ਚੰਡੀਗੜ੍ਹ: ਹਲਕਾ ਸਮਰਾਲਾ ਤੋਂ ਵਿਧਾਇਕ ਅਤੇ ਕਾਂਗਰਸ ਤੋਂ ਵੱਖ ਹੋ ਕੇ ਆਜ਼ਾਦ ਚੋਣ ਲੜ ਰਹੇ ਅਮਰੀਕ ਸਿੰਘ ਢਿੱਲੋਂ ਨੂੰ ਬ੍ਰੇਨ ਹੈਮਰੇਜ ਦਾ ਅਟੈਕ ਹੋਇਆ ਹੈ। ਜਾਣਕਾਰੀ ਅਨੁਸਾਰ ਅੱਧੀ ਰਾਤ ਤੋਂ ਬਾਅਦ ਉਨ੍ਹਾਂ ਸਮਰਾਲਾ ਵਿਖੇ ਆਪਣੇ ਘਰ ਵਿੱਚ ਅਟੈਕ ਹੋਇਆ ਹੈ। ਵਿਧਾਇਕ ਨੂੰ ਇਲਾਜ ਲਈ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਇਹ ਵੀ ਮਿਲੀ ਹੈ ਕਿ ਹਾਲਤ ਨਾਜ਼ੁਕ ਹੋਣ ਦੇ ਚੱਲਦੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਸਿਰ ਦਾ ਅਪਰੇਸ਼ਨ ਕੀਤਾ ਗਿਆ ਹੈ। ਹਸਪਤਾਲ ਵਿੱਚ ਅਮਰੀਕ ਢਿੱਲੋਂ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਉਨ੍ਹਾਂ ਦੇ ਸਮਰਥਕ ਵੀ ਮੌਜੂਦ ਹਨ ਜੋ ਉਨ੍ਹਾਂ ਜਲਦ ਠੀਕ ਹੋਣ ਦੀ ਵਾਹਿਗੁਰੂ ਅੱਗੇ ਅਰਦਾਸ ਕਰ ਰਹੇ ਹਨ।