਲਾਕਾ ਵਾਸੀਆਂ ਅਤੇ ਸ਼ਹਿਰ ਵਾਸੀਆਂ ਨੂੰ ਪ੍ਰੇਸ਼ਾਨ ਕਰਨਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਾਰਡਰ ਫੋਰਸ ਦਾ ਤਾਂ ਮੈਂ ਦਿਨ ਰਾਤ ਬਾਰਡਰ ਤੇ ਰਹਿ ਕੇ ਸਾਡੀ ਸੁਰੱਖਿਆ ਕਰਨਾ ਅਤੇ ਇਹ ਫੋਰਸ ਦੁਸ਼ਮਣ ਨੂੰ ਰੋਕਣ ਲਈ ਅਤੇ ਸਮੱਗਲਿੰਗ ਨੂੰ ਰੋਕਣ ਲਈ ਬਣਾਈ ਗਈ ਹੈ ਅਤੇ ਬੀਐਸਐਫ ਦੇ ਨਾਲ ਨਾਲ ਸੀਆਰਪੀਸੀ ਦੀਆਂ ਪਾਵਰਾਂ ਵੀ ਕੇਂਦਰ ਵੱਲੋਂ ਵਧਾ ਦਿੱਤੀਆਂ ਗਈਆਂ ਅਤੇ ਹੁਣ ਕਿਸੇ ਨੂੰ ਵੀ ਪੰਜਾਹ ਕਿਲੋਮੀਟਰ ਦੇ ਏਰੀਏ ਤੱਕ ਇਹ ਸਰਚ ਕਰਕੇ ਗ੍ਰਿਫ਼ਤਾਰ ਕਰ ਸਕਦੀ ਹੈ।
ਫੈਸਲਾ ਵਾਪਸ ਨਾ ਲਿਆ ਤਾਂ ਅਕਾਲੀ ਦਲ ਲਗਾਤਾਰ ਕਰੇਗਾ ਸੰਘਰਸ਼
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਫ਼ੈਸਲੇ ਨੂੰ ਵਾਪਸ ਲਵੇ ਨਹੀਂ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਹੀ ਸੰਘਰਸ਼ ਤੇਜ਼ ਕੀਤਾ ਜਾਏਗਾ ਜਿਸ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਵੱਲੋਂ 29 ਅਕਤੂਬਰ ਨੂੰ ਵਾਹਗਾ ਬਾਰਡਰ ਤੋਂ ਲੈ ਕੇ ਅੰਮ੍ਰਿਤਸਰ ਗੋਲਡਨ ਗੇਟ ਤੱਕ ਇੱਕ ਵੱਡਾ ਰੋਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ, ਜਿਸ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਕਰਨਗੇ। ਵਲਟੋਹਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਇਹ ਮਾਮਲਾ ਪੂਰੇ ਦੇਸ਼ ਦਿ ਸੁਰੱਖਿਆ ਦਾ ਹੋਣ ਕਰਕੇ ਇਸ ਵਿਰੋਧ ਪ੍ਰਦਰਸ਼ਨ ਚ ਤਿਰੰਗਾ ਵੀ ਨਾਲ ਰੱਖਿਆ ਜਾਵੇਗਾ।