ਪੰਜਾਬ

punjab

ETV Bharat / city

ਪੰਜਾਬ ਇਨਫਰਾਸਟੱਕਚਰ ਡਿਵੈਲਪਮੈਂਟ ਐਂਡ ਰੈਗੂਲੇਸਨ ਐਕਟ, 2002 'ਚ ਸੋਧ ਨੂੰ ਪ੍ਰਵਾਨਗੀ - Infrastructure development

ਸੂਬੇ ਵਿੱਚ ਸਮੁੱਚੇ ਤੌਰ 'ਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਬੁਨਿਆਦੀ ਢਾਂਚਾ ਵਿਕਾਸ (ਆਈ.ਡੀ.) ਫੀਸ ਵਸੂਲਣ ਨੂੰ ਮਨਜ਼ੂਰੀ ਦੇ ਦਿੱਤੀ ਜੋ ਕਿ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੇ ਵਿਕਾਸ ਫੰਡ ਵਿੱਚ ਜਮ੍ਹਾਂ ਕਰਵਾਈ ਜਾਵੇਗੀ।

Approval to amend the Punjab Infrastructure Development and Regulation Act, 2002
ਪੰਜਾਬ ਇਨਫਰਾਸਟੱਕਚਰ ਡਿਵੈਲਪਮੈਂਟ ਐਂਡ ਰੈਗੂਲੇਸਨ ਐਕਟ, 2002 'ਚ ਸੋਧ ਨੂੰ ਪ੍ਰਵਾਨਗੀ

By

Published : Jan 11, 2021, 10:41 PM IST

ਚੰਡੀਗੜ੍ਹ: ਸੂਬੇ ਵਿੱਚ ਸਮੁੱਚੇ ਤੌਰ ਉਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਵਿਸ਼ੇਸ਼ ਬੁਨਿਆਦੀ ਢਾਂਚਾ ਵਿਕਾਸ (ਆਈ.ਡੀ.) ਫੀਸ ਵਸੂਲਣ ਨੂੰ ਮਨਜ਼ੂਰੀ ਦੇ ਦਿੱਤੀ ਜੋ ਕਿ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੇ ਵਿਕਾਸ ਫੰਡ ਵਿੱਚ ਜਮ੍ਹਾਂ ਕਰਵਾਈ ਜਾਵੇਗੀ।

ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਮੁਤਾਬਕ ਵਿਸੇਸ ਆਈ ਡੀ ਫੀਸ ਸੂਬੇ ਵਿੱਚ ਪੈਟਰੋਲ ਅਤੇ ਡੀਜਲ ਦੀ ਵਿਕਰੀ ਉਤੇ 0.25 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਸੂਲੀ ਜਾਵੇਗੀ। ਇਸੇ ਤਰ੍ਹਾਂ ਵਿਸ਼ੇਸ਼ ਆਈ ਡੀ ਫੀਸ ਸੂਬੇ ਵਿੱਚ ਅਚੱਲ ਜਾਇਦਾਦ ਦੀ ਖਰੀਦ ਉਤੇ 0.25 ਰੁਪਏ ਪ੍ਰਤੀ ਸੈਂਕੜਾ ਦੇ ਹਿਸਾਬ ਨਾਲ ਵਸੂਲੀ ਜਾਵੇਗੀ। ਉਪਰੋਕਤ ਵਸਤੂਆਂ ਉਤੇ ਵਸੂਲੀ ਜਾਣ ਵਾਲੀ ਆਈ ਡੀ ਫੀਸ ਨਾਲ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਫੰਡ ਵਿੱਚ 216.16 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਠਾ ਹੋਵੇਗਾ।

ਇਸ ਤੋਂ ਇਲਾਵਾ ਕੈਬਨਿਟ ਵੱਲੋਂ ਪੰਜਾਬ ਇਨਫਰਾਸਟੱਕਚਰ (ਡਿਵੈਲਪਮੈਂਟ ਐਂਡ ਰੈਗੂਲੇਸਨ) ਐਕਟ, 2002 ‘ਚ ਕੁਝ ਖਾਸ ਸੋਧਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਹ ਸੋਧਾਂ ਇਕ ਆਰਡੀਨੈਂਸ ਅਤੇ ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਇਕ ਬਿੱਲ ਪੰਜਾਬ ਇਨਫਰਾਸਟੱਕਚਰ (ਡਿਵੈਲਪਮੈਂਟ ਐਂਡ ਰੈਗੂਲੇਸਨ) ਸੋਧ ਬਿੱਲ 2021 ਪਾਸ ਕਰਕੇ ਨੇਪਰੇ ਚਾੜ੍ਹੀਆਂ ਜਾਣਗੀਆਂ।

ਵਿਸ਼ੇਸ਼ ਆਈਡੀ ਫੀਸ ਲਾਗੂ ਕਰਨ ਲਈ ਮੌਜੂਦਾ ਤਜਵੀਜ਼ਾਂ ਵਿੱਚ ਸੋਧ ਕਰਦੇ ਹੋਏ ਇਕ ਨਵੀਂ ਧਾਰਾ 25-ਏ ਵਿਸ਼ੇਸ਼ ਫੀਸ ਦੀ ਵਸੂਲੀ ਸਬੰਧੀ ਜੋੜੀ ਜਾਵੇਗੀ, ਜੋ ਕਿ ਇਹ ਦਰਸਾਏਗੀ ਕਿ “ਇਸ ਐਕਟ ਵਿੱਚ ਸ਼ਾਮਲ ਕਿਸੇ ਵੀ ਮੱਦ ਦੇ ਬਾਵਜੂਦ, ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਆਈਡੀ ਫੀਸ ਲਾਗੂ ਕੀਤੀ ਜਾ ਸਕਦੀ ਹੈ ਜਿਸ ਲਈ ਇੱਕ ਵਿਸ਼ੇਸ਼ ਹੈੱਡ ਦੀ ਸਿਰਜਣਾ ਕੀਤੀ ਜਾਵੇਗੀ ਜਿਸ ਤਹਿਤ ਇਹ ਵਿਸ਼ੇਸ਼ ਆਈ ਡੀ ਫੀਸ ਇਕੱਠੀ ਕੀਤੀ ਜਾਵੇਗੀ ਅਤੇ ਧਾਰਾ 27 (1) ਦੀਆਂ ਤਜਵੀਜ਼ਾਂ ਤਹਿਤ ਕਾਇਮ ਕੀਤੇ ਵਿਕਾਸ ਫੰਡ ਵਿੱਚ ਜਮ੍ਹਾਂ ਕਰਵਾਈ ਜਾਵੇਗੀ।”

ABOUT THE AUTHOR

...view details