ਪੰਜਾਬ

punjab

ETV Bharat / city

ਏਪੀਐਮਸੀ ਮੰਡੀ ਤੇ ਕੰਟਰੈਕਟ ਫਾਰਮਿੰਗ ਐਕਟ ਵੀ ਕੀਤੇ ਜਾਣ ਰੱਦ: ਜੋਗਿੰਦਰ ਉਗਰਾਹਾਂ - ਕੰਟਰੈਕਟ ਫਾਰਮਿੰਗ ਐਕਟ ਵੀ ਕੀਤੇ ਜਾਣ ਰੱਦ

ਖੇਤੀ ਕਾਨੂੰਨ ਨੂੰ ਲੈ ਕੇ ਚੱਲ ਰਹੇ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਗਾਤਾਰ ਧਰਨੇ ਜਾਰੀ ਹਨ। ਅੱਜ ਵਿਧਾਨ ਸਭਾ ਅੱਗੇ ਧਰਨਾ ਦੇਣ ਮਗਰੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਖੇਤੀ ਕਾਨੂੰਨਾਂ ਦੇ ਨਾਲ-ਨਾਲ ਏਪੀਐਮਸੀ ਮੰਡੀ ਤੇ ਕੰਟਰੈਕਟ ਫਾਰਮਿੰਗ ਐਕਟ ਵੀ ਰੱਦ ਕੀਤੇ ਜਾਣ ਦੀ ਮੰਗ ਕੀਤੀ।

ਏਪੀਐਮਸੀ ਮੰਡੀ ਤੇ ਕੰਟਰੈਕਟ ਫਾਰਮਿੰਗ ਐਕਟ ਵੀ ਕੀਤੇ ਜਾਣ ਰੱਦ
ਏਪੀਐਮਸੀ ਮੰਡੀ ਤੇ ਕੰਟਰੈਕਟ ਫਾਰਮਿੰਗ ਐਕਟ ਵੀ ਕੀਤੇ ਜਾਣ ਰੱਦ

By

Published : Oct 19, 2020, 7:47 PM IST

ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ 19 ਅਕਤੂਬਰ ਨੂੰ ਦੋ ਦਿਨਾਂ ਦਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਖੇਤੀ ਕਾਨੂੰਨਾਂ ਖਿਲਾਫ ਧਰਨਾ ਦਿੱਤਾ ਗਿਆ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨਾਲ ਤਾਲਮੇਲ ਕਰਨ ਲਈ ਬਣਾਈ ਕਮੇਟੀ ਬਣਾਈ ਗਈ ਹੈ। ਇਨ੍ਹਾਂ 'ਚ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਸੁੱਖ ਸਰਕਾਰੀਆ ਨੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ ਸਣੇ ਕਿਸਾਨਾਂ ਨਾਲ ਮੁਲਾਕਾਤ ਕੀਤੀ।

ਏਪੀਐਮਸੀ ਮੰਡੀ ਤੇ ਕੰਟਰੈਕਟ ਫਾਰਮਿੰਗ ਐਕਟ ਵੀ ਕੀਤੇ ਜਾਣ ਰੱਦ

ਬੈਠਕ ਤੋਂ ਬਾਅਦ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕਰਦਿਆਂ ਜੋਗਿੰਦਰ ਸਿੰਘ ਨੇ ਕਿਹਾ ਕਿ ਕੀ ਇਹ ਕਾਨੂੰਨ ਵਿਦੇਸ਼ੀ ਠੇਕੇਦਾਰਾਂ ਨੇ ਬਣਾਇਆ ਹੈ। ਖੇਤੀ ਸੁਧਾਰ ਕਾਨੂੰਨਾਂ ਸਣੇ ਉਨ੍ਹਾਂ ਏਪੀਐਮਸੀ ਐਕਟ ਤੇ ਕੰਟਰੈਕਟ ਫਾਰਮਿੰਗ ਐਕਟ ਵੀ ਰੱਦ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮਹਿਜ਼ ਖੇਤੀ ਸੁਧਾਰ ਕਾਨੂੰਨਾਂ ਦੇ ਨਾਲ-ਨਾਲ ਏਪੀਐਮਸੀ ਐਕਟ ਤੇ ਕੰਟਰੈਕਟ ਫਾਰਮਿੰਗ ਐਕਟ ਨੂੰ ਵਿਧਾਨ ਸਭਾ ਸੈਸ਼ਨ ਵਿੱਚ ਰੱਦ ਕੀਤੇ ਜਾਣ।

ਉਨ੍ਹਾਂ ਆਖਿਆ ਕਿ ਪੈਪਸੀਕੋ ਨੇ ਆਲੂਆਂ, ਟਮਾਟਰਾਂ ਤੇ ਮਿਰਚਾਂ ਦੇ ਕਾਂਟਰੈਕਟ ਕਿਸਾਨਾਂ ਨਾਲ ਕੀਤੇ ਸਨ ਪਰ ਉਹ ਫੇਲ ਰਿਹਾ। ਇਸ ਤੋਂ ਇਲਾਵਾ ਕੇਂਦਰ ਸਰਕਾਰ ਖੇਤੀ ਸੁਧਾਰ ਕਾਨੂੰਨਾਂ ਦਾ ਜੋ ਮਾਡਲ ਲੈ ਕੇ ਆਈ ਹੈ ਉਹ ਅਮਰੀਕਾ ਤੇ ਯੂਰੋਪ 'ਚ ਫੇਲ ਰਿਹਾ ਹੈ। ਕਿਸਾਨ ਯੂਨੀਅਨ ਦੇ ਆਗੂ ਬਿਜਲੀ ਬਿੱਲ 2020 ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ 'ਚ ਚੰਗਾ ਸੋਚਣ ਦੀ ਬਜਾਏ ਕਿਸਾਨ ਮਾਰੂ ਨੀਤੀਆਂ ਲਿਆ ਰਹੀ ਹੈ। ਇਸ ਲਈ ਕਿਸਾਨਾਂ ਦਾ ਸੰਘਰਸ਼ ਲਗਾਤਾਰ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਏਪੀਐਮਸੀ ਐਕਟ ਤੇ ਕੰਟਰੈਕਟ ਫਾਰਮਿੰਗ ਐਕਟ ਸਣੇ ਕਿਸਾਨ ਵਿਰੋਧੀ ਸਾਰੇ ਕਾਨੂੰਨ ਰੱਦ ਨਹੀਂ ਹੋ ਜਾਂਦੇ।

ABOUT THE AUTHOR

...view details