ਚੰਡੀਗੜ੍ਹ: ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ 111 ਮੌਤਾਂ ਦੇ ਮਾਮਲੇ ਨੂੰ ਲੈ ਕੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਕੈਪਟਨ ਨੇ ਦੱਸਿਆ ਕਤਲ - capt amarinder singh
ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਅਤੇ ਐਕਸਾਈਜ਼ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਅਗਲੇ 2 ਦਿਨਾਂ ਵਿੱਚ ਇਸ ਮਾਮਲੇ ਦੀ ਕਾਰਵਾਈ ਮੁਕੰਮਲ ਕਰ ਲਈ ਜਾਵੇ ਤੇ ਸਾਰੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਅਤੇ ਐਕਸਾਈਜ਼ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਅਗਲੇ 2 ਦਿਨਾਂ ਵਿੱਚ ਇਸ ਮਾਮਲੇ ਦੀ ਕਾਰਵਾਈ ਮੁਕੰਮਲ ਕਰ ਲਈ ਜਾਵੇ ਅਤੇ ਮਾਮਲੇ ਵਿੱਚ ਸ਼ਾਮਲ ਹਰੇਕ ਦੋਸ਼ੀ ਨੂੰ ਕਾਬੂ ਕੀਤਾ ਜਾਵੇ।
ਕੈਪਟਨ ਨੇ ਸਖ਼ਤ ਰੂਪ ਅਪਣਾਉਂਦੇ ਹੋਏ ਕਿਹਾ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਜੋ ਮੌਤਾਂ ਹੋਈਆਂ ਹਨ ਉਹ ਆਮ ਮੌਤਾਂ ਨਹੀਂ ਕਤਲ ਹਨ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਚਾਹੇ ਕੋਈ ਸਿਆਸਤਦਾਨ ਸ਼ਾਮਲ ਹੋਵੇ ਜਾਂ ਕੋਈ ਵੱਡਾ ਅਫ਼ਸਰ ਹਰੇਕ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ।