ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਸੂਬੇ 'ਚ ਲਗਾਤਾਰ ਕਹਿਰ ਢਾਹ ਰਹੀ ਹੈ। ਸੂਬੇ ਵਿੱਚ ਜਿੱਥੇ ਰੋਜ਼ਾਨਾ ਇੱਕ ਹਜ਼ਾਰ ਤੋਂ ਵੱਧ ਕੋਰੋਨਾ ਮਾਮਲੇ ਦਰਜ ਕੀਤੇ ਜਾ ਰਹੇ ਹਨ, ਉੱਥੇ ਹੀ ਪੰਜਾਬ ਦੇ ਵਿਧਾਇਕ ਵੀ ਲਗਾਤਾਰ ਇਸ ਮਹਾਂਮਾਰੀ ਦਾ ਸ਼ਿਕਾਰ ਹੋ ਰਹੇ ਹਨ।
ਪੰਜਾਬ ਦੇ 2 ਹੋਰ ਵਿਧਾਇਕਾਂ ਨੂੰ ਹੋਇਆ ਕੋਰੋਨਾ - ਪੰਜਾਬ ਕੋਵਿਡ ਅਪਡੇਟ
ਪੰਜਾਬ ਦੇ 2 ਹੋਰ ਵਿਧਾਇਕਾਂ 'ਚ ਕੋਰੋਨਾ ਵਾਇਰਸ ਦੀ ਲਾਗ ਦੀ ਪੁਸ਼ਟੀ ਕੀਤੀ ਗਈ। ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਅਤੇ ਨਵਾਂਸ਼ਹਿਰ ਤੋਂ ਕਾਂਗਰਸੀ ਵਿਧਾਇਕ ਅੰਗਦ ਸਿੰਘ ਦੇ ਕੋਰੋਨਾ ਟੈਸਟ ਦੇ ਨਤੀਜੇ ਪੌਜ਼ੀਟਿਵ ਆਏ ਹਨ।
ਸੋਮਵਾਰ ਨੂੰ ਫਿਰ ਪੰਜਾਬ ਦੇ 2 ਵਿਧਾਇਕਾਂ 'ਚ ਕੋਰੋਨਾ ਵਾਇਰਸ ਦੀ ਲਾਗ ਦੀ ਪੁਸ਼ਟੀ ਕੀਤੀ ਗਈ ਹੈ। ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਅਤੇ ਨਵਾਂਸ਼ਹਿਰ ਤੋਂ ਕਾਂਗਰਸੀ ਵਿਧਾਇਕ ਅੰਗਦ ਸਿੰਘ ਦੇ ਕੋਰੋਨਾ ਟੈਸਟ ਦੇ ਨਤੀਜੇ ਪੌਜ਼ੀਟਿਵ ਆਏ ਹਨ। ਅਮਨ ਅਰੋੜਾ ਨੇ ਉਨ੍ਹਾਂ ਦੇ ਸੰਪਰਕ ਵਿੱਚ ਰਹੇ ਲੋਕਾਂ ਨੂੰ ਸਾਰੀ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।
ਦੱਸਣਯੋਗ ਹੈ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਕੋਰੋਨਾ ਪੌਜ਼ੀਟਿਵ ਵਿਧਾਇਕ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਪਿਛਲੇ ਦਿਨੀਂ ਕੈਬਿਨੇਟ ਮੰਤਰੀ ਬ੍ਰਹਮ ਮੋਹਿੰਦਰਾ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ। ਇਸ ਤੋਂ ਪਹਿਲਾਂ ਪੰਜਾਬ ਦੇ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ, ਸੁਖਜਿੰਦਰ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਸੁੰਦਰ ਸ਼ਾਮ ਅਰੋੜਾ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ।