ਪੰਜਾਬ

punjab

ETV Bharat / city

“ਸਾਰਿਆਂ ਲਈ ਘਰ” ਦੀ ਪ੍ਰਾਪਤੀ ਲਈ 1050.9 ਲੱਖ ਰੁਪਏ ਦੀ ਸਾਲਾਨਾ ਯੋਜਨਾ ਨੂੰ ਮਨਜ਼ੂਰੀ

ਸੂਬਾ ਸਰਕਾਰ(State Government) ਨੇ ਸਾਰਿਆਂ ਲਈ ਘਰ ਜ਼ਰੂਰੀ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਹ ਪ੍ਰਵਾਨਗੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ 19ਵੀਂ ਸੂਬਾ ਪੱਧਰੀ ਮਨਜ਼ੂਰੀ-ਕਮ-ਨਿਗਰਾਨ ਕਮੇਟੀ ਦੀ ਮੀਟਿੰਗ ਵਿੱਚ ਦਿੱਤੀ ਗਈ।

“ਸਾਰਿਆਂ ਲਈ ਘਰ” ਦੀ ਪ੍ਰਾਪਤੀ ਲਈ 1050.9 ਲੱਖ ਰੁਪਏ ਦੀ ਸਾਲਾਨਾ ਯੋਜਨਾ ਨੂੰ ਮਨਜ਼ੂਰੀ
“ਸਾਰਿਆਂ ਲਈ ਘਰ” ਦੀ ਪ੍ਰਾਪਤੀ ਲਈ 1050.9 ਲੱਖ ਰੁਪਏ ਦੀ ਸਾਲਾਨਾ ਯੋਜਨਾ ਨੂੰ ਮਨਜ਼ੂਰੀ

By

Published : Jun 11, 2021, 10:48 PM IST

ਚੰਡੀਗੜ੍ਹ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ(Capt. Amarinder Singh) ਦੀ “ਸਾਰਿਆਂ ਲਈ ਘਰ” ਸਬੰਧੀ ਵਚਨਬੱਧਤਾ ਨੂੰ ਪੂਰਾ ਕਰਨ ਵਾਸਤੇ ਪੰਜਾਬ ਸਰਕਾਰ ਨੇ ਅੱਜ ਮੌਜੂਦਾ ਵਿੱਤੀ ਵਰ੍ਹੇ 2021-22 ਲਈ 1050.9 ਲੱਖ ਰੁਪਏ ਦੀ ਸਾਲਾਨਾ ਸਮਰੱਥਾ ਨਿਰਮਾਣ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਵਾਨਗੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ 19ਵੀਂ ਸੂਬਾ ਪੱਧਰੀ ਮਨਜ਼ੂਰੀ-ਕਮ-ਨਿਗਰਾਨ ਕਮੇਟੀ ਦੀ ਮੀਟਿੰਗ ਵਿੱਚ ਦਿੱਤੀ ਗਈ। ਉਹਨਾਂ ਨੇ ਸੂਬੇ ਦੇ ਯੋਗ ਲਾਭਪਾਤਰੀਆਂ ਨੂੰ 52 ਰਿਹਾਇਸ਼ੀ ਇਕਾਈਆਂ ਦੀ ਵਿਕਰੀ ਨੂੰ ਵੀ ਹਰੀ ਝੰਡੀ ਦਿੱਤੀ ਹੈ।

ਲਾਭਪਾਤਰੀ ਆਧਾਰਤ ਨਿਰਮਾਣ (ਬੀ.ਐੱਲ.ਸੀ.) ਦੀ ਜ਼ਮੀਨੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਬੀ.ਐਲ.ਸੀ. ਨੂੰ ਹੋਰ ਬਿਹਤਰ ਬਣਾਉਣ ਅਤੇ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਜਾਣੂ ਕਰਵਾ ਦਿੱਤਾ ਹੈ ਅਤੇ ਬੀ.ਐਲ.ਸੀ. ਵਰਟੀਕਲ ਅਧੀਨ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਵਾਸਤੇ ਸੂਬਾ ਪੱਧਰੀ ਤਕਨੀਕੀ ਸੈੱਲ ਦੀਆਂ ਟੀਮਾਂ ਨੂੰ ਫੀਲਡ ਵਿੱਚ ਭੇਜਿਆ ਜਾਵੇਗਾ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਕੇ.ਏ.ਪੀ. ਸਿਨਹਾ ਅਤੇ ਸੀ.ਏ. ਪੁੱਡਾ ਸ੍ਰੀ ਮਾਲਵਿੰਦਰ ਸਿੰਘ ਜੱਗੀ ਹਾਜ਼ਰ ਸਨ।

ਇਹ ਵੀ ਪੜ੍ਹੋ:Punjab Congress Conflict: ਇੱਕਜੁੱਟਤਾ ਲਈ ਕੁਰਸੀ ਛੱਡਣ ਲਈ ਤਿਆਰ: ਸੁਨੀਲ ਜਾਖੜ

ABOUT THE AUTHOR

...view details