ਚੰਡੀਗੜ੍ਹ:ਆਮ ਆਦਮੀ ਪਾਰਟੀ (Aam Aadmi Party) ਪੰਜਾਬ ਨੇ ਪਾਵਰਕਾਮ ਵਿੱਚ ਆਊਟਸੋਰਸ (Outsourced) ਰਾਹੀਂ ਕਰੀਬ ਅੱਠ ਸਾਲਾਂ ਤੋਂ ਕੰਮ ਕਰਦੇ ਆ ਰਹੇ ਕੰਪਿਊਟਰ ਅਪ੍ਰੇਟਰ (Computer operator) ਅਤੇ ਨੋਡਲ ਸ਼ਿਕਾਇਤ (Nodal complaints) ਕੇਂਦਰਾਂ ਦੇ ਕਰਮਚਾਰੀਆਂ ਨੂੰ ਪੱਕਾ (ਰੈਗੂਲਰ) ਕਰਨ ਦੀ ਮੰਗ ਕੀਤੀ ਹੈ। ਪਾਰਟੀ ਦੇ ਵਿਧਾਇਕ ਅਮਨ ਅਰੋੜਾ (MLA Aman Arora) ਨੇ ਕਿਹਾ ਕਿ ਪਹਿਲਾਂ ਬਾਦਲ ਸਰਕਾਰ ਅਤੇ ਫਿਰ ਕਾਂਗਰਸ (Congress) ਦੀ ਕੈਪਟਨ ਸਰਕਾਰ (Captain Sarkar) ਨੇ ਸਾਢੇ ਚਾਰ ਸਾਲ ਆਊਟਸੋਰਸ ਕਰਮਚਾਰੀਆਂ ਨੂੰ ਚਿੰਤਾ ਮੁਕਤ ਕਰਨ ਦੀ ਥਾਂ ਹਾਸੀਏ 'ਤੇ ਲਿਆ ਖੜਾ ਕਰ ਦਿੱਤਾ ਹੈ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਆਊਟਸੋਰਸ ਕਰਮਚਾਰੀਆਂ ਨੇ ਪੱਤਰ ਲਿਖ ਕੇ ਉਨ੍ਹਾਂ ਨਾਲ ਆਪਣੀ ਸਮੱਸਿਆ ਸਾਂਝੀ ਕੀਤੀ ਹੈ। ਕਈ ਕਰਮਚਾਰੀਆਂ ਦੀ ਉਮਰ 32 ਸਾਲ ਤੋਂ ਵੀ ਜ਼ਿਆਦਾ ਹੋ ਚੁੱਕੀ ਹੈ ਅਤੇ ਉਨ੍ਹਾਂ ਦੀ ਤਨਖਾਹ ਵੀ ਕੇਵਲ 10 ਹਜ਼ਾਰ ਰੁਪਏ ਹੈ।
ਅਰੋੜਾ ਨੇ ਕਰਮਚਾਰੀਆਂ ਦੀ ਨਾਜ਼ੁਕ ਆਰਥਿਕ ਸਥਿਤੀ ਦੀ ਗੰਭੀਰਤਾ ਨੂੰ ਸਮਝ ਕੇ ਚੰਨੀ ਸਰਕਾਰ ਤੋਂ ਮੰਗ ਕੀਤੀ ਹੈ, ਕਿ ਇਨ੍ਹਾਂ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਕਿਉਂਕਿ ਅਜਿਹਾ ਕਰਨ ਨਾਲ ਸਰਕਾਰ 'ਤੇ ਕੋਈ ਵਿੱਤੀ ਭਾਰ ਨਹੀਂ ਪਵੇਗਾ।