ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਕੀਤੀ ਗਈ। ਸੀਐੱਮ ਕੈਪਟਨ ਵੱਲੋਂ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਪੰਜਾਬ ਕੈਬਨਿਟ ਦੀ ਮੀਟਿੰਗ ਵੀਡੀਓ ਕਾਨਫਰਸਿੰਗ ਜਰੀਏ ਕੀਤੀ ਗਈ।
ਦੱਸ ਦਈਏ ਕਿ ਪੰਜਾਬ ਕੈਬਨਿਟ ਵਲੋਂ ਵਨ ਟਾਈਮ ਸੈਲਟਮੇਂਟ ਪਾਲਿਸੀ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਇਸ ਪਾਲਿਸੀ ਤਹਿਤ ਤੋਂ ਬਾਅਦ ਸੀਵਰੇਜ ਅਤੇ ਵਾਟਰ ਸਪਲਾਈ ਦੇ ਕਰੀਬ 93 ਹਜ਼ਾਰ ਕੁਨੈਕਸ਼ਨਾਂ ਨੂੰ ਰੈਗੂਲਰ ਕੀਤਾ ਜਾਵੇਗਾ। ਇਸਦੇ ਨਾਲ ਹੀ ਸ਼ਹਿਰੀ ਸਥਾਨਿਕ ਸੰਸਥਾਵਾਂ ਦੀ ਆਮਦਨੀ ਚ ਵਾਧਾ ਹੋਵੇਗਾ। ਜਿਸ ਨਾਲ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਕੈਬਨਿਟ ਵੱਲੋ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਮੋਹਾਲੀ ’ਚ ਨਵਾਂ ਮੋਹਾਲੀ ਬਲਾਕ ਵੀ ਬਣਾਇਆ ਜਾਵੇਗਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੈਠਕ ਦੌਰਾਨ ਵਿਦਿਅਕ ਅਦਾਰੇ ਨੂੰ ਹੋਰ ਉੱਚਾ ਚੁੱਕਣ ਦੇ ਲਈ ਫੈਸਲਾ ਲਿਆ ਗਿਆ। ਜਿਸਦੇ ਚੱਲਦੇ ਅਕਾਦਮਿਕ ਸੈਸ਼ਨ ਤੋਂ ਕੰਮ ਕਰਨ ਦੇ ਲਈ ਮੋਹਾਲੀ ਦੇ ਆਈ ਟੀ ਸ਼ਹਿਰ ਚ ਪਲਾਕਸ਼ਾ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਇਸਦੇ ਚਲੱਦੇ ਕੈਬਨਿਟ ਮੰਤਰੀ ਮੰਡਲ ਵੱਲੋਂ ਦਿ ਪਲਾਕਸ਼ਾ ਯੂਨੀਵਰਸਿਟੀ ਆਰਡੀਨੈਂਸ 2021 ਦੇ ਖਰੜੇ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।