ਪੰਜਾਬ

punjab

ETV Bharat / city

ਅਮਨ ਅਰੋੜਾ ਵੱਲੋਂ NHPC ਨੂੰ ਪੰਜਾਬ ਲਈ ਕੰਪਰੈੱਸਡ ਬਾਇਓਗੈਸ ਪ੍ਰਾਜੈਕਟਾਂ ਨੂੰ ਤਰਜੀਹ ਦੇਣ ਦੀ ਅਪੀਲ - BIOGAS PROJECTS FOR PUNJAB

ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਪੰਜਾਬ ਕੋਲ ਖੇਤੀ ਰਹਿੰਦ ਖੂੰਹਦ ਦੇ ਰੂਪ ਵਿੱਚ ਸਾਫ ਸੁਥਰੀ ਊਰਜਾ ਦੇ ਉਤਪਾਦਨ ਲਈ ਵੱਡੀ ਮਾਤਰਾ ਵਿੱਚ ਸਰੋਤ ਮੌਜੂਦ ਹਨ।

ਅਮਨ ਅਰੋੜਾ ਵੱਲੋਂ NHPC ਨੂੰ ਪੰਜਾਬ ਲਈ ਕੰਪਰੈੱਸਡ ਬਾਇਓਗੈਸ ਪ੍ਰਾਜੈਕਟਾਂ ਨੂੰ ਤਰਜੀਹ ਦੇਣ ਦੀ ਅਪੀਲ
ਅਮਨ ਅਰੋੜਾ ਵੱਲੋਂ NHPC ਨੂੰ ਪੰਜਾਬ ਲਈ ਕੰਪਰੈੱਸਡ ਬਾਇਓਗੈਸ ਪ੍ਰਾਜੈਕਟਾਂ ਨੂੰ ਤਰਜੀਹ ਦੇਣ ਦੀ ਅਪੀਲ

By

Published : Sep 7, 2022, 5:17 PM IST

Updated : Sep 7, 2022, 5:25 PM IST

ਚੰਡੀਗੜ੍ਹ:ਨੈਸ਼ਨਲ ਹਾਈਡਰੋ-ਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ ਲਿਮਟਿਡ (ਐਨ.ਐਚ.ਪੀ.ਸੀ.) ਨੂੰ ਸੂਬੇ ਵਿੱਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕਰਨ ਸਬੰਧੀ ਸੰਭਾਵਨਾਵਾਂ ਤਲਾਸ਼ਣ ਦੀ ਅਪੀਲ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਪੰਜਾਬ ਕੋਲ ਖੇਤੀ ਰਹਿੰਦ-ਖੂੰਹਦ ਦੇ ਰੂਪ ਵਿੱਚ ਸਾਫ-ਸੁਥਰੀ ਊਰਜਾ ਦੇ ਉਤਪਾਦਨ ਲਈ ਵੱਡੀ ਮਾਤਰਾ ਵਿੱਚ ਸਰੋਤ ਮੌਜੂਦ ਹਨ। ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਿੱਚ ਖੇਤੀ ਰਹਿੰਦ-ਖੂੰਹਦ ਉਤੇ ਆਧਾਰਤ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਪਹਿਲਾਂ ਹੀ ਕਾਰਜਸ਼ੀਲ ਹੋ ਚੁੱਕਾ ਹੈ।

ਇੱਥੇ ਪੇਡਾ ਭਵਨ ਵਿੱਚ ਐਨ.ਐਚ.ਪੀ.ਸੀ. ਦੇ ਵਫ਼ਦ ਨੇ ਇੰਡੀਪੈਂਡੈਂਟ ਡਾਇਰੈਕਟਰ ਪ੍ਰੋ. (ਡਾ.) ਅਮਿਤ ਕਾਂਸਲ ਦੀ ਅਗਵਾਈ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਸੂਰਜੀ ਤੇ ਪਣ ਊਰਜਾ ਖੇਤਰ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਜ਼ਾਹਿਰ ਕੀਤੀ।

ਅਮਨ ਅਰੋੜਾ ਵੱਲੋਂ NHPC ਨੂੰ ਪੰਜਾਬ ਲਈ ਕੰਪਰੈੱਸਡ ਬਾਇਓਗੈਸ ਪ੍ਰਾਜੈਕਟਾਂ ਨੂੰ ਤਰਜੀਹ ਦੇਣ ਦੀ ਅਪੀਲ

