ਪੰਜਾਬ

punjab

ETV Bharat / city

ਪਤੀ ਨੂੰ ਛੱਡ ਪ੍ਰੇਮੀ ਨਾਲ ਰਹਿ ਰਹੀ ਮਹਿਲਾ ਨੇ ਹਾਈਕੋਰਟ ਤੋ ਮੰਗੀ ਸੁਰੱਖਿਆ

ਮਹਿਲਾ ਜੋ ਆਪਣੇ ਪਤੀ ਤੋਂ ਵੱਖ ਹੋ ਕੇ ਹੁਣ ਕਿਸੇ ਹੋਰ ਵਿਅਕਤੀ ਦੇ ਨਾਲ ਲਿਵ ਇਨ ਰਿਲੇਸ਼ਨਸ਼ਿਪ ਚ ਰਹਿ ਰਹੀ ਹੈ। ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਦਾਖਲ ਪਟੀਸ਼ਨ ਤੇ ਹਾਈ ਕੋਰਟ ਨੇ ਫ਼ਾਜ਼ਿਲਕਾ ਦੇ ਐਸਐਸਪੀ ਨੂੰ ਉਨ੍ਹਾਂ ਦੀ ਮੰਗ ਤੇ ਗੌਰ ਕਰ ਉਚਿਤ ਨਿਰਣੇ ਕੀਤੇ ਜਾਣ ਦੇ ਆਦੇਸ਼ ਦੇ ਦਿੱਤੇ ਹਨ।

ਪਤੀ ਨੂੰ ਛੱਡ ਪ੍ਰੇਮੀ ਨਾਲ ਰਹਿ ਰਹੀ ਮਹਿਲਾਂ ਨੇ ਹਾਈ ਕੋਰਟ ਤੋ ਮੰਗੀ ਸੁਰੱਖਿਆ
ਪਤੀ ਨੂੰ ਛੱਡ ਪ੍ਰੇਮੀ ਨਾਲ ਰਹਿ ਰਹੀ ਮਹਿਲਾਂ ਨੇ ਹਾਈ ਕੋਰਟ ਤੋ ਮੰਗੀ ਸੁਰੱਖਿਆ

By

Published : Jul 6, 2021, 7:57 AM IST

ਚੰਡੀਗੜ੍ਹ:ਇਕ ਮਹਿਲਾ ਜੋ ਆਪਣੇ ਪਤੀ ਤੋਂ ਵੱਖ ਹੋ ਕੇ ਹੁਣ ਕਿਸੇ ਹੋਰ ਵਿਅਕਤੀ ਦੇ ਨਾਲ ਲਿਵ ਇਨ ਰਿਲੇਸ਼ਨਸ਼ਿਪ ਚ ਰਹਿ ਰਹੀ ਹੈ। ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਦਾਖਲ ਪਟੀਸ਼ਨ ਤੇ ਹਾਈਕੋਰਟ ਨੇ ਫ਼ਾਜ਼ਿਲਕਾ ਦੇ ਐਸਐਸਪੀ ਨੂੰ ਉਨ੍ਹਾਂ ਦੀ ਮੰਗ ਤੇ ਗੌਰ ਕਰ ਉਚਿਤ ਨਿਰਣੇ ਕੀਤੇ ਜਾਣ ਦੇ ਆਦੇਸ਼ ਦੇ ਦਿੱਤੇ ਹਨ।

ਹਾਈਕੋਰਟ ਨੇ ਇਹ ਵੀ ਸਾਫ ਕਰ ਦਿੱਤਾ ਕਿ ਇਨ੍ਹਾਂ ਆਦੇਸ਼ਾਂ ਨੂੰ ਦੋਵੇਂ ਢਾਲ ਦੀ ਤਰ੍ਹਾਂ ਇਸਤੇਮਾਲ ਨਹੀਂ ਕਰ ਸਕਦੇ ਜੇਕਰ ਦੋਵਾਂ ਦੇ ਰਿਸ਼ਤੇ ਦੇ ਖ਼ਿਲਾਫ ਕੋਈ ਕਾਰਵਾਈ ਚੱਲ ਰਹੀ ਹੈ ਤਾਂ ਉਹ ਜਾਰੀ ਰਹੇਗੀ ।ਜਸਟਿਸ ਮੀਨਾਕਸ਼ੀ ਆਈ ਮਹਿਤਾ ਨੇ ਇਕ ਪ੍ਰੇਮੀ ਜੋੜੇ ਦੀ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਆਦੇਸ਼ ਦਿੱਤੇ ਹਨ।

ਪ੍ਰੇਮੀ ਜੋੜੇ ਨੇ ਆਪਣੀ ਸੁਰੱਖਿਆ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਸੀ। ਪਟੀਸ਼ਨ ਵਿਚ ਮਹਿਲਾ ਨੇ ਹਾਈਕੋਰਟ ਨੂੰ ਦੱਸਿਆ ਕਿ ਉਹ ਵਿਆਹੀ ਹੋਈ ਹੈ ਅਤੇ ਹੁਣ ਆਪਣੀ ਮਰਜ਼ੀ ਦੇ ਨਾਲ ਆਪਣੇ ਪਤੀ ਨੂੰ ਛੱਡ ਕੇ ਆਪਣੇ ਪ੍ਰੇਮੀ ਦੇ ਨਾਲ ਲਿਵ ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਹੈ ।

ਮਹਿਲਾ ਨੇ ਆਪਣੇ ਪਤੀ ਸੱਸ ਅਤੇ ਹੋਰ ਰਿਸ਼ਤੇਦਾਰਾਂ ਤੋਂ ਜਾਨ ਦਾ ਖ਼ਤਰਾ ਦਸ ਹਾਈਕੋਰਟ ਵਿੱਚ ਸੁਰੱਖਿਆ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਖ਼ਲ ਕੀਤੀ ਸੀ।
ਇਹ ਵੀ ਪੜ੍ਹੋ :Assembly Elections 2022: ਕੀ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋ ਸਕੇਗੀ ਭਾਜਪਾ ?

ABOUT THE AUTHOR

...view details