ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਵਿਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਕਰਵਾਏ ਜਾਣ ਦੇ ਐਲਾਨ ਦਾ ਸਵਾਗਤ ਕੀਤਾ ਤੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਫੌਰੀ ਤੌਰ ’ਤੇ ਵੱਡੀ ਰਾਹਤ ਮਿਲੀ ਹੈ। ਇਸ ਨਾਲ ਪੰਜਾਬ ਵਿਚ ਅਰਾਜਕਤਾ, ਹਫੜਾ ਦਫੜੀ, ਭੰਬਲਭੂਸੇ ਤੇ ਕੁਸ਼ਾਸਨ ਦਾ ਖਾਤਮਾ ਹੋ ਗਿਆ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਦੇ ਲੋਕ ਤਾਂ ਪਹਿਲਾਂ ਹੀ ਅਕਾਲੀ ਦਲ ਤੇ ਬਸਪਾ ਦੀ ਮਜ਼ਬੂਤ, ਸਥਿਰ ਤੇ ਵਿਕਾਸ ਮੁਖੀ ਸਰਕਾਰ ਵੱਲ ਵੇਖ ਰਹੇ ਹਨ, ਜੋ ਸ਼ਾਂਤੀ ਤੇ ਫਿਰਕੂ ਸਦਭਾਵਨਾ ਪ੍ਰਤੀ ਵਚਨਬੱਧ ਹੈ। ਉਹਨਾ ਕਿਹਾ ਕਿ ਮੌਜੂਦਾ ਸ਼ਾਸਕਾਂ ਨੇ ਸਰਕਾਰ ਚਲਾਉਣ ਦਾ ਮਖੌਲ ਬਣਾ ਦਿੱਤਾ ਸੀ। ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ ਕਿ ਹੁਣ ਇਸਦਾ ਖਾਤਮਾ ਹੋ ਗਿਆ ਹੈ ਤੇ ਸੂਬੇ ਨੂੰ ਮੜ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸੰਜੀਦਾ ਤੇ ਕੰਮ ਪ੍ਰਤੀ ਗੰਭੀਰ ਸਰਕਾਰ ਮਿਲੇਗੀ।
ਇਹ ਵੀ ਪੜ੍ਹੋ :ਪੰਜਾਬ ਵਿਧਾਨ ਸਭਾ ਚੋਣਾਂ 2022: ਚੋਣਾਂ ਦੀ ਮਿਤੀ ਦੇ ਐਲਾਨ ਤੋਂ ਬਾਅਦ ਭਾਜਪਾ ਆਗੂ ਦਾ ਬਿਆਨ