ਪੰਜਾਬ

punjab

ETV Bharat / city

45 ਵਰ੍ਹੇ ਤੋਂ ਘੱਟ ਜਿਗਰ ਤੇ ਗੁਰਦੇ ਦੇ ਮਰੀਜ਼ਾਂ ਨੂੰ ਟੀਕਾਕਰਨ ਤਹਿਤ ਲਿਆਉਣ ਦੀ ਅਪੀਲ - ਮੁੱਖ ਮੰਤਰੀਆਂ

ਮੀਟਿੰਗ ਸਮੂਹ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਵਿਡ ਅਤੇ ਟੀਕਾਕਰਨ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਕੀਤੀ ਗਈ ਸੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਸੂਬੇ ਵਿਚਲੀ ਸਥਿਤੀ ਤੋਂ ਜਾਣੂੰ ਕਰਵਾਇਆ ਅਤੇ ਸੂਬਾ ਸਰਕਾਰ ਵੱਲੋਂ ਇਸ ਬਿਮਾਰੀ ਨੂੰ ਨੱਥ ਪਾਉਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਦੱਸਿਆ।

45 ਵਰ੍ਹੇ ਤੋਂ ਘੱਟ ਜਿਗਰ ਤੇ ਗੁਰਦੇ ਦੇ ਮਰੀਜ਼ਾਂ ਨੂੰ ਟੀਕਾਕਰਨ ਤਹਿਤ ਲਿਆਉਣ ਦੀ ਅਪੀਲ
45 ਵਰ੍ਹੇ ਤੋਂ ਘੱਟ ਜਿਗਰ ਤੇ ਗੁਰਦੇ ਦੇ ਮਰੀਜ਼ਾਂ ਨੂੰ ਟੀਕਾਕਰਨ ਤਹਿਤ ਲਿਆਉਣ ਦੀ ਅਪੀਲ

By

Published : Apr 8, 2021, 10:52 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੂਬਿਆਂ ਨੂੰ ਕੋਵਿਡ ਟੀਕਾਕਰਨ ਸਬੰਧੀ ਸਥਾਨਕ ਪੱਧਰ 'ਤੇ ਆਪਣੇ ਖੁਦ ਦੀਆਂ ਰਣਨੀਤੀਆਂ ਦੀ ਖੁੱਲ੍ਹ ਦਿੱਤੀ ਜਾਵੇ ਜੋ ਕਿ ਕੇਂਦਰ ਵੱਲੋਂ ਇਸ ਸਬੰਧੀ ਅਪਣਾਏ ਜਾ ਰਹੇ ਮਾਪਦੰਡਾਂ ਦਾ ਹੀ ਹਿੱਸਾ ਹੋਵੇਗਾ। ਉਨ੍ਹਾਂ ਕੇਂਦਰ ਸਰਕਾਰ ਨੂੰ ਆਪਣੀ ਰਣਨੀਤੀ ਦੀ ਮੁੜ ਸਮੀਖਿਆ ਕਰਨ ਲਈ ਕਹਿੰਦੇ ਹੋਏ ਜ਼ਿਆਦਾ ਖਤਰੇ ਵਾਲੇ ਇਲਾਕਿਆਂ ਵਿੱਚ ਸਾਰੇ ਬਾਲਗਾਂ ਅਤੇ 45 ਵਰ੍ਹੇ ਤੋਂ ਘੱਟ ਉਮਰ ਦੇ ਜਿਗਰ ਤੇ ਗੁਰਦੇ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਵੀ ਟੀਕਾਕਰਨ ਤਹਿਤ ਲਿਆਉਣ ਦੀ ਮੰਗ ਕੀਤੀ।

ਇਹ ਵੀ ਪੜੋ: ਕੈਪਟਨ ਅਮਰਿੰਦਰ ਸਿੰਘ ਨੇ ਕਮਾਂਡੋ ਬਲਰਾਜ ਸਿੰਘ ਨਾਲ ਕੀਤੀ ਗੱਲਬਾਤ

ਕੈਪਟਨ ਅਮਰਿੰਦਰ ਸਿੰਘ ਨੇ ਇਹ ਸੁਝਾਅ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਰਚੁਅਲ ਮੀਟਿੰਗ ਤੋਂ ਤੁਰੰਤ ਬਾਅਦ ਲਿਖੇ ਗਏ ਇਕ ਪੱਤਰ ਵਿੱਚ ਪ੍ਰਗਟ ਕੀਤੇ। ਇਹ ਮੀਟਿੰਗ ਸਮੂਹ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਵਿਡ ਅਤੇ ਟੀਕਾਕਰਨ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਕੀਤੀ ਗਈ ਸੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਸੂਬੇ ਵਿਚਲੀ ਸਥਿਤੀ ਤੋਂ ਜਾਣੂੰ ਕਰਵਾਇਆ ਅਤੇ ਸੂਬਾ ਸਰਕਾਰ ਵੱਲੋਂ ਇਸ ਬਿਮਾਰੀ ਨੂੰ ਨੱਥ ਪਾਉਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਦੱਸਿਆ।

