ਪੰਜਾਬ

punjab

ETV Bharat / city

ਫੌਜ ਮੁਖੀ ਜਨਰਲ ਜੇਜੇ ਸਿੰਘ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਭਾਜਪਾ 'ਚ ਹੋਏ ਸ਼ਾਮਿਲ - Army Chief General JJ Singh

ਪੰਜਾਬ ਭਾਰਤੀ ਜਨਤਾ ਪਾਰਟੀ ਨੂੰ ਮੰਗਲਵਾਰ ਨੂੰ ਚੰਡੀਗੜ੍ਹ 'ਚ ਵੱਡੀ ਸਫ਼ਲਤਾ ਮਿਲੀ ਹੈ। ਜਦੋਂ ਸਾਬਕਾ ਫੌਜ ਮੁਖੀ ਜਨਰਲ ਜੇਜੇ ਸਿੰਘ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਸ਼ਾਮਲ ਹੋਏ ਸਨ। ਇਸ ਦੌਰਾਨ ਸੀਆਰਪੀਐਫ ਦੇ ਸਾਬਕਾ ਸੇਵਾਮੁਕਤ ਡੀਜੀਪੀ ਐਸਐਸ ਸੰਧੂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।

ਫੌਜ ਮੁਖੀ ਜਨਰਲ ਜੇਜੇ ਸਿੰਘ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਭਾਜਪਾ 'ਚ ਹੋਏ ਸ਼ਾਮਿਲ
ਫੌਜ ਮੁਖੀ ਜਨਰਲ ਜੇਜੇ ਸਿੰਘ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਭਾਜਪਾ 'ਚ ਹੋਏ ਸ਼ਾਮਿਲ

By

Published : Jan 18, 2022, 9:45 PM IST

ਚੰਡੀਗੜ੍ਹ: ਪੰਜਾਬ ਭਾਰਤੀ ਜਨਤਾ ਪਾਰਟੀ ਨੂੰ ਮੰਗਲਵਾਰ ਨੂੰ ਚੰਡੀਗੜ੍ਹ 'ਚ ਵੱਡੀ ਸਫ਼ਲਤਾ ਮਿਲੀ ਹੈ। ਜਦੋਂ ਸਾਬਕਾ ਫੌਜ ਮੁਖੀ ਜਨਰਲ ਜੇਜੇ ਸਿੰਘ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਸ਼ਾਮਲ ਹੋਏ ਸਨ। ਇਸ ਦੌਰਾਨ ਸੀਆਰਪੀਐਫ ਦੇ ਸਾਬਕਾ ਸੇਵਾਮੁਕਤ ਡੀਜੀਪੀ ਐਸਐਸ ਸੰਧੂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।

ਇਸ ਦੌਰਾਨ ਜਨਰਲ ਜੇ.ਜੇ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ ਸੁਧਾਰ ਲਈ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਹਨ। ਜੇਕਰ ਪਾਰਟੀ ਉਸ ਨੂੰ ਚੋਣ ਲੜਨ ਲਈ ਕਹਿੰਦੀ ਹੈ ਤਾਂ ਉਹ ਚੋਣ ਲੜਨ ਲਈ ਤਿਆਰ ਹੈ। ਜੇਕਰ ਪਾਰਟੀ ਮੈਨੇਜਮੈਂਟ 'ਚ ਉਨ੍ਹਾਂ ਦੀ ਡਿਊਟੀ ਲੱਗੀ ਤਾਂ ਉਹ ਇਸ ਨੂੰ ਪੂਰਾ ਵੀ ਕਰਨਗੇ।

ਪੰਜਾਬ 'ਚ ਵੱਧ ਰਹੇ ਅੱਤਵਾਦ ਅਤੇ ਨਸ਼ਾ ਤਸਕਰੀ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਪੰਜਾਬ 'ਚ ਹੁਣ ਤੱਕ ਜਿੰਨੀਆਂ ਵੀ ਸਰਕਾਰਾਂ ਬਣੀਆਂ ਹਨ, ਉਨ੍ਹਾਂ ਨੇ ਸਿਰਫ਼ ਆਪਣਾ ਸਿਆਸੀ ਲਾਹਾ ਲਿਆ ਹੈ। ਨਸ਼ੇ ਨੂੰ ਰੋਕਣ ਲਈ ਕੋਈ ਕਦਮ ਨਹੀਂ ਚੁੱਕੇ ਗਏ। ਕਿਉਂਕਿ ਉਹ ਜਾਣਦੇ ਹਨ ਕਿ ਜੇਕਰ ਨੌਜਵਾਨ ਆਪਣੇ ਹੱਕ ਮੰਗਣਗੇ ਤਾਂ ਉਨ੍ਹਾਂ ਲਈ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ।

ਭਾਰਤ ਅਤੇ ਚੀਨ ਵਿਚਾਲੇ ਵਧਦੇ ਤਣਾਅ 'ਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ। ਡੋਕਲਾਮ ਹੋਵੇ ਜਾਂ ਲੱਦਾਖ, ਕੇਂਦਰ ਸਰਕਾਰ ਨੇ ਚੀਨ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਦੇ ਨਾਲ ਹੀ ਮੋਦੀ ਸਰਕਾਰ ਫੌਜ ਦੇ ਆਧੁਨਿਕੀਕਰਨ 'ਤੇ ਵੀ ਗੰਭੀਰਤਾ ਨਾਲ ਲੱਗੀ ਹੋਈ ਹੈ। ਫ਼ੌਜ ਨੂੰ ਅਤਿ ਆਧੁਨਿਕ ਹਥਿਆਰਾਂ ਨਾਲ ਵੀ ਲੈਸ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:ਪੰਜਾਬ ਬਦਲਾਅ ਦੀ ਰਾਜਨੀਤੀ ਚਾਹੁੰਦਾ ਹੈ: ਕੁਲਤਾਰ ਸੰਧਵਾ

ABOUT THE AUTHOR

...view details