ਪੰਜਾਬ

punjab

ETV Bharat / city

ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਦਿੱਲੀ ਕਮੇਟੀ ਦਾ ਅਹਿਮ ਉਪਰਾਲਾ - ਦਿੱਲੀ ਕਮੇਟੀ ਦਾ ਅਹਿਮ ਉਪਰਾਲਾ

ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਪ੍ਰਕਾਸ਼ ਪੁਰਬ (Prakash Purab) ਨੂੰ ਲੈ ਕੇ ਦਿੱਲੀ ਕਮੇਟੀ (Delhi Committee) ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖ ਫਲਸਫੇ ਨੂੰ ਲੈ ਕੇ ਧਾਰਮਿਕ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ।

ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਦਿੱਲੀ ਕਮੇਟੀ ਦਾ ਅਹਿਮ ਉਪਰਾਲਾ
ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਦਿੱਲੀ ਕਮੇਟੀ ਦਾ ਅਹਿਮ ਉਪਰਾਲਾ

By

Published : Nov 9, 2021, 2:04 PM IST

ਚੰਡੀਗੜ੍ਹ:ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Delhi Sikh Gurdwara Management Committee) ਦੇ ਵੱਲੋਂ ਇੱਕ ਅਹਿਮ ਉਪਰਾਲਾ ਕੀਤਾ ਗਿਆ ਹੈ। ਕਮੇਟੀ ਦੇ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਕਿਤਾਬਾਂ ਅਤੇ ਪੈਂਟਿੰਗਜ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ ਤਾਂ ਕਿ ਸਿੱਖਾਂ ਨੂੰ ਗੁਰੂ ਨਾਨਕ ਦੇਵ ਜੀ ਦੀ ਜੀਵਨ ਜਾਂਚ ਅਤੇ ਸਿੱਖ ਧਰਮ ਦੇ ਫਲਸਫੇ ਬਾਰੇ ਜਾਣਕਾਰੀ ਦਿੱਤੀ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਦੇ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਆਪਣੇ ਸੋਸ਼ਲ ਖਾਤੇ ਉੱਪਰ ਇਸ ਲਗਾਈ ਜਾਣ ਵਾਲੀ ਪ੍ਰਦਰਸ਼ਨੀ ਸਬੰਧੀ ਜਾਣਕਾਰੀ ਦਿੱਤੀ ਗਈ ਹੈ।

ਸਿਰਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਧਾਰਮਿਕ ਕਿਤਾਬਾਂ ਅਤੇ ਸਿੱਖਾਂ ਗੁਰੂਆਂ ਦੀਆਂ ਪੇਂਟਿੰਗਜ਼ ਬਾਰੇ ਇੱਕ ਪ੍ਰਦਰਸ਼ਨੀ ਲਗਾਈ ਜਾਵੇਗੀ ਅਤੇ ਇਸ ਨਾਲ ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖ ਧਰਮ ਦੇ ਫਲਸਫੇ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਹ ਧਾਰਮਿਕ ਸਮਾਮਗ 11 ਤੋਂ 22 ਨਵੰਬਰ ਤੱਕ ਕਰਵਾਏ ਜਾਣਗੇ। ਇਸ ਮੌਕੇ ਉਨ੍ਹਾਂ ਇਸ ਸਮਾਗਮ ਦੇ ਕਰਵਾਏ ਜਾਣ ਦਾ ਸਮਾਂ ਵੀ ਦੱਸਿਆ ਹੈ ਕਿ ਇਹ ਸਵੇਰੇ 9 ਤੋਂ ਰਾਤ 9 ਵਜੇ ਤੱਕ ਚੱਲਿਆ ਕਰੇਗਾ।

ਇਹ ਵੀ ਪੜ੍ਹੋ:ਕਰਤਾਰਪੁਰ ਲਾਂਘਾ ਖੁਲ੍ਹਣ ਦੀ ਦੂਜੀ ਵਰ੍ਹੇਗੰਢ ਮੌਕੇ ਸਿੱਧੂ ਪੰਹੁਚੇ ਡੇਰਾ ਬਾਬਾ ਨਾਨਕ

ABOUT THE AUTHOR

...view details