ਪੰਜਾਬ

punjab

ETV Bharat / city

ਪੰਜਾਬ 'ਚ ਸਾਰੇ ਸ਼ਾਪਿੰਗ ਮਾਲ, ਸਥਾਨਕ ਕਿਸਾਨ ਮੰਡੀਆਂ ਤੇ ਅਜਾਇਬਘਰ 31 ਮਾਰਚ ਤੱਕ ਬੰਦ

ਮੰਤਰੀ ਸਮੂਹ ਨੇ ਸਾਰੇ ਸ਼ਾਪਿੰਗ ਮਾਲ, ਸਥਾਨਕ ਕਿਸਾਨ ਮੰਡੀਆਂ ਅਤੇ ਅਜਾਇਬਘਰਾਂ ਨੂੰ 31 ਮਾਰਚ ਤੱਕ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਮੰਤਰੀ ਸਮੂਹ ਨੇ ਮੈਰਿਜ ਪੈਲੇਸਾਂ ਵਿਖੇ ਕਰਵਾਏ ਜਾ ਰਹੇ ਵਿਆਹ ਸਮਾਗਮਾਂ ਦੌਰਾਨ ਇਕੱਠ ਕਰਨ 'ਤੇ ਰੋਕ ਲਗਾਉਣ ਦਾ ਵੀ ਫੈਸਲਾ ਕੀਤਾ ਹੈ।

ਪੰਜਾਬ 'ਚ ਸਾਰੇ ਸ਼ਾਪਿੰਗ ਮਾਲ, ਸਥਾਨਕ ਕਿਸਾਨ ਮੰਡੀਆਂ ਤੇ ਅਜਾਇਬਘਰ 31 ਮਾਰਚ ਤੱਕ ਬੰਦ
ਪੰਜਾਬ 'ਚ ਸਾਰੇ ਸ਼ਾਪਿੰਗ ਮਾਲ, ਸਥਾਨਕ ਕਿਸਾਨ ਮੰਡੀਆਂ ਤੇ ਅਜਾਇਬਘਰ 31 ਮਾਰਚ ਤੱਕ ਬੰਦ

By

Published : Mar 17, 2020, 8:31 PM IST

ਚੰਡੀਗੜ੍ਹ: ਕੋਵਿਡ-19 ਦੇ ਫੈਲਣ ਨੂੰ ਰੋਕਣ ਲਈ ਭਾਰਤ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਨੂੰ ਧਿਆਨ 'ਚ ਰੱਖਦਿਆਂ ਸੂਬਾ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਮੰਤਰੀ ਸਮੂਹ ਨੇ ਮੰਗਲਵਾਰ ਨੂੰ ਜਨਤਕ ਇਕੱਠ ਰੋਕਣ ਲਈ ਕਈ ਹੋਰ ਸਖ਼ਤ ਕਦਮ ਚੁੱਕੇ ਹਨ।

ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਸਾਰੇ ਸ਼ਾਪਿੰਗ ਕੰਪਲੈਕਸਾਂ, ਮਾਲ, ਅਜਾਇਬ ਘਰਾਂ, ਸਥਾਨਕ ਹਫਤਾਵਾਰੀ ਕਿਸਾਨ ਮੰਡੀਆਂ ਨੂੰ ਬੰਦ ਕਰਨ ਦੇ ਨਾਲ ਨਾਲ ਸਾਰੀਆਂ ਧਾਰਮਿਕ ਸੰਸਥਾਵਾਂ ਅਤੇ ਡੇਰਾ ਮੁਖੀਆਂ ਨੂੰ ਆਪਣੇ ਧਾਰਮਿਕ ਸਮਾਗਮ 31 ਮਾਰਚ, 2020 ਤੱਕ ਮੁਲਤਵੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਪੰਜਾਬ 'ਚ ਸਾਰੇ ਸ਼ਾਪਿੰਗ ਮਾਲ, ਸਥਾਨਕ ਕਿਸਾਨ ਮੰਡੀਆਂ ਤੇ ਅਜਾਇਬਘਰ 31 ਮਾਰਚ ਤੱਕ ਬੰਦ

