ਪੰਜਾਬ

punjab

ETV Bharat / city

ਅਮਨ ਅਰੋੜਾ ਨੇ ਕੈਪਟਨ ਨੂੰ ਚਿੱਠੀ ਲਿਖ ਯਾਦ ਕਰਵਾਇਆ ਮਹਾਂ ਸ਼ਿਵਰਾਤਰੀ ਦਾ ਦਿਹਾੜਾ - cauptan amrinder singh

ਪੂਰੇ ਦੇਸ਼ ਵਿੱਚ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਇਸ ਮੌਕੇ ਆਮ ਲੋਕਾਂ ਨੂੰ ਵਧਾਈਆਂ ਨਾ ਪੇਸ਼ ਕਰਨ ਦੇ ਮੁੱਦੇ ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਬਾਰੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇੱਕ ਚਿੱਠੀ ਲਿਖ ਕੇ ਇਸ ਦਿਹਾੜੇ ਦੀ ਵਧਾਈ ਵੀ ਦਿੱਤੀ ਤੇ ਇਸ ਗੱਲ 'ਤੇ ਰੋਸ ਵੀ ਜ਼ਾਹਿਰ ਕੀਤਾ ਹੈ।

aman-arora-reminds-the-captain-of-the-letter-written-on-mahashivratri-day
ਫੋਟੋ

By

Published : Feb 21, 2020, 6:18 PM IST

Updated : Feb 21, 2020, 8:02 PM IST

ਚੰਡੀਗੜ੍ਹ : ਪੂਰੇ ਦੇਸ਼ ਵਿੱਚ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਇਸ ਮੌਕੇ ਆਮ ਲੋਕਾਂ ਨੂੰ ਵਧਾਈਆਂ ਨਾ ਪੇਸ਼ ਕਰਨ ਦੇ ਮੁੱਦੇ ਤੇ ਸਵਾਲ ਖੜ੍ਹੇ ਕੀਤੇ ਹਨ।

ਫੋਟੋ

ਇਸ ਬਾਰੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇੱਕ ਚਿੱਠੀ ਲਿਖ ਕੇ ਇਸ ਦਿਹਾੜੇ ਦੀ ਵਧਾਈ ਵੀ ਦਿੱਤੀ ਅਤੇ ਇਸ ਗੱਲ ਤੇ ਰੋਸ ਵੀ ਜ਼ਾਹਿਰ ਕੀਤਾ ਹੈ। ਆਪਣੀ ਚਿੱਠੀ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਵੱਲੋਂ ਕਿਸੇ ਵੀ ਮੀਡੀਆ ਦੇ ਮਾਧਿਅਮ ਰਾਹੀਂ ਪੰਜਾਬੀਆਂ ਅਤੇ ਹਿੰਦੂ ਭਾਈਚਾਰੇ ਨੂੰ ਮਹਾਂ ਸ਼ਿਵਰਤਰੀ ਮੌਕੇ ਵਧਾਈਆਂ ਨਾ ਦੇਣਾ ਮੰਦ ਭਾਗਾ ਹੈ।

ਅਮਨ ਅਰੋੜਾ ਨੇ ਕੈਪਟਨ ਨੂੰ ਚਿੱਠੀ ਲਿਖ ਯਾਦ ਕਰਵਾਇਆ ਮਹਾਂਸ਼ਿਵਰਤਰੀ ਦਾ ਦਿਹਾੜਾ

ਅਮਨ ਅਰੋੜਾ ਨੇ ਕਿਹਾ ਕਿ ਉਹ ਸਭ ਧਰਮਾਂ ਦਾ ਸੱਤਕਾਰ ਕਰਦੇ ਹਨ। ਪਰ ਇਸ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਇਸ ਤਰ੍ਹਾਂ ਦਾ ਵਿਕਤਰਾ ਰਾਜ ਧਰਮ ਦੇ ਅਨਕੂਲ ਨਹੀਂ ਹੈ। ਚਿੱਠੀ ਦੇ ਅਖ਼ੀਰ ਵਿੱਚ ਵਿਧਾਇਕ ਅਰੋੜਾ ਨੇ ਲਿਖਿਆ ਹੈ ਕਿ ਉਹ ਭਗਵਾਨ ਸ਼ਿਵ ਅੱਗੇ ਅਰਦਾਸ ਕਰਦੇ ਹਨ ਕਿ, ਉਹ ਤੁਹਾਨੂੰ ਅਤੇ ਸਮੁੱਚੇ ਪੰਜਾਬੀਆਂ ਨੂੰ ਚੜ੍ਹਦੀਆਂ ਦੀ ਕਲਾ ਵਿੱਚ ਰੱਖਣ।

Last Updated : Feb 21, 2020, 8:02 PM IST

ABOUT THE AUTHOR

...view details