ਪੰਜਾਬ

punjab

ETV Bharat / city

ਸੈਣੀ ਦੀ ਗ੍ਰਿਫਤਾਰੀ 'ਤੇ ਰੋਕ ਬਰਕਰਾਰ, 3 ਨਵੰਬਰ ਨੂੰ ਹੋਵੇਗੀ ਅਗਲੀ ਸੁਣਵਾਈ - ਸਾਬਕਾ ਡੀਜੀਪੀ ਸੁਮੇਧ ਸੈਣੀ

ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਤੇ ਰੋਕ ਲਗਾਤਾਰ ਜਾਰੀ ਰਹੇਗੀ। ਮਾਮਲੇ ਦੀ ਅਗਲੀ ਸੁਣਵਾਈ 3 ਨਵੰਬਰ ਨੂੰ ਹੋਵੇਗੀ।

ਪੰਜਾਬ ਹਰਿਆਣਾ ਹਾਈ ਕੋਰਟ
ਪੰਜਾਬ ਹਰਿਆਣਾ ਹਾਈ ਕੋਰਟ

By

Published : Oct 14, 2020, 10:51 PM IST

ਚੰਡੀਗੜ੍ਹ: ਅਗਵਾ ਤੇ ਕਤਲ ਮਾਮਲੇ 'ਚ ਨਾਮਜ਼ਦ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ 'ਤੇ ਅੰਤ੍ਰਿਮ ਰੋਕ ਫਿਲਹਾਲ ਜਾਰੀ ਰਹੇਗੀ। ਉਨ੍ਹਾਂ ਦੀ ਅਗਾਉਂ ਜ਼ਮਾਨਤ ਤੇ FIR ਰੱਦ ਕਰਨ ਦੀ ਮੰਗ 'ਤੇ ਸੁਣਵਾਈ ਹੁਣ 4 ਹਫ਼ਤੇ ਬਾਅਦ ਹੋਏਗੀ।

29 ਸਾਲ ਪਹਿਲਾਂ ਬਲਵੰਤ ਸਿੰਘ ਮੁਲਤਾਨੀ ਦੇ ਗਾਇਬ ਹੋਣ ਤੇ ਸੈਣੀ ਖਿਲਾਫ ਅਗਵਾ ਤੇ ਕਤਲ ਦਾ ਮਾਮਲਾ ਦਰਜ ਹੋਇਆ ਸੀ। ਇਸ ਦੌਰਾਨ ਸੈਣੀ ਤੇ ਗ੍ਰਿਫ਼ਤਾਰੀ ਦੀ ਤਲਵਾਰ ਲਗਾਤਾਰ ਲਟਕ ਰਹੀ ਹੈ। ਸੁਪਰੀਮ ਕੋਰਟ ਨੇ ਅੱਜ ਸੈਣੀ ਤੇ ਨਵਾਂ ਕੇਸ ਕਰਨ 'ਤੇ ਵੀ ਸਵਾਲ ਚੁੱਕੇ ਹਨ।

ਵੇਖੋ ਵੀਡੀਓ
ਫਿਲਹਾਲ ਮਾਮਲੇ ਦੀ ਅਗਲੀ ਸੁਣਵਾਈ 3 ਨਵੰਬਰ ਨੂੰ ਹੋਵੇਗੀ ਅਤੇ ਇਸ ਦੌਰਾਨ ਮਾਮਲਿਆਂ ਵਿੱਚ ਦੋਨਾਂ ਪੱਖ ਬਹਿਸ ਕਰਨਗੇ। ਜ਼ਿਕਰਯੋਗ ਹੈ ਕਿ ਸੈਣੀ ਨੇ ਆਪਣੀ ਪੂਰੀ ਸਰਵਿਸ ਦੌਰਾਨ ਉਨ੍ਹਾਂ ਉੱਤੇ ਦਰਜ ਹੋਏ ਮਾਮਲਿਆਂ ਵਿੱਚ ਬਲੈਂਕੇਟ ਬੇਲ ਦੇ ਲਈ ਹਾਈਕੋਰਟ ਦਾ ਰੁਖ ਕੀਤਾ ਹੋਇਆ ਹੈ।

ਉਨ੍ਹਾਂ ਨੂੰ ਪਹਿਲਾਂ ਤੋਂ ਹੀ ਕਈ ਮਾਮਲਿਆਂ ਦੇ ਵਿੱਚ ਬਲੈਂਕੇਟ ਬੇਲ ਮਿਲੀ ਹੋਈ ਹੈ ਯਾਨੀ ਕਿ ਜੇਕਰ ਪੁਲਿਸ ਸੈਣੀ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਸੱਤ ਦਿਨ ਪਹਿਲਾਂ ਨੋਟਿਸ ਦੇਣਾ ਹੋਵੇਗਾ ।ਬਲਵੰਤ ਮੁਲਤਾਨੀ ਮਾਮਲੇ ਦੇ ਵਿੱਚ ਵੀ ਹਾਈਕੋਰਟ ਨੇ ਸੈਣੀ ਨੂੰ ਅੰਤਰਿਮ ਰਾਹਤ ਦਿੱਤੀ ਸੀ ਅਤੇ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਤਲੱਬ ਕੀਤਾ ਸੀ ।

ABOUT THE AUTHOR

...view details