ਮੰਤਰੀ ਸਮੂਹ ਨੇ ਮੈਰਿਜ ਪੈਲੇਸਾਂ ਵਿਖੇ ਕਰਵਾਏ ਜਾ ਰਹੇ ਵਿਆਹ ਸਮਾਗਮਾਂ ਦੌਰਾਨ ਇਕੱਠ ਕਰਨ 'ਤੇ ਰੋਕ ਲਗਾਉਣ ਦਾ ਵੀ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਮੈਰਿਜ ਪੈਲੇਸਾਂ ਵਿੱਚ ਕਿਸੇ ਵੀ ਸਮਾਰੋਹ ਦੌਰਾਨ 50 ਵਿਅਕਤੀਆਂ ਤੋਂ ਵੱਧ ਇਕੱਠ ਨਾ ਕੀਤਾ ਜਾਵੇ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੂੰ ਆਪਣੇ ਅਧਿਕਾਰ ਖੇਤਰ ਵਿਚਲੇ ਸਾਰੇ ਰੈਸਟੋਰੈਂਟਾਂ, ਹੋਟਲਾਂ, ਢਾਬਿਆਂ ਅਤੇ ਫੂਡ ਕੋਰਟਾਂ ਵਿੱਚ ਹੈਂਡ ਵਾਸ਼ ਪ੍ਰੋਟੋਕੋਲ ਲਾਗੂ ਕਰਨ ਦੀ ਹਿਦਾਇਤਾ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਜਿਸ ਜਗ੍ਹਾਂ ਨੂੰ ਵੱਧ ਲੋਕ ਛੋਹਦੇ ਹਨ ਉਨ੍ਹਾਂ ਥਾਵਾਂ ਦੀ ਢੁਕਵੀਂ ਸਫ਼ਾਈ ਤੋਂ ਇਲਾਵਾ ਵਿਅਕਤੀਆਂ ਅਤੇ ਟੇਬਲਾਂ ਵਿਚਕਾਰ 1 ਮੀਟਰ ਦੀ ਦੂਰੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਸੂਬੇ ਦੇ ਸਾਰੇ ਸਾਪਿੰਗ ਕੰਪਲੈਕਸ, ਮਾਲ ਅਤੇ ਸਿਨੇਮਾ 31 ਮਾਰਚ ਤੱਕ ਬੰਦ ਰਹਿਣਗੇ। ਪਰ ਮਾਲਾਂ ਵਿਚਲੀਆਂ ਕੈਮਿਸਟਾਂ ਅਤੇ ਕਰਿਆਨੇ ਦੀਆਂ ਦੁਕਾਨਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ। ਇਸੇ ਤਰ੍ਹਾਂ ਲੋਕਾਂ ਨੂੰ ਇੱਕ ਥਾਂ 'ਤੇ ਇਕੱਠੇ ਹੋਣ ਤੋਂ ਰੋਕਣ ਲਈ ਸੂਬੇ ਦੀਆਂ ਸਾਰੀਆਂ ਸਥਾਨਕ ਹਫਤਾਵਾਰੀ ਕਿਸਾਨ ਮੰਡੀਆਂ ਬੰਦ ਕਰ ਦਿੱਤੀਆਂ ਗਈਆਂ ਹਨ। ਮੰਤਰੀ ਸਮੂਹ ਨੇ ਲੋਕਾਂ ਦੀ ਸਹੂਲਤ ਲਈ ਰੇਹੜੀ ਵਾਲਿਆਂ ਨੂੰ ਗਲੀ/ਮੁਹੱਲਿਆਂ ਵਿੱਚ ਸਬਜ਼ੀ ਵੇਚਣ ਦੀ ਆਗਿਆ ਦੇ ਦਿੱਤੀ ਹੈ।

ਮੰਤਰੀ ਸਮੂਹ ਨੇ ਸਕੂਲ ਸਿੱਖਿਆ ਵਿਭਾਗ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਦੇ ਪ੍ਰਬੰਧਕੀ ਅਦਾਰਿਆਂ ਨੂੰ ਵੀ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਨਿਰਦੇਸ ਦਿੱਤੇ ਹਨ। ਜੇ ਪ੍ਰੀਖਿਆਵਾਂ ਕਰਵਾਉਣ ਦੀ ਸਖ਼ਤ ਜਰੂਰਤ ਹੈ ਤਾਂ ਉਹ ਸੰਸਥਾਵਾਂ ਅਤੇ ਸਕੂਲ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨਗੇ ਅਤੇ ਇਹ ਵੀ ਯਕੀਨੀ ਬਣਾਉਣਗੇ ਕਿ ਦੋ ਵਿਦਿਆਰਥੀਆਂ ਵਿਚਕਾਰ ਇੱਕ ਮੀਟਰ ਦੀ ਦੂਰੀ ਰੱਖੀ ਜਾਵੇ।

ਮੰਤਰੀ ਸਮੂਹ ਨੇ ਸੂਬੇ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਨਿਰਧਾਰਤ ਦਵਾਈਆਂ ਦੀ ਉਪਲਬਧਤਾ ਅਤੇ ਮਹੱਤਵਪੂਰਨ ਸਥਾਨਾਂ 'ਤੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀ ਤਾਇਨਾਤੀ ਦਾ ਵੀ ਜਾਇਜ਼ਾ ਲਿਆ। ਮੰਤਰੀ ਸਮੂਹ ਨੇ ਇਸ ਤੱਥ 'ਤੇ ਗੰਭੀਰਤਾ ਜ਼ਾਹਿਰ ਕੀਤੀ ਕਿ ਕੋਵਿਡ-19 ਨੇ ਸਾਰੇ ਯੂਰਪ ਵਿੱਚ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਯੂਰਪ ਦੇ ਸਾਰੇ ਕਾਰੋਬਾਰ, ਸਿੱਖਿਆ ਸੰਸਥਾਵਾਂ, ਧਾਰਮਿਕ ਸੰਸਥਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

ABOUT THE AUTHOR

...view details