ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਆਪਣੇ ਨਵੇਂ ਪ੍ਰਧਾਨ ਦਾ ਚਿਹਰਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਐਲਾਨਿਆ ਗਿਆ, ਇਸ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਲਈ ਸੀਐਲਪੀ ਆਗੂ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਡਿਪਟੀ ਸੀਐਲਪੀ ਲੀਡਰ ਡਾ ਰਾਜ ਕੁਮਾਰ ਚੱਬੇਵਾਲ ਨੂੰ ਬਣਾਇਆ ਗਿਆ ਸੀ।
ਜਿਸ ਤੋਂ ਬਾਅਦ ਕਾਂਗਰਸੀ ਵਰਕਰ ਦੇ ਰਾਜਾ ਵੜਿੰਗ ਆਪ ਵੀ ਕਾਂਗਰਸੀ ਵਰਕਰਾਂ ਦੇ ਮੰਤਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ, ਇਸ ਮੀਟਿੰਗ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ।
ਇਸ ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹ ਸਾਬਕਾ ਮੁੱਖ ਮੰਤਰੀ ਤੋਂ ਅਸ਼ੀਰਵਾਦ ਲੈਣ ਆਏ ਹਨ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਾਨੂੰ ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦੋਵਾਂ ਦੀ ਜੋੜੀ 'ਤੇ ਵਿਸ਼ਵਾਸ ਹੈ, ਇਹ ਜੋੜੀ ਮਿਲ ਕੇ ਚੰਗਾ ਕੰਮ ਕਰੇਗੀ।
ਈਡੀ ਮਾਮਲੇ 'ਤੇ ਚਰਨਜੀਤ ਚੰਨੀ ਦਾ ਬਿਆਨ:ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਨੇ ਨੌਜਵਾਨ ਨੂੰ ਪ੍ਰਧਾਨ ਬਣਾਇਆ ਗਿਆ ਹੈ, ਜਿਸ ਵਿੱਚ ਪੰਜਾਬੀਆਂ ਦੀ ਸੇਵਾ ਕਰਨ ਦਾ ਪੂਰਾ ਜਜ਼ਬਾ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਸੀਂ ਉਨ੍ਹਾਂ ਨਾਲ ਮਿਲ ਕੇ ਮੁੜ ਕਾਂਗਰਸ ਨੂੰ ਅੱਗੇ ਲੈ ਕੇ ਜਾਵਾਂਗੇ। ਇਸ ਤੋਂ ਇਲਾਵਾਂ ਈ.ਡੀ ਸਾਹਮਣੇ ਪੇਸ਼ ਹੋਣ 'ਤੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਆਪਣਾ ਬਿਆਨ ਦੇ ਦਿੱਤਾ ਹੈ ਤੇ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਜੇ ਸਾਰਾ ਮਾਮਲਾ ਨਿਆਂਇਕ ਹੈ, ਇਸ ਤੋਂ ਵੱਧ ਕੁਝ ਨਹੀਂ ਕਹਿ ਸਕਦੇ।
ਭਗਵੰਤ ਮਾਨ ਦੇ ਕਾਰਜਕਾਲ ਬਾਰੇ ਗੱਲਬਾਤ: ਇਸ ਤੋਂ ਇਲਾਵਾਂ ਚਰਨਜੀਤ ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ ਬਾਰੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਸਨ ਅਤੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਪੂਰਨ ਬਹੁਮਤ ਦਿੱਤਾ ਹੈ, ਇਹ ਦੇਖਣਾ ਹੋਵੇਗਾ ਕਿ ਆਉਣ ਵਾਲੇ 20-30 ਦਿਨਾਂ ਵਿੱਚ ਭਗਵੰਤ ਦੀ ਸਰਕਾਰ ਕਿਵੇਂ ਕੰਮ ਕਰੇਗੀ। ਫਿਲਹਾਲ ਭਗਵੰਤ ਮਾਨ ਕਾਰਜਕਾਲ 'ਤੇ ਹੁਣ ਕੁਝ ਨਹੀਂ ਕਿਹਾ ਜਾ ਸਕਦਾ, ਸਮਾਂ ਉਸ ਤੋਂ ਬਾਅਦ ਦਿੱਤਾ ਜਾਵੇ।