ਮੀਟਿੰਗ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਹਾਜ਼ਰ ਰਹੇ ਜਿਸ ਦੌਰਾਨ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਸੂਬਾ ਸਰਕਾਰ ਵੱਲੋਂ ਕੋਵਿਡ ਦੀ ਰੋਕਥਾਮ ਲਈ ਹਰ ਸੰਭਵ ਅਤੇ ਪੁਰਜ਼ੋਰ ਕੋਸ਼ਿਸ਼ ਕੀਤੇ ਜਾਣ ਬਾਰੇ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਸੂਬੇ ਵਿੱਚ ਕੋਵਿਡ ਦੀ ਦੂਜੀ ਲਹਿਰ ਦੌਰਾਨ ਯੂ.ਕੇ. ਦਾ ਵਾਇਰਸ ਭਾਰੂ ਪੈ ਰਿਹਾ ਹੈ ਅਤੇ ਮਾਹਿਰਾਂ ਦੀਆਂ ਰਿਪੋਰਟਾਂ ਅਨੁਸਾਰ ਇਹ ਬਹੁਤ ਹੀ ਘਾਤਕ ਅਤੇ ਖਾਸ ਕਰਕੇ ਨੌਜਵਾਨਾਂ ਦੀ ਸਿਹਤ 'ਤੇ ਮਾਰੂ ਪ੍ਰਭਾਵ ਪਾਉਣ ਵਾਲਾ ਹੈ। ਬਾਅਦ ਵਿੱਚ ਲਿਖੇ ਆਪਣੇ ਪੱਤਰ ਜਿਸ ਦੇ ਕੁਝ ਸੁਝਾਅ 17 ਮਾਰਚ ਨੂੰ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਨੂੰ ਸੌਂਪੇ ਪੱਤਰ ਦਾ ਵੀ ਹਿੱਸਾ ਸਨ, ਮੁੱਖ ਮੰਤਰੀ ਦੇ ਸੁਝਾਅ ਸੂਬਾ ਸਰਕਾਰ ਦੀ ਅਜ਼ਾਦਾਨਾਂ ਮਾਹਿਰਾਂ ਨਾਲ ਕੀਤੀ ਚਰਚਾ ਉਤੇ ਆਧਾਰਿਤ ਸੀ।

ਕੁਝ ਸੂਬਿਆਂ ਵਿੱਚ ਟੀਕਾਕਰਨ ਦੀ ਘਾਟ ਦਾ ਸਾਹਮਣਾ ਦੀਆਂ ਰਿਪੋਰਟਾਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੂੰ ਅਪੀਲ ਕੀਤੀ ਕਿ ਪੁਸ਼ਟੀ ਕੀਤੀ ਸਪਲਾਈ ਆਰਡਰਜ਼ ਦੇ ਆਧਾਰ 'ਤੇ ਸੂਬਿਆਂ ਨਾਲ ਅਗਲੀ ਤਿਮਾਹੀ ਵਿੱਚ ਟੀਕਕਾਰਨ ਦੀ ਸਪਲਾਈ ਦਾ ਪ੍ਰੋਗਰਾਮ ਸਾਂਝਾ ਕੀਤਾ ਜਾਵੇ।

ਇਹ ਵੀ ਪੜੋ: ਕੇਂਦਰ ਨੇ ਠੁਕਰਾਈ ਪੰਜਾਬ ਸਰਕਾਰ ਦੀ ਮੰਗ, ਕਿਸਾਨਾਂ ਦੇ ਖਾਤਿਆਂ ’ਚ ਹੋਵੇਗੀ ਸਿੱਧੀ ਅਦਾਇਗੀ
ਕੇਂਦਰੀ ਲੈਬਾਰਟਰੀਆਂ ਦੀਆਂ ਪਹਿਲੀਆਂ ਰਿਪੋਰਟਾਂ ਅਨੁਸਾਰ ਪੰਜਾਬ ਵਿੱਚ ਪਾਏ ਜਾਂਦੇ ਪਾਜ਼ੇਟਿਵ ਕੇਸਾਂ ਵਿੱਚੋਂ 80 ਫੀਸਦੀ ਤੋਂ ਵੱਧ ਯੂ.ਕੇ. ਸਟਰੇਨ ਨਾਲ ਸਬੰਧਤ ਹੋਣ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਵਾਇਰਲ ਲੜੀ ਨੂੰ ਮਜ਼ਬੂਤ ਕਰਨ ਦੀ ਗੱਲ ਕਹੀ। ਪਿਛਲੇ 15 ਦਿਨਾਂ ਤੋਂ 8 ਫੀਸਦੀ ਪਾਜ਼ੇਟਿਵਟੀ ਦਰ ਨਾਲ ਰੋਜ਼ਾਨਾ 3000 ਕੇਸ ਰਿਪੋਰਟ ਹੋ ਰਹੇ ਹਨ। ਸੂਬੇ ਵਿੱਚ ਮੌਜੂਦਾ ਸਮੇਂ 26000 ਦੇ ਕਰੀਬ ਐਕਟਿਵ ਕੇਸ ਹਨ ਅਤੇ ਰਿਕਵਰੀ ਦਰ 87.3 ਫੀਸਦੀ ਹੈ। ਦੂਜੇ ਸਿਖਰ ਵਿੱਚ ਰੋਜ਼ਾਨਾ ਮ੍ਰਿਤਕਾਂ ਦੀ ਗਿਣਤੀ 50 ਤੋਂ 60 ਹੈ ਜੋ ਕਿ 2 ਫੀਸਦੀ ਮੌਤ ਦਰ ਦੇ ਕਰੀਬ ਹੈ। ਦੂਜਾ ਸਿਖਰ ਸੂਬੇ ਵਿੱਚ ਇਸ ਸਾਲ ਫਰਵਰੀ ਦੇ ਅੱਧ ਤੋਂ ਬਾਅਦ ਸ਼ੁਰੂ ਹੋਇਆ।

ABOUT THE AUTHOR

...view details