ਚੰਡੀਗੜ੍ਹ: ਪਿਛਲੇ ਦਿਨੀਂ ਅਕਾਲੀ ਦਲ ਵਲੋਂ ਚੋਣ ਕਮਿਸ਼ਨ ਨੂੰ ਰਾਜਾ ਵੜਿੰਗ ਵਿਰੁੱਧ ਟਿੰਕੂ ਮਦਾਨ ਨੂੰ ਰਿਸ਼ਵਤ ਦੇ ਕੇ ਕਾਂਗਰਸ 'ਚ ਸ਼ਾਮਲ ਕਰਨ ਦਾ ਦੋਸ਼ ਲਗਾਇਆ। ਇਸ ਸਬੰਧੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਵੜਿੰਗ ਵਿਰੁੱਧ ਵੱਡੀ ਟੀਮ ਤੋਂ ਜਾਂਚ ਕਰਵਾਉਣ ਦੀ ਦਰਖ਼ਾਸਤ ਕੀਤੀ ਹੈ।
ਅਕਾਲੀਆਂ ਨੇ ਰਾਜਾ ਵੜਿੰਗ ਖ਼ਿਲਾਫ਼ ਚੋਣ ਕਮਿਸ਼ਨ ਨੂੰ ਦਿੱਤੇ ਸਬੂਤ - ਬਠਿੰਡਾ
ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਮੁੱਖ ਚੋਣ ਕਮਿਸ਼ਨਰ ਐੱਸ ਕਰੁਣਾ ਰਾਜੂ ਨੂੰ ਸਬੂਤ ਦਿੱਤੇ।
ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
ਇਸ ਸਬੰਧੀ ਦਲਜੀਤ ਚੀਮਾ ਨੇ ਕਿਹਾ ਕਿ ਇਨ੍ਹਾਂ ਸਬੂਤਾਂ ਨੂੰ ਅੱਗੇ ਰੱਖ ਕੇ ਕਾਰਵਾਈ ਕਰਨ ਦੀ ਥਾਂ ਬੁਢਲਾਡਾ ਦੇ ਏਆਰਓ ਨੇ ਬਿਆਨ ਦਿੱਤਾ ਹੈ ਕਿ ਵੜਿੰਗ ਦੇ ਖ਼ਿਲਾਫ਼ ਲਾਇਆ ਗਿਆ ਇਲਜ਼ਾਮ ਝੂਠਾ ਹੈ। ਉਨ੍ਹਾਂ ਕਿਹਾ ਕਿ ਏਆਰਓ ਨੇ ਵੜਿੰਗ ਖ਼ਿਲਾਫ਼ ਕਾਰਵਾਈ ਕਰਨ 'ਚ ਢਿੱਲ ਵਰਤੀ ਹੈ।
ਇਸ ਮੌਕੇ ਸੀਨੀਅਰ ਲੀਡਰ ਜੱਥੇਦਾਰ ਤੋਤਾ ਸਿੰਘ ਨੇ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਧਮਕੀ ਦੇਣ ਵਾਲੇ ਧਰਮਕੋਟ ਦੇ ਅਧਿਕਾਰੀਆਂ ਵਿਰੁੱਧ ਚੋਣ ਕਮਿਸ਼ਨ ਨੂੰ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
Last Updated : May 1, 2019, 2:11 PM IST