ਚੰਡੀਗੜ੍ਹ:ਸਫਾਈ ਕਰਮਚਾਰੀਆਂ ਅਤੇ ਰੋਡਵੇਜ਼ ਦੇ ਮੁਲਾਜ਼ਮਾਂ ਦੇ ਪ੍ਰਦਰਸ਼ਨ ਅੱਗੇ ਸਰਕਾਰ ਝੁਕਦੀ ਜਾ ਰਹੀ ਹੈ ਜਿਸ ਕਰਕੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈਕੇ ਲਗਾਤਾਰ ਮੀਟਿੰਗ ਕੀਤੀਆਂ ਜਾ ਰਹੀਆਂ ਹਨ। ਚੰਡੀਗੜ੍ਹ ਸੈਕਟਰ 3 ਸਥਿਤ ਪੰਜਾਬ ਭਵਨ ਵਿਖੇ ਬ੍ਰਹਮ ਮੋਹਿੰਦਰਾ ਦੀ ਅਗਵਾਈ ਵਿੱਚ ਕੈਬਨਿਟ ਸਬ ਕਮੇਟੀ ਦੀ ਬੈਠ ਕੀਤੀ ਜਾ ਰਹੀ ਹੈ।ਇਸ ਮੀਟਿੰਗ ਦੇ ਵਿੱਚ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਰੰਧਾਵਾ, ਚਰਨਜੀਤ ਸਿੰਘ ਚੰਨੀ, ਮਨਪ੍ਰੀਤ ਸਿੰਘ ਬਾਦਲ ਅਤੇ ਚੀਫ ਸੈਕਟਰੀ ਵਿੰਨੀ ਮਹਾਜਨ, ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਵੀ ਬੈਠਕ ਵਿੱਚ ਹਿੱਸਾ ਲੈਣ ਪਹੁੰਚੇ।
ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈਕੇ ਸਰਕਾਰ ਦੀ ਸਬ-ਕਮੇਟੀ ਦਾ ਅਹਿਮ ਮੀਟਿੰਗ ਮੰਗਾਂ ‘ਤੇ ਲਿਆ ਜਾ ਸਕਦਾ ਫੈਸਲਾ
ਦੱਸ ਦਈਏ ਕਿ ਕੈਬਨਿਟ ਸਬ ਕਮੇਟੀ ਦੀ ਬੈਠਕ ਵਿਚ ਸਫਾਈ ਕਰਮਚਾਰੀਆਂ ਦੀ ਮੰਗਾਂ ਨੂੰ ਪੂਰੀਆਂ ਕਰਨ ਅਤੇ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਬਤ ਫ਼ੈਸਲਾ ਲਿਆ ਜਾ ਸਕਦਾ ਹੈ।ਇੱਥੇ ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਬ੍ਰਹਮ ਮਹਿੰਦਰਾ ਵੱਲੋਂ ਆਪਣੀ ਸਰਕਾਰੀ ਰਿਹਾਇਸ਼ ਤੇ ਸਫ਼ਾਈ ਸੇਵਕਾਂ ਅਤੇ ਕਰਮਚਾਰੀਆਂ ਨਾਲ ਮੁਲਾਕਾਤ ਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਸੀ।ਖਬਰਾਂ ਇਹ ਵੀ ਹਨ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਤਮਾਮ ਮੰਤਰੀਆਂ ਅਤੇ ਵਿਧਾਇਕਾਂ ਨੂੰ ਸਿਸਵਾਂ ਫਾਰਮ ਹਾਊਸ ਵਿਖੇ ਛੇਵੇਂ ਪੇ ਕਮਿਸ਼ਨ ਦੀ ਰੀਪ੍ਰਜੈਂਟੇਸ਼ਨ ਦੇਣਗੇ।
ਇਹ ਵੀ ਪੜ੍ਹੋ:ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਸ਼ੁਰੂ