ਐਨ.ਐਚ.ਪੀ.ਸੀ. ਖੇਤਰੀ ਦਫ਼ਤਰ, ਚੰਡੀਗੜ੍ਹ ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਸੁਰਜੀਤ ਕੁਮਾਰ ਸੰਧੂ ਅਤੇ ਸੀ.ਈ.ਓ. ਸ੍ਰੀ ਏ.ਕੇ. ਪਾਠਕ ਨੇ ਐਨ.ਐਚ.ਪੀ.ਸੀ. ਦੇ ਦੇਸ਼ ਭਰ ਵਿੱਚ ਚੱਲ ਰਹੇ ਪ੍ਰਾਜੈਕਟਾਂ ਬਾਰੇ ਪੇਸ਼ਕਾਰੀ ਦਿੱਤੀ। ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਐਚ.ਪੀ.ਸੀ. ਦੇ ਹਾਈਡਰੋ, ਸੋਲਰ ਅਤੇ ਪੌਣ ਊਰਜਾ ਪ੍ਰਾਜੈਕਟ ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ, ਮਨੀਪੁਰ, ਸਿੱਕਮ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਰਾਜਸਥਾਨ, ਤਾਮਿਲ ਨਾਡੂ, ਆਂਧਰਾ ਪ੍ਰਦੇਸ਼, ਉੜੀਸਾ, ਅੰਡੇਮਾਨ ਤੇ ਨਿਕੋਬਾਰ ਅਤੇ ਸਰਹੱਦ ਪਾਰ ਨੇਪਾਲ ਤੇ ਭੂਟਾਨ ਵਿੱਚ ਵੀ ਕਾਰਜਸ਼ੀਲ ਹਨ।

ਅਮਨ ਅਰੋੜਾ ਵੱਲੋਂ NHPC ਨੂੰ ਪੰਜਾਬ ਲਈ ਕੰਪਰੈੱਸਡ ਬਾਇਓਗੈਸ ਪ੍ਰਾਜੈਕਟਾਂ ਨੂੰ ਤਰਜੀਹ ਦੇਣ ਦੀ ਅਪੀਲ

ਵਫ਼ਦ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਗ਼ੈਰ-ਰਵਾਇਤੀ ਊਰਜਾ ਸਰੋਤਾਂ ਦੀ ਬਹੁਤ ਵੱਡੀ ਸੰਭਾਵਨਾ ਹੈ ਅਤੇ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਣ ਨੂੰ ਬਚਾਉਣ ਲਈ ਸਾਫ-ਸੁਥਰੀ ਅਤੇ ਵਾਤਾਵਰਣ-ਪੱੱਖੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੇਡਾ ਵੱਲੋਂ ਪਰਾਲੀ ਦਾ ਸਥਾਈ ਅਤੇ ਟਿਕਾਊ ਹੱਲ ਵਿਕਸਿਤ ਕਰਨ ਵਾਸਤੇ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ ਉਤੇ ਆਧਾਰਤ 492.58 ਟਨ ਪ੍ਰਤੀ ਦਿਨ (ਟੀ.ਡੀ.ਪੀ.) ਦੀ ਸਮਰੱਥਾ ਦੇ 42 ਸੀ.ਬੀ.ਜੀ. ਪ੍ਰਾਜੈਕਟ ਵੀ ਅਲਾਟ ਕੀਤੇ ਗਏ ਹਨ।

ਅਮਨ ਅਰੋੜਾ ਵੱਲੋਂ NHPC ਨੂੰ ਪੰਜਾਬ ਲਈ ਕੰਪਰੈੱਸਡ ਬਾਇਓਗੈਸ ਪ੍ਰਾਜੈਕਟਾਂ ਨੂੰ ਤਰਜੀਹ ਦੇਣ ਦੀ ਅਪੀਲ

ਮੀਟਿੰਗ ਵਿੱਚ ਪੇਡਾ ਦੇ ਮੁੱਖ ਕਾਰਜਕਾਰੀ ਡਾ. ਸੁਮੀਤ ਜਾਰੰਗਲ, ਡਾਇਰੈਕਟਰ ਸ੍ਰੀ ਐਮ.ਪੀ ਸਿੰਘ, ਐਨ.ਐਚ.ਪੀ.ਸੀ. ਦੇ ਜਨਰਲ ਮੈਨੇਜਰ (ਇਲੈਕਟ੍ਰੀਕਲ) ਸ੍ਰੀ ਐਸ.ਪੀ.ਰਾਠੌਰ ਅਤੇ ਪੇਡਾ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ:ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋਂ ਧਰਨਾ ਪ੍ਰਦਰਸ਼ਨ

Last Updated : Sep 7, 2022, 5:25 PM IST

ABOUT THE AUTHOR

...view details