ਚੰਡੀਗੜ੍ਹ: ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਮਾਰਚ ਕਰ ਰਹੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਆਪਣੇ ਸਮਰਥਕਾਂ ਸਮੇਤ ਚੰਡੀਗੜ੍ਹ-ਜ਼ੀਰਕਪੁਰ ਬੈਰੀਅਰ ਵਿਖੇ ਪਹੁੰਚਣ ‘ਤੇ ਵੀਰਵਾਰ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਮਗਰੋਂ ਕੁਝ ਸਮੇਂ ਬਆਦ ਚੰਡੀਗੜ੍ਹ ਪੁਲਿਸਨੇ ਹਰਸਿਮਰਤ ਕੌਰ ਬਾਦਲ ਸਮੇਤ ਬਾਕੀ ਹਿਰਾਸਤ ਵਿੱਚ ਲਏ ਗਏ ਅਕਾਲੀ ਆਗੂਆਂ ਨੂੰ ਰਿਹਾਅ ਕਰ ਦਿੱਤਾ ਹੈ।
ਪੁਲਿਸ ਨੇ ਉਸਦੇ ਸਮਰਥਕਾਂ ਨੂੰ ਪਿੱਛੇ ਧੱਕਣ ਲਈ ਹਲਕੇ ਲਾਠੀਚਾਰਜ ਦਾ ਵੀ ਸਹਾਰਾ ਲਿਆ। ਉਹ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਮਗਰੋਂ ਅਕਾਲੀ ਵਰਕਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਅਕਾਲੀ ਵਰਕਰਾਂ ਨੇ ਕਿਹਾ ਕਿ ਜਿੰਨ੍ਹਾਂ ਸਮਾਂ ਇਹ ਨਹੀਂ ਦੱਸਿਆ ਜਾਂਦਾ ਕਿ ਉਨ੍ਹਾਂ ਦੇ ਆਗੂਆਂ ਨੂੰ ਕਿੱਥੇ ਲਜਾਇਆ ਗਿਆ ਹੈ, ਉਨ੍ਹਾਂ ਸਮਾਂ ਇਹ ਧਰਨਾ ਜਾਰੀ ਰਹੇਗਾ।