ਚੰਡੀਗੜ੍ਹ:ਪੰਜਾਬ ਵਿੱਚ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪ੍ਰਾਈਵੇਟ ਮੈਂਬਰ ਬਿੱਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ ਗਿਆ ਹੈ। ਇਸ ਬਿੱਲ ਵਿਚ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਹੋਏ ਬਿਜਲੀ ਖ਼ਰੀਦ ਸਮਝੌਤੇ ਰੱਦ ਕਰਨ ਦੀ ਤਜਵੀਜ਼ ਸ਼ਾਮਿਲ ਹੈ।
ਇਸ ਬਾਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ 13 ਅਗਸਤ ਨੂੰ ਇਹ ਬਿੱਲ ਪੰਜਾਬ ਵਿਧਾਨ ਸਭਾ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਬਿੱਲ ਵਿੱਚ ਉਨ੍ਹਾਂ ਲਿਖਿਆ ਹੈ ਕਿ ਤਿੰਨ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਹੋਏ ਬਿਜਲੀ ਸਮਝੌਤਿਆਂ ਕਰਕੇ ਜੋ ਬਿਜਲੀ ਮਾਫ਼ੀਆ ਫੈਲਿਆ ਹੋਇਆ ਤੇ ਬਿਜਲੀ ਦੇ ਰੇਟ ਵਧੇ ਹੋਏ ਹਨ।