ਪੰਜਾਬ

punjab

ETV Bharat / city

1 ਫਰਵਰੀ ਤੋਂ ਖੁੱਲਣਗੇ ਪੰਜਾਬ ਦੇ ਸਾਰੇ ਸਕੂਲ - ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

ਪੰਜਾਬ ਸਰਕਾਰ ਨੇ 1 ਫਰਵਰੀ 2021 ਤੋਂ ਸੂਬੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਖੋਲਣ ਦਾ ਐਲਾਨ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

1 ਫਰਵਰੀ ਤੋਂ ਖੁੱਲਣਗੇ ਪੰਜਾਬ ਦੇ ਸਾਰੇ ਸਕੂਲ: ਸਿੰਗਲਾ
1 ਫਰਵਰੀ ਤੋਂ ਖੁੱਲਣਗੇ ਪੰਜਾਬ ਦੇ ਸਾਰੇ ਸਕੂਲ: ਸਿੰਗਲਾ

By

Published : Jan 29, 2021, 8:41 PM IST

ਚੰਡੀਗੜ: ਪੰਜਾਬ ਸਰਕਾਰ ਨੇ 1 ਫਰਵਰੀ 2021 ਤੋਂ ਪ੍ਰੀ-ਪ੍ਰਾਇਮਰੀ, ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸੂਬੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਖੋਲਣ ਦਾ ਐਲਾਨ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਲੈ ਕੇ ਪਹਿਲੇ ਪੜਾਅ ਵਿੱਚ ਨੌਵੀਂ ਤੋਂ ਬਾਰਵੀਂ, ਦੂਜੇ ਪੜਾਅ ਵਿੱਚ ਪੰਜਵੀਂ ਤੋਂ ਅੱਠਵੀਂ ਅਤੇ ਫਿਰ ਤੀਜੇ ਪੜਾਅ ਵਿੱਚ ਤੀਜੀ ਅਤੇ ਚੌਥੀ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੋਲੇ ਜਾ ਚੁੱਕੇ ਹਨ।

ਸਕੂਲ ਪ੍ਰਬੰਧਕਾਂ ਕੋਰੋਨਾ ਹਦਾਇਤਾਂ ਦੀ ਪਾਲਣਾ ਦੀ ਹਦਾਇਤ

ਕੈਬਿਨੇਟ ਮੰਤਰੀ ਨੇ ਕਿਹਾ ਕਿ ਮਾਪਿਆਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਪੜਾਅ ਵਾਰ ਖੋਲੇ ਗਏ ਸਕੂਲਾਂ ਵਿੱਚ ਕੋਵਿਡ-19 ਮਹਾਂਮਾਰੀ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਿੱਖਿਆ ਅਧਿਕਾਰੀਆਂ ਅਤੇ ਹੋਰਨਾਂ ਸਕੂਲ ਪ੍ਰਬੰਧਕਾਂ ਨੂੰ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਹੋਈਆਂ ਹਨ।

ਬੱਚਿਆਂ ਦੀ ਸੁਰੱਖਿਆ ਵੱਲ ਦਿੱਤਾ ਜਾਵੇ ਖਾਸ ਧਿਆਨ

ਵਿਜੈ ਇੰਦਰ ਸਿੰਗਲਾ ਨੇ ਵਿਭਾਗੀ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ 1 ਫਰਵਰੀ ਤੋਂ ਲੱਗਣ ਜਾ ਰਹੀਆਂ ਪ੍ਰੀ-ਪ੍ਰਾਇਮਰੀ, ਪਹਿਲੀ ਅਤੇ ਦੂਜੀ ਕਲਾਸਾਂ ਦੇ ਵਿਦਿਆਰਥੀ ਉਮਰ ’ਚ ਛੋਟੇ ਹੁੰਦੇ ਹਨ ਜਿਸ ਕਰਕੇ ਇਨ੍ਹਾਂ ਬੱਚਿਆਂ ਦਾ ਸਕੂਲ ਅਧਿਆਪਕਾਂ ਅਤੇ ਸਕੂਲ ਮੁਖੀਆਂ ਵੱਲੋਂ ਜ਼ਿਆਦਾ ਤਵੱਜੋਂ ਦੇ ਕੇ ਧਿਆਨ ਰੱਖਿਆ ਜਾਵੇ।

ਉਨਾਂ ਕਿਹਾ ਕਿ ਬੱਚਿਆਂ ਦੀ ਆਪਸੀ ਦੂਰੀ ਦਾ ਧਿਆਨ ਰੱਖ ਕੇ ਸੀਟਿੰਗ ਪਲਾਨ ਤਿਆਰ ਕਰਨਾ, ਮਾਸਕ ਦੀ ਵਰਤੋਂ ਕਰਨੀ, ਥੋੜੇ ਸਮੇਂ ਦੇ ਅੰਤਰਾਲ ਨਾਲ ਵਾਰ-ਵਾਰ ਹੱਥਾਂ ਨੂੰ ਧੋਣ ਜਾਂ ਸੈਨੀਟਾਈਜ਼ ਕਰਨ ਆਦਿ ਬਾਰੇ ਵਾਰ-ਵਾਰ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਪੰਜਾਬ ਸਰਕਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੰਭਾਲ ਪ੍ਰਤੀ ਸੰਜੀਦਾ

ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੰਭਾਲ ਪ੍ਰਤੀ ਸੰਜੀਦਾ ਹੈ ਅਤੇ ਇਸ ਲਈ ਅਧਿਕਾਰੀਆਂ ਨੂੰ ਹਦਾਇਤਾਂ ਵੀ ਕੀਤੀਆਂ ਹਨ ਕਿ ਸਿੱਖਿਆ ਸੁਧਾਰ ਟੀਮਾਂ ਅਤੇ ਹੋਰ ਸਿੱਖਿਆ ਅਧਿਕਾਰੀ ਜਦੋਂ ਵੀ ਫੀਲਡ ਵਿੱਚ ਜਾਣ ਤਾਂ ਉਸ ਸਮੇਂ ਸਕੂਲ ਮੁਖੀਆਂ ਨੂੰ ਕੋਵਿਡ-19 ਤੋਂ ਸੁਰੱਖਿਅਤ ਰਹਿਣ ਲਈ ਜਾਰੀ ਨਿਯਮਾਂ ਦੀ ਸਖ਼ਤੀ ਨਾਲ ਪਾਲਣ ਕਰਨ ਲਈ ਅਗਵਾਈ ਕਰਨ।

ਉਨ੍ਹਾਂ ਇਹ ਵੀ ਕਿਹਾ ਕਿ ਸਕੂਲ ਮੁਖੀ ਅਤੇ ਅਧਿਆਪਕ ਪਿੰਡਾਂ ਅਤੇ ਸ਼ਹਿਰਾਂ ਵਿੱਚ ਪ੍ਰਚਾਰ ਦੇ ਵੱਖ-ਵੱਖ ਮਾਧਿਅਮਾਂ ਦਾ ਪ੍ਰਯੋਗ ਕਰਕੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਕੋਵਿਡ-19 ਦੇ ਸੰਪਰਕ ਤੋਂ ਬਚਾਅ ਲਈ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਹੁਣ ਸਕੂਲ ਜਾਣ ਲੱਗੇ ਹਨ ਅਤੇ ਸਕੂਲ ਸਮੇਂ ਤੋਂ ਬਾਅਦ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ।

ABOUT THE AUTHOR

...view details