ਚੰਡੀਗੜ੍ਹ: ਪੰਜਾਬ ਦੇ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਸਪੀਕਰ ਕੇ ਪੀ ਸਿੰਘ ਨੂੰ ਮੰਗ ਕੀਤੀ ਕਿ ਬਜਟ ਸੈਸ਼ਨ 25 ਦਿਨ ਦਾ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸੂਬੇ ਵਿੱਚ ਬੇਲਗਾਮ ਸ਼ਰਾਬ ਮਾਫੀਏ 'ਤੇ ਨਕੇਲ ਕਸਣ ਲਈ 2 ਪੰਜਾਬ ਸਟੇਟ ਲਿਕਰ ਨਿਗਮ ਬਿੱਲ ਪੇਸ਼ ਕਰਨ ਦੀ ਇਜਾਜ਼ਤ ਮੰਗੀ ਹੈ। ਉਨ੍ਹਾਂ ਕਿਹਾ ਕਿ ਇਹ ਨਿਗਮ ਬਣਾਉਣ ਨਾਲ 11 ਤੋਂ 12 ਹਜ਼ਾਰ ਕਰੋੜ ਰੁਪਏ ਦੀ ਆਮਦਨ ਵਧ ਸਕਦੀ ਹੈ।
ਦੂਜਾ ਉਨ੍ਹਾਂ ਪ੍ਰਾਈਵੇਟ ਥਰਮਲ ਪਲਾਂਟਾਂ ਦੇ ਬਾਰੇ ਕਿਹਾ ਕਿ ਪਿਛਲੀ ਸਰਕਾਰ ਨੇ 3 ਪ੍ਰਾਈਵੇਟ ਥਰਮਲ ਪਲਾਟਾਂ ਦਾ ਐਗਰੀਮੈਂਟ ਕੀਤਾ ਸੀ ਜਿਸ ਕਰਕੇ ਆਉਣ ਵਾਲੇ 25 ਸਾਲਾਂ 'ਚ ਪੰਜਾਬ ਨੂੰ 70 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲ ਅਕਾਲੀ ਸਰਕਾਰ ਲੁੱਟਦੀ ਰਹੀ ਅਤੇ ਹੁਣ ਕਾਂਗਰਸ ਸਰਕਾਰ ਨੇ ਲੁੱਟਣਾ ਸ਼ੁਰੂ ਕਰ ਦਿੱਤਾ ਹੈ।