ਚੰਡੀਗੜ੍ਹ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਟਵੀਟ ਕਰਕੇ ਕਿਹਾ ਕਿ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਗੁਰੂ ਕੀ ਨਗਰੀ ਤੇ ਪਟਨਾ ਸਾਹਿਬ ਦਰਮਿਆਨ ਉੱਡਾਣਾਂ ਸ਼ੁਰੂ ਕਰਨ ਦੀ ਸ਼ਰਧਾਲੂਆਂ ਮੰਗ ਸੀ।
ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਉਡਾਣਾਂ ਸ਼ੁਰੂ - ਚੰਡੀਗੜ੍ਹ
ਤਖ਼ਤ ਸ੍ਰੀ ਪਟਨਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਖ਼ੁਸ਼ੀ ਦੀ ਖ਼ਬਰ ਹੈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਟਵੀਟ ਕਰਕੇ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਉੱਡਾਣਾਂ ਸ਼ੁਰੂ ਕਰਨ ਬਾਰੇ ਜਾਣਕਾਰੀ ਦਿੱਤੀ ਹੈ।
ਫ਼ੋਟੋ
ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਮੈਨੂੰ ਐਲਾਨ ਕਰਦਿਆਂ ਖ਼ੁਸ਼ੀ ਹੋ ਰਹੀ ਹੈ ਕਿ 27 ਸਤੰਬਰ ਤੋਂ ਮੁੰਬਈ ਤੋਂ ਪਟਨਾ-ਅੰਮ੍ਰਿਤਸਰ ਦਰਮਿਆਨ ਉੱਡਾਣਾਂ ਸ਼ੁਰੂ ਹੋਣ ਜਾ ਰਹੀ ਹੈ।