ਚੰਡੀਗੜ੍ਹ :ਨੈਸ਼ਨਲ ਸ਼ਡਿਊਲ ਕਾਸਟ ਅਲਾਇੰਸ ਵੱਲੋਂ ਅੱਜ ਚੰਡੀਗੜ੍ਹ 'ਚ ਵਿਸ਼ੇਸ਼ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੀ ਦੌਰਾਨ ਨੈਸ਼ਨਲ ਸ਼ਡਿਊਲ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫੰਡ 'ਚ ਘੋਟਾਲੇ ਬਾਰੇ ਚਰਚਾ ਕੀਤੀ।
ਨੈਸ਼ਨਲ ਸ਼ਡਿਊਲ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪਟਿਆਲਾ ਦੇ ਆਦਰਸ਼ ਪੌਲੀਟੈਕਨਿਕ ਕਾਲਜ 'ਚ ਸਕਾਲਰਸ਼ਿਪ ਸਕੀਮ ਫੰਡ ਘੋਟਾਲੇ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕਿ ਐੱਨਐੱਸਸੀਏ ਪਿਛਲੇ ਕਈ ਸਾਲਾਂ ਤੋਂ ਇਸ ਸਕੀਮ ਨੂੰ ਪੰਜਾਬ ਵਿੱਚ ਢੁੱਕਵੇਂ ਅਤੇ ਸਹੀ ਢੰਗ ਨਾਲ ਲਾਗੂ ਕਰਵਾਉਣ ਲਈ ਆਵਾਜ਼ ਬੁਲੰਦ ਕਰ ਰਹੀ ਹੈ,ਪਰ ਜਿਸ ਢੰਗ ਦੇ ਨਾਲ ਸਕੀਮ ਲਾਗੂ ਕੀਤੀ ਗਈ ਹੈ ਇਹ ਘੁਟਾਲਾ ਇਸ ਦੀ ਸਭ ਤੋਂ ਵੱਡੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਸ ਦੇ ਕਾਰਨ ਹਜ਼ਾਰਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਘੁਟਾਲਾ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਤੋਂ ਸਾਹਮਣੇ ਆਇਆ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ।