ਚੰਡੀਗੜ੍ਹ: ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 12.30 ਦੇ ਕਰੀਬ ਪੰਜਾਬ ਸਕੱਤਰੇਤ ਵਿੱਚ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਇਹ ਬੈਠਕ ਹੋਵੇਗੀ। ਦੱਸ ਦਈਏ ਕਿ ਅੱਜ ਤੋਂ ਬਜਟ ਸੈਸ਼ਨ ਸ਼ੁਰੂ ਹੋਣ ਜਾ ਰਿਹਾ।
ਅੱਜ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋਵੇਗਾ। ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਮਰਹੂਮ ਕਾਂਗਰਸ ਆਗੂ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਵੀ ਇਸ ਦੌਰਾਨ ਸ਼ਰਧਾਂਜਲੀ ਦਿੱਤੀ ਜਾਵੇਗੀ। ਇਹ ਬਜਟ ਸੈਸ਼ਟ 30 ਜੂਨ ਤੱਕ ਚੱਲੇਗਾ ਜਦਕਿ 27 ਜੂਨ ਨੂੰ ਪੰਜਾਬ ਸਰਕਾਰ ਆਪਣਾ ਬਜਟ ਪੇਸ਼ ਕਰੇਗੀ।
ਅੱਜ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਦੱਸ ਦਈਏ ਕਿ ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਹੈ। ਜੇਕਰ ਵੋਟ ਫੀਸਦ ਦੀ ਗੱਲ ਕੀਤੀ ਜਾਵੇ ਤਾਂ ਤਿੰਨ ਵਜੇ ਤੱਕ ਸਿਰਫ਼ 29.07% ਫੀਸਦ ਵੋਟਿੰਗ ਹੋਈ। ਇਸ ਤੋਂ ਪਹਿਲਾਂ 1 ਵਜੇ ਤੱਕ ਮਹਿਜ 22.21 ਫੀਸਦ ਵੋਟਿੰਗ ਹੋਈ। ਵੋਟਿੰਗ ਨੂੰ ਲੈਕੇ ਵੋਟਰਾਂ ਦਾ ਕੋਈ ਜ਼ਿਆਦਾ ਉਤਸ਼ਾਹ ਨਜ਼ਰ ਨਹੀਂ ਆਇਆ ਜਿਸਦੇ ਚੱਲਦੇ ਹੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਚੋਣ ਕਮਿਸ਼ਨ ਤੋਂ ਵੋਟਿੰਗ ਲਈ ਇੱਕ ਘੰਟਾ ਵਧਾਉਣ ਦੀ ਮੰਗ ਕੀਤੀ ਗਈ ਸੀ ਜਿਸ ਦੇ ਚੱਲਦੇ ਵਿਰੋਧੀ ਪਾਰਟੀਆਂ ਵੱਲੋਂ ਉਨ੍ਹਾਂ ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ਕਿਹਾ ਕਿ ‘ਅਸੀਂ ਭਾਰਤੀ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਾਂ ਕਿ ਇਹ ਝੋਨੇ ਦਾ ਸੀਜ਼ਨ ਹੈ। ਕਿਰਪਾ ਕਰਕੇ ਵੋਟਿੰਗ ਦਾ ਸਮਾਂ ਸ਼ਾਮ 7 ਵਜੇ ਤੱਕ ਵਧਾ ਦਿੱਤਾ ਜਾਵੇ ਤਾਂ ਜੋ ਉਹ ਲੋਕ ਵੀ ਬਾਬਾ ਭੀਮ ਰਾਓ ਅੰਬੇਡਕਰ ਦੁਆਰਾ ਤਿਆਰ ਕੀਤੇ ਗਏ ਸੰਵਿਧਾਨ ਅਨੁਸਾਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਸੀ ਤੋਂ ਜਵਾਬ ਮੰਗਿਆ ਹੈ। ਚੋਣ ਕਮਿਸ਼ਨ ਮੁਤਾਬਕ ਅਜਿਹੇ ਤੱਥ ਵੋਟਿੰਗ ਦੇ ਅੰਤ 'ਚ ਸਾਹਮਣੇ ਆਏ ਹਨ। ਵੋਟਰਾਂ ਦੇ ਇੱਕ ਵਰਗ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਲਈ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਇਹ ਵੀ ਪੜ੍ਹੋ:ਰਿਲੀਜ਼ ਹੋਇਆ ਸਿੱਧੂ ਮੂਸੇਵਾਲਾ ਦਾ SYL ਗੀਤ