ਚੰਡੀਗੜ੍ਹ: ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਹਿ 'ਤੇ ਸੂਬੇ ਵਿੱਚ ਸ਼ਰਾਬ ਮਾਫ਼ੀਆ ਚੱਲ ਰਿਹਾ ਹੈ। ਆਰਟੀਆਈ ਰਾਹੀਂ ਮਿਲੀ ਜਾਣਕਾਰੀ ਦਿੰਦਿਆਂ ਅਰੋੜਾ ਨੇ ਦੱਸਿਆ ਕਿ ਸ਼ਰਾਬ ਮਾਫ਼ੀਆ ਸੂਬੇ ਵਿੱਚ ਗ਼ੈਰਕਾਨੂੰਨੀ ਤਰੀਕੇ ਨਾਲ ਸ਼ਰਾਬ ਨੂੰ ਵੇਚ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਜ਼ੀਰਕਪੁਰ ਪਟਿਆਲਾ ਵਿੱਚ ਸਥਿਤ ਪਲਾਂਟ ਨੋਟ ਫੋਰ ਸੇਲ ਮਾਰਕਾ ਸ਼ਰਾਬ ਦੀਆਂ ਬੋਤਲਾਂ ਦੀ ਸਮੱਗਲਿੰਗ ਲਗਾਤਾਰ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਦੀ ਸ਼ਹਿ 'ਤੇ ਸ਼ਰਾਬ ਮਾਫੀਆਂ ਸੂਬੇ ਨੂੰ ਲਾ ਰਿਹੈ ਖੋਰਾ: ਅਰੋੜਾ - aman arora targets capt amrinder singh
ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਸ਼ਰਾਬ ਮਾਫ਼ੀਆ ਨੂੰ ਲੈ ਕੇ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਕੈਪਟਨ ਦੀ ਸ਼ਹਿ 'ਤੇ ਸੂਬੇ ਵਿੱਚ ਸ਼ਰਾਬ ਮਾਫ਼ੀਆ ਚੱਲ ਰਿਹਾ ਹੈ।
ਅਮਨ ਅਰੋੜਾ ਨੇ ਦੱਸਿਆ ਕਿ ਵਿਧਾਨ ਸਭਾ ਵਿੱਚ ਲੀਕਰ ਕਾਰਪੋਰੇਸ਼ਨ ਪ੍ਰਾਈਵੇਟ ਬਿੱਲ ਨੂੰ ਲੈ ਕੇ ਜਦੋਂ ਉਨ੍ਹਾਂ ਅਵਾਜ਼ ਚੁੱਕੀ ਤਾਂ ਵਿਧਾਨ ਸਭਾ ਸਪੀਕਰ ਨੇ ਇਸ ਨੂੰ ਖ਼ਾਰਜ ਕਰ ਦਿੱਤਾ। ਅਮਨ ਅਰੋੜਾ ਨੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਸ਼ਰਾਬ ਮਾਫ਼ੀਆ ਨੂੰ ਮਹਿਜ਼ 20 ਤੋਂ 50 ਹਜ਼ਾਰ ਰੁਪਏ ਜ਼ੁਰਮਾਨਾ ਲਗਾ ਕੇ ਛੱਡ ਦਿੱਤਾ ਜਾਂਦਾ ਹੈ, ਜਿਸ ਦੀਆਂ ਰਸੀਦਾਂ ਵੀ ਉਨ੍ਹਾਂ ਕੋਲ ਮੌਜੂਦ ਹਨ।
ਅਰੋੜਾ ਨੇ ਮੁੱਖ ਮੰਤਰੀ ਨੂੰ ਚੈਲੇਂਜ ਕਰਦਿਆਂ ਕਿਹਾ ਕਿ ਉਹ ਜਾਂ ਤਾਂ ਇੱਕ ਸਟੈਂਡਿੰਗ ਕਮੇਟੀ ਬਣਾ ਦੇਣ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਆਪਣੇ ਵਿਧਾਇਕਾਂ ਉੱਤੇ ਯਕੀਨ ਨਹੀਂ ਹੈ, ਤਾਂ ਕੈਬਿਨੇਟ ਮੀਟਿੰਗ ਵਿੱਚ ਸਟੈਂਡਿੰਗ ਕਮੇਟੀ ਬਣਾ ਕੇ ਆਮ ਆਦਮੀ ਪਾਰਟੀ ਨੂੰ ਕਮੇਟੀ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਆਪ ਇੱਕ ਸਾਲ ਦੇ ਅੰਦਰ-ਅੰਦਰ ਸ਼ਰਾਬ ਦਾ ਮਾਲੀਆ ਦੁੱਗਣਾ ਕਰਕੇ ਵਿਖਾਏਗੀ। ਅਰੋੜਾ ਨੇ ਕਿਹਾ ਕਿ ਇਸ ਨੂੰ ਰੋਕਣ ਲਈ ਇਮਾਨਦਾਰ ਨਿਅਤ ਹੋਣੀ ਚਾਹੀਦੀ ਹੈ, ਜਿਸ ਨੂੰ ਰੋਕਣਾ ਕੋਈ ਮੁਸ਼ਕਲ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਰੋਕਣ ਲਈ ਬੱਸ ਇਹ ਹੀ ਕਰਨਾ ਹੈ ਕਿ ਜਿਹੜਾ ਪੈਸਾ ਮਾਫ਼ੀਆ ਜਾ ਸਰਕਾਰੀ ਮੰਤਰੀਆਂ ਦੇ ਖਾਤੇ 'ਚ ਜਾ ਰਿਹਾ ਹੈ, ਉਸ ਨੂੰ ਸਰਕਾਰ ਦੇ ਖਾਤੇ 'ਚ ਪਾਉਣਾ ਹੈ, ਤਾਂ ਜੋ ਖ਼ਜ਼ਾਨੇ ਨੂੰ ਫ਼ਾਇਦਾ ਹੋ ਸਕੇ।