ਪੰਜਾਬ

punjab

ETV Bharat / city

ਬੁੱਢੇ ਨਾਲੇ ਦੇ ਨਵੀਨੀਕਰਨ ਕਰਨ ਲਈ 650 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਪਹਿਲੇ ਪੜਾਅ 'ਚ 650 ਕਰੋੜ ਰੁਪਏ ਦੀ ਲਾਗਤ ਨਾਲ ਬੁੱਢੇ ਨਾਲੇ ਦੇ ਨਵੀਨੀਕਰਨ ਦੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸ਼ਹਿਰੀ ਖੇਤਰਾਂ 'ਚ ਜਲ ਸਪਲਾਈ ਤੇ ਵਾਤਾਵਰਣ ਸੁਧਾਰ ਦੇ ਪ੍ਰੋਗਰਾਮਾਂ ਦੇ ਫੰਡ ਲਈ ਸ਼ਹਿਰੀ ਜਾਇਦਾਦਾਂ ਦੀ ਖਰੀਦ ਤੇ ਵੇਚ ਉੱਪਰ ਇੱਕ ਫੀਸਦੀ ਵਾਧੂ ਸਟੈਂਪ ਡਿਊਟੀ ਲਾਉਣ ਦਾ ਵੀ ਫੈਸਲਾ ਕੀਤਾ ਹੈ।

ਫ਼ੋਟੋ
ਫ਼ੋਟੋ

By

Published : Feb 18, 2020, 11:22 PM IST

ਚੰਡੀਗੜ੍ਹ: ਲੁਧਿਆਣਾ ਦੇ ਪ੍ਰਦੂਸ਼ਿਤ ਬੁੱਢੇ ਨਾਲੇ ਦੇ ਨਵੀਨੀਕਰਨ ਦੀ ਮੁਹਿੰਮ ਤਹਿਤ ਪੰਜਾਬ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਨਵੀਨੀਕਰਨ ਲਈ ਪਹਿਲੇ ਪੜਾਅ ਵਿੱਚ 650 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਹੱਤਵਪੂਰਨ ਯੋਜਨਾ ਤਹਿਤ 275 ਐਮ.ਐਲ.ਡੀ. ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਯੋਜਨਾ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੁਨਿਆਦੀ ਢਾਂਚੇ ਦਾ ਵਿਕਾਸ ਵੀ ਕੀਤਾ ਜਾਵੇਗਾ, ਜਿਸ ਨਾਲ ਬੁੱਢੇ ਨਾਲ ਦੀ ਸਮੱਸਿਆ ਅਤੇ ਸਤਲੁਜ ਦਰਿਆ ਵਿੱਚ ਪੈਂਦੇ ਪ੍ਰਦੂਸ਼ਣ ਦਾ ਪੱਕਾ ਹੱਲ ਹੋਵੇਗਾ।

ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਕਿ ਸ਼ਹਿਰੀ ਖੇਤਰਾਂ ਵਿੱਚ ਜਲ ਸਪਲਾਈ ਤੇ ਵਾਤਾਵਰਣ ਸੁਧਾਰ ਦੇ ਪ੍ਰੋਗਰਾਮਾਂ ਲਈ ਫੰਡ ਇਕੱਤਰ ਕਰਨ ਲਈ ਸ਼ਹਿਰੀ ਜਾਇਦਾਦਾਂ ਦੀ ਖਰੀਦ ਤੇ ਵੇਚ ਉੱਪਰ ਇੱਕ ਫੀਸਦੀ ਵਾਧੂ ਸਟੈਂਪ ਡਿਊਟੀ ਲਗਾਈ ਜਾਵੇਗੀ।

ਇਹ ਵੀ ਪੜ੍ਹੋ:'ਸਕੂਲੀ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਦੀ ਐਸਜੀਪੀਸੀ ਕਰੇਗੀ ਮਾਲੀ ਮਦਦ'

ਬੁੱਢੇ ਨਾਲ ਪੈਂਦਾ ਹੁੰਦੇ ਪ੍ਰਦੂਸ਼ਣ ਨਾਲ ਲੋਕਾਂ ਦੀ ਸਿਹਤ ਅਤੇ ਵਾਤਾਵਰਣ ਲਈ ਬਹੁਤ ਵੱਡਾ ਖਤਰਾ ਹੈ। ਪ੍ਰਦੂਸ਼ਣ ਦਾ ਮੁੱਖ ਕਾਰਨ ਉਦਯੋਗਾਂ, ਡੇਅਰੀਆਂ ਅਤੇ ਹੋਰ ਝੁੱਗੀ ਝੌਪੜੀਆਂ/ਰਿਹਾਇਸ਼ੀ ਖੇਤਰਾਂ ਵੱਲੋਂ ਨਾਲੇ ਵਿੱਚ ਸਿੱਧਾ ਵਹਾਅ ਹੁੰਦਾ ਹੈ। ਸੂਬੇ ਵਿੱਚ ਨਾਲਿਆਂ, ਨਦੀਆਂ ਵਿੱਚ ਪ੍ਰਦੂਸ਼ਣ ਨੂੰ ਗੰਭੀਰਤਾ ਨਾਲ ਲੈਂਦਿਆ ਨੈਸ਼ਨਲ ਗ੍ਰਰੀਨ ਟ੍ਰਿਬਿਊਨਲ ਨੇ ਪਹਿਲਾਂ ਹੀ ਸੂਬਾ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਸਮੱਸਿਆ ਨੂੰ ਤੁਰੰਤ ਹੱਲ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।

ਜ਼ਿਕਰਯੋਗ ਹੈ ਕਿ ਬੁੱਢਾ ਨਾਲਾ ਸਤਲੁਜ ਦਰਿਆ ਦੀ ਮੌਸਮੀ ਸਹਾਇਕ ਨਦੀ ਹੈ ਜੋ ਕਿ ਘੁਮੈਤ ਤੇ ਕੁੰਮ ਕਲਾਂ ਪਿੰਡਾਂ ਨੇੜੇ ਕੁੰਮ ਲਿੰਕ ਡਰੇਨ ਤੇ ਨੀਲੋਂ ਡਰੇਨ ਦੇ ਸੰਗਮ ਵਿੱਚੋਂ ਨਿਕਲਦਾ ਹੋਇਆ ਦਰਿਆ ਦੀ ਪੂਰਬੀ-ਪੱਛਮੀ ਦਿਸ਼ਾ ਵੱਲ ਵਹਿੰਦਾ ਹੈ। ਇਸ ਨਾਲੇ ਦੀ ਕੁੱਲ ਲੰਬਾਈ 47.55 ਕਿਲੋ ਮੀਟਰ ਹੈ ਅਤੇ ਲੁਧਿਆਣਾ ਸ਼ਹਿਰ ਵਿੱਚੋਂ ਨਿਕਲਦਾ ਹੋਇਆ ਸ਼ਹਿਰ ਨੂੰ ਦੋ ਹਿੱਸਿਆਂ ਵਿੱਚ ਵੰਡਦਾ ਹੈ। ਸ਼ਹਿਰ ਵਿੱਚੋਂ ਗੁਜ਼ਰਨ ਦੀ ਇਸ ਦੀ ਲੰਬਾਈ 14 ਕਿਲੋਮੀਟਰ ਹੈ।

ABOUT THE AUTHOR

